Friday, February 26, 2021 ePaper Magazine
BREAKING NEWS
ਪੱਛਮੀ ਬੰਗਾਲ ਸਣੇ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ, 2 ਮਈ ਨੂੰ ਆਉਣਗੇ ਨਤੀਜੇਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲਿਆਂ ਵਿੱਚ ਸਿਹਤ ਤੇ ਤੰਦਰੁਸਤੀ ਕੇਂਦਰ ਕੀਤੇ ਜਾਣਗੇ ਸਥਾਪਤਖੇਡ ਮੰਤਰੀ ਨੇ ਚੰਡੀਗੜ ਯੂਨੀਵਰਸਿਟੀ ਵਿਖੇ ਵੁਸ਼ੂ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ ਪੰਜਾਬ ਵਿੱਚ ਹੁਣ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਹੋਵੇਗਾ ਕੋਵਿਡ ਟੀਕਾਕਰਣ:ਸਿੱਧੂਪੰਜਾਬ ਵਿਧਾਨਸਭਾ ਹੋਵੇਗੀ ਪੇਪਰ ਰਹਿਤ, ਮੁੱਖ ਸਕੱਤਰ ਨੇ ਕੇੰਦਰ ਦੇ ਅਧਿਕਾਰੀਆਂ ਨਾਲ ਲਈ ਮੀਟਿੰਗਪੰਜਾਬ ਸਰਕਾਰ ਕਰੇਗੀ 324 ਆਈਟੀ ਮਾਹਿਰਾਂ ਦੀ ਭਰਤੀਨਵਾਂ ਸ਼ਹਿਰ- ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ 'ਤੇ ਤਿੰਨ ਮਾਮਲੇ ਦਰਜਭਾਰਤ ਅਤੇ ਚੀਨੀ ਵਿਦੇਸ਼ ਮੰਤਰੀ ਦਰਮਿਆਨ 75 ਮਿੰਟ ਤੱਕ ਗੱਲਬਾਤਈ ਕਾਰਡ ਬਣਾਉਣ ਲਈ ਲੋਕਾਂ ਕੋਲ ਸੁਨਹਿਰੀ ਮੌਕਾ- ਐਸਡੀਐਮ ਲੁਬਾਣਾਨਗਰ ਨਿਗਮ ਬਟਾਲਾ ਤੇ ਨਗਰ ਕੌਂਸਲਾਂ ਦੇ ਦਫਤਰਾਂ ਚ ਭਲਕੇ ਲਗੇਗਾ ਲੋਨ ਮੇਲਾ

ਪੰਜਾਬ

ਮਹਿਲਾ ਸਸ਼ਕਤੀਕਰਨ ਦੇ ਖੇਤਰ ’ਚ ਉਭਰਿਆ ਹੁਸ਼ਿਆਰਪੁਰ

January 23, 2021 07:39 PM
38 ਲੋੜਵੰਦ ਔਰਤਾਂ ਈ-ਰਿਕਸ਼ਾ ਮਿਲਣ ਨਾਲ ਹੋਈਆਂ ਆਤਮ ਨਿਰਭਰ: ਅਪਨੀਤ ਰਿਆਤ
ਹੁਸ਼ਿਆਰਪੁਰ,23 ਜਨਵਰੀ (ਏਜੰਸੀ) : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਹਿਲਾ ਸਸ਼ਕਤੀਕਰਨ ਦੇ ਉਪਰਾਲਿਆਂ ਤਹਿਤ ਹੁਸ਼ਿਆਰਪੁਰ ਵਿੱਚ 38 ਲੋੜਵੰਦ ਔਰਤਾਂ ਨੂੰ ਈ-ਰਿਕਸ਼ਾ ਮੁਹੱਈਆ ਕਰਵਾ ਕੇ ਸਵੈ ਨਿਰਭਰ ਬਣਾਉਣ ਦੇ ਨਾਲ-ਨਾਲ ਔਰਤਾਂ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਅਹਿਮ ਕਦਮ ਚੁੱਕੇ ਗਏ ਹਨ। ਔਰਤਾਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ਦੇ ਨਿਪਟਾਰੇ ਲਈ ਸਥਾਪਤ ਕੀਤੇ ਸਖੀ ਵਨ ਸਟਾਪ ਸੈਂਟਰ ਵਿੱਚ ਰਿਪੋਰਟ ਹੋਏ ਕੁੱਲ 418 ਮਾਮਲਿਆਂ ਵਿਚੋਂ 413 ਨੂੰ ਸੁਚੱਜੇ ਢੰਗ ਨਾਲ ਨਿਪਟਾਇਆ ਗਿਆ। ਰਾਸ਼ਟਰੀ ਬਾਲੜੀ ਦਿਵਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਲੜਕਿਆਂ ਵਾਂਗ ਲੜਕੀਆਂ ਲਈ ਵੀ ਹਰ ਖੇਤਰ ਵਿੱਚ ਬਰਾਬਰ ਦੇ ਮੌਕੇ ਯਕੀਨੀ ਬਣਾਉਣਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ ਹੈ ਜਿਸ ਨੂੰ ਕੇ ਬਣਦੀ ਤਰਜ਼ੀਹ ਦੇਣਾ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਸ਼ਟਰੀ ਬਾਲੜੀ ਦਿਵਸ 24 ਜਨਵਰੀ ਦੇ ਮੱਦੇਨਜ਼ਰ ਹਫ਼ਤਾਵਰੀ ਪ੍ਰੋਗਰਾਮਾਂ ਲੜੀ 21 ਜਨਵਰੀ ਤੋਂ ਸ਼ੁਰੂ ਕੀਤੀ ਗਈ ਜਿਸ ਤਹਿਤ ਲੜਕੀਆਂ ਤੇ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਸਹੂਲਤਾਂ ਤੋਂ ਜਾਣੂ ਕਰਾਇਆ ਜਾਵੇਗਾ। 
 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੇ ਫੰਡਾਂ ਰਾਹੀਂ ਸ਼ੁਰੂ ਕੀਤੇ ਈ-ਰਿਕਸ਼ਾ ਦਾ ਉਪਰਾਲਾ ਬਹੁਤ ਹੀ ਸਫਲ ਰਿਹਾ ਜਿਸ ਤਹਿਤ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ 38 ਲੋੜਵੰਦ ਔਰਤਾਂ ਨੂੰ ਈ-ਰਿਕਸ਼ਾ ਮੁਹੱਈਆ ਕਰਵਾ ਕੇ ਆਪਣੇ ਪੈਰੀਂ ਹੋਣ ਦਾ ਮੌਕਾ ਪ੍ਰਦਾਨ ਕਰਾਇਆ ਗਿਆ ਅਤੇ ਇਹ ਸਾਰੀਆਂ ਔਰਤਾਂ ਵਧੀਆਂ ਢੰਗ ਨਾਲ ਕੰਮ ਕਰਦੀਆਂ ਹੋਈਆਂ ਆਪਣੀ ਰੋਜ਼ੀ ਰੋਟੀ ਕਮਾ ਰਹੀਆਂ ਹਨ।
 ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਦੀ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਨਿਵੇਕਲੀ ਪਹਿਲ ਕਦਮੀ ਤਹਿਤ ਨਵਜੰਮੀਆਂ ਬੱਚੀਆਂ ਦੇ ਘਰਾਂ ਦੇ ਬਾਹਰ ਉਨ੍ਹਾਂ ਦੇ ਨਾਂ ਦੀ ਪਲੇਟ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਸੀ ਜਿਸ ਤਹਿਤ 6040 ਪਲੇਟਾਂ ਲੱਗ ਚੁੱਕੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਲੜਕੀਆਂ ਦੀ ਲੋਹੜੀ ਮਨਾਉਣ ਦੇ ਉਪਰਾਲੇ ਤਹਿਤ ਹੁਣ ਤੱਕ 250 ਲੜਕੀਆਂ ਦੀ ਲੋਹੜੀ ਮਨਾਈ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਸਰਕਾਰੀ ਸਕੂਲਾਂ ਦੀਆਂ 10ਵੀਂ ਅਤੇ 12ਵੀਂ ਜਮਾਤ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੀਆਂ ਵਿਦਿਆਰਥਣਾਂ ਸਮੇਤ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੀਆਂ ਕੁੱਲ 47 ਵਿਦਿਆਰਥਣਾਂ ਦਾ ਸਨਮਾਨ ਕੀਤਾ ਜਾ ਚੁੱਕਾ ਹੈ। ਅਪਨੀਤ ਰਿਆਤ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਦੀਆਂ 17 ਲੜਕੀਆਂ ਵਲੋਂ ਪੰਜਾਬ ਪੁਲਿਸ ਵਿੱਚ ਨੌਕਰੀ ਪ੍ਰਾਪਤ ਕਰਨ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਤਾਂ ਜੋ ਹੋਰਨਾਂ ਲੜਕੀਆਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਸਕੇ। ਸਖੀ ਵਨ ਸਟਾਪ ਸੈਂਟਰ ਦੀ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 418 ਮਾਮਲਿਆਂ ਵਿਚੋਂ 413 ਮਾਮਲੇ ਨਿਪਟਾ ਦਿੱਤੇ ਗਏ ਹਨ ਜਦਕਿ 5 ਮਾਮਲਿਆਂ ’ਤੇ ਕਾਰਵਾਈ ਜਾਰੀ ਹੈ। ਪੋਸ਼ਣ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਮਹੀਨੇ ਦੀ 14 ਅਤੇ 28 ਤਾਰੀਖ ਨੂੰ ਜ਼ਿਲ੍ਹੇ ਦੇ 1926 ਆਂਗਣਵਾੜੀ ਸੈਂਟਰ ’ਤੇ ਵਿਸ਼ੇਸ਼ ਵਿਚਾਰਾਂ ਕਰਾਈਆਂ ਜਾਂਦੀਆਂ ਹਨ ਤਾਂ ਜੋ ਗਰਭਵਤੀ ਔਰਤਾਂ ਨੂੰ ਆਪਣੀ ਸਿਹਤ ਨੂੰ ਤੰਦਰੁਸਤ ਰੱਖਣ ਬਾਰੇ ਜਾਣੂ ਕਰਾਇਆ ਜਾ ਸਕੇ। 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਨਵਾਂ ਸ਼ਹਿਰ- ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ 'ਤੇ ਤਿੰਨ ਮਾਮਲੇ ਦਰਜ

ਈ ਕਾਰਡ ਬਣਾਉਣ ਲਈ ਲੋਕਾਂ ਕੋਲ ਸੁਨਹਿਰੀ ਮੌਕਾ- ਐਸਡੀਐਮ ਲੁਬਾਣਾ

ਨਗਰ ਨਿਗਮ ਬਟਾਲਾ ਤੇ ਨਗਰ ਕੌਂਸਲਾਂ ਦੇ ਦਫਤਰਾਂ ਚ ਭਲਕੇ ਲਗੇਗਾ ਲੋਨ ਮੇਲਾ

ਈ ਕਾਰਡ ਬਣਾਉਣ ਲਈ ਚਲਾਈ ਮੁਹਿੰਮ ਦਾ ਲਾਭ ਉਠਾਉਣ ਲੋਕ-ਏਡੀਸੀ

ਨਵਾਂ ਸ਼ਹਿਰ- ਚੋਣਾਂ ਦੌਰਾਨ ਅਹਿਮ ਯੋਗਦਾਨ ਪਾਉਣ ਵਾਲਿਆਂ ਦਾ ਪ੍ਰਸੰਸਾ ਪੱਤਰ ਨਾਲ ਸਨਮਾਨਿਤ

ਪਹਿਲੀ ਮਾਰਚ ਤੋਂ ਅੰਦਰੂਨੀ ਤੇ ਬਾਹਰੀ ਇਕੱਠਾਂ ਵਾਸਤੇ 100 ਅਤੇ 200 ਵਿਅਕਤੀਆਂ ਦੀ ਸ਼ਰਤ ਲਾਗੂ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਇਕ ਕਰੋੜ ਦੀ ਸਬਸਿਡੀ ਜਾਰੀ

ਹਥਿਆਰਾਂ ਦੇ ਦੇਸੀ ਮੈਗਜੀਨ ਬਣਾਉਣ ਵਾਲਾ ਵਿਅਕਤੀ ਗ੍ਰਿਫਤਾਰ

ਦਿੱਲੀ ਧਰਨੇ 'ਚ ਪਟਿਆਲੇ ਦੇ ਨੌਜਵਾਨ ਦੀ ਤਬੀਅਤ ਖਰਾਬ ਹੋਣ ਕਾਰਨ ਮੌਤ

ਕਿਸਾਨਾਂ ਨੇ ਅਡਾਨੀ ਦੀ ਕਣਕ ਭਰੀ ਮਾਲ ਰੇਲ ਗੱਡੀ ਮੋਗਾ ਵਿਖੇ ਰੋਕੀ