ਗੁਰਦਾਸਪੁਰ ਵਿਖੇ ਸਫਾਈ ਅਭਿਆਨ ਚਲਾਇਆ-ਸਕੱਤਰ ਰੰਧਾਵਾ
ਗੁਰਦਾਸਪੁਰ,23 ਜਨਵਰੀ (ਏਜੰਸੀ) : ਬਲਦੇਵ ਸਿੰਘ ਰੰਧਾਵਾ ਰਿਜ਼ਨਲ ਟਰਾਂਸਪਰੋਟ ਅਥਾਰਟੀ ਗੁਰਦਾਸਪੁਰ ਨੇ ਦੱਸਿਆ ਕਿ ਸੜਕ ਸੁਰੱਖਿੱਾ ਜਾਗਰੂਕਤਾ ਮੁਹਿੰਮ ਤਹਿਤ ਅੱਜ ਜਿਲੇ ਅੰਦਰ ਆਟੋਮੈਟਿਡ ਡਰਾਈਵਿੰਦ ਟੈਸਟ ਟਰੈਕ ਸੈਂਜਰ ਗੁਰਦਾਸਪੁਰ ਤੇ ਬਟਾਲਾ ਵਿਖੇ ਸਫਾਈ ਅਤੇ ਰਿਪੇਅਰ ਆਦਿ ਅਭਿਆਨ ਚਲਾਇਆ ਗਿਆ। ਇਸ ਮੌਕੇ ਗੱਲਬਾਤ ਦੌਰਾਨ ਰੰਧਾਵਾ ਨੇ ਦੱਸਿਆ ਕਿ ਸੜਕੀ ਸੁਰੱਖਿਆ ਦੀ ਮਹੱਤਤਾ ਨੂੰ ਸਮਝਦਿਆਂ ਇਸ ਵਾਰ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਲਗਾਤਾਰ ਇਕ ਮਹੀਨਾ ਤਕ ਚਲਾਈ ਜਾ ਰਹੀ ਹੈ, ਜਿਸਦਾ ਮੁੱਖ ਮੰਤਵ ਲੋਕਾਂ ਨੂੰ ਸੜਕੀ ਨਿਯਮਾਂ ਸਬੰਧੀ ਜਾਗਰੂਕ ਕਰਨਾ ਹੈ ਤਾਂ ਜੋ ਸੜਕੀ ਹਾਦਸਿਆਂ ’ਤੇ ਠੱਲ੍ਹ ਪਾਈ ਜਾ ਸਕੇ। ਉਨਾਂ ਦੱਸਿਆ ਕਿ ਸੜਕ ਸੁਰੱਖਿਆ ਜਾਗਰੂਕਤਾ ਨੂੰ ਇੱਕ ਲੋਕ ਲਹਿਰ ਬਣਾਉਣ ਲਈ ਸਾਰੇ ਸਬੰਧਤ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ 17 ਫਰਵਰੀ ਤੱਕ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਚੱਲੇਗੀ। ਉਨਾਂ ਵਾਹਨ ਚਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖੁਦ ਸੜਕੀ ਨਿਯਮਾਂ ਦੀ ਪਾਲਣਾ ਕਰਨ ਕਿਉਂ ਕਿ ਇਹ ਉਨਾਂ ਦੀ ਜ਼ਿੰਦਗੀ ਨਾਲ ਜੁੜਿਆ ਮਸਲਾ ਹੈ। ਉਨਾਂ ਦੱਸਿਆ ਕਿ ਸੜਕ ਸੁਰੱਖਿਆ ਜਾਗਰੂਕਤਾ ਨੂੰ ਇੱਕ ਲੋਕ ਲਹਿਰ ਬਣਾਉਣ ਲਈ ਸਾਰੇ ਸਬੰਧਤ ਵਿਭਾਗਾਂ ਨੂੰ ਕਿਹਾ ਗਿਆ ਹੈ। ਸ੍ਰੀ ਰੰਧਾਵਾ ਨੇ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਪਾਉਣ, ਵਾਹਨਾਂ ਨੂੰ ਸਪੀਡ ਲਿਮਿਟ ਵਿਚ ਚਲਾਉਣ ਅਤੇ ਸੜਕੀ ਨਿਯਮਾਂ ਦੀ ਪਾਲਣਾ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨ ‘ਤੇ ਵੀ ਜ਼ੋਰ ਦਿੱਤਾ।