ਗੁਰਦਾਸਪੁਰ,23 ਜਨਵਰੀ (ਏਜੰਸੀ) : ਡਾ.ਵਰਿੰਦਰ ਜਗਤ ਸਿਵਲ ਸਰਜਨ ਨੇ ਜ਼ਿਲੇ ਅੰਦਰ 316722 ਸ਼ੱਕੀ ਮਰੀਜਾਂ ਦੀ ਸੈਂਪਲਿੰਗ ਕੀਤੀ ਗਈ, ਜਿਸ ਵਿਚੋਂ 308029 ਨੈਗਟਿਵ, 4199 ਪੋਜਟਿਵ ਮਰੀਜ਼ (ਆਰ.ਟੀ.ਪੀ.ਸੀ.ਆਰ), 1119 ਪੋਜ਼ਟਿਵ ਮਰੀਜ, ਜਿਨਾਂ ਦੀ ਦੂਸਰੇ ਜ਼ਿਲਿਆਂ ਵਿਚ ਟੈਸਟਿੰਗ ਹੋਈ ਹੈ, 94 ਟਰੂਨੈਟ ਰਾਹੀ ਟੈਸਟ ਕੀਤੇ ਪੋਜਟਿਵ ਮਰੀਜ , 2721 ਐਂਟੀਜਨ ਟੈਸਟ ਰਾਹੀਂ ਵਿਅਕਤੀਆਂ ਦੀ ਰਿਪੋਰਟ ਪੋਜ਼ਟਿਵ ਆਈ ਹੈ ਤੇ ਕੁਲ 8133 ਪੋਜ਼ਟਿਵ ਮਰੀਜ਼ ਹਨ ਅਤੇ 1679 ਸੈਂਪਲਿੰਗ ਦੀ ਰਿਪੋਰਟ ਪੈਡਿੰਗ ਹੈ।
ਉਨਾਂ ਦੱਸਿਆ ਕਿ 28 ਪੀੜਤ ਹੋਰ ਜ਼ਿਲਿ੍ਹਆਂ ਵਿਚ ਅਤੇ ਤਿੱਬੜੀ ਕੈਂਟ ਵਿਖੇ 01 ਪੀੜਤ ਦਾਖਲ ਹੈ। 53 ਪੀੜਤ ਜੋ 1symptomatic/mild symptomatic ਨੂੰ ਘਰ ਏਕਾਂਤਵਾਸ ਕੀਤਾ ਗਿਆ ਹੈ। ਕੋਰੋਨਾ ਵਾਇਰਸ ਨਾਲ ਪੀੜਤ 7784 ਵਿਅਕਤੀਆਂ ਨੇ ਫ਼ਤਿਹ ਹਾਸਿਲ ਕਰ ਲਈ ਹੈ, ਇਨਾਂ ਵਿਚ 7745 ਪੀੜਤ ਠੀਕ ਹੋਏ ਹਨ ਅਤੇ 39 ਪੀੜਤਾਂ ਨੂੰ ਡਿਸਚਾਰਜ ਕਰਕੇ ਹੋਮ ਏਕਾਂਤਵਾਸ ਕੀਤਾ ਗਿਆ ਹੈ। ਐਕਟਿਵ ਕੇਸ 82 ਹਨ। ਜਿਲੇ ਅੰਦਰ ਕੁਲ 267 ਮੌਤਾਂ ਹੋਈਆਂ ਹਨ।