Friday, February 26, 2021 ePaper Magazine
BREAKING NEWS
ਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲਿਆਂ ਵਿੱਚ ਸਿਹਤ ਤੇ ਤੰਦਰੁਸਤੀ ਕੇਂਦਰ ਕੀਤੇ ਜਾਣਗੇ ਸਥਾਪਤਖੇਡ ਮੰਤਰੀ ਨੇ ਚੰਡੀਗੜ ਯੂਨੀਵਰਸਿਟੀ ਵਿਖੇ ਵੁਸ਼ੂ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ ਪੰਜਾਬ ਵਿੱਚ ਹੁਣ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਹੋਵੇਗਾ ਕੋਵਿਡ ਟੀਕਾਕਰਣ:ਸਿੱਧੂਪੰਜਾਬ ਵਿਧਾਨਸਭਾ ਹੋਵੇਗੀ ਪੇਪਰ ਰਹਿਤ, ਮੁੱਖ ਸਕੱਤਰ ਨੇ ਕੇੰਦਰ ਦੇ ਅਧਿਕਾਰੀਆਂ ਨਾਲ ਲਈ ਮੀਟਿੰਗਪੰਜਾਬ ਸਰਕਾਰ ਕਰੇਗੀ 324 ਆਈਟੀ ਮਾਹਿਰਾਂ ਦੀ ਭਰਤੀਨਵਾਂ ਸ਼ਹਿਰ- ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ 'ਤੇ ਤਿੰਨ ਮਾਮਲੇ ਦਰਜਭਾਰਤ ਅਤੇ ਚੀਨੀ ਵਿਦੇਸ਼ ਮੰਤਰੀ ਦਰਮਿਆਨ 75 ਮਿੰਟ ਤੱਕ ਗੱਲਬਾਤਈ ਕਾਰਡ ਬਣਾਉਣ ਲਈ ਲੋਕਾਂ ਕੋਲ ਸੁਨਹਿਰੀ ਮੌਕਾ- ਐਸਡੀਐਮ ਲੁਬਾਣਾਨਗਰ ਨਿਗਮ ਬਟਾਲਾ ਤੇ ਨਗਰ ਕੌਂਸਲਾਂ ਦੇ ਦਫਤਰਾਂ ਚ ਭਲਕੇ ਲਗੇਗਾ ਲੋਨ ਮੇਲਾਈ ਕਾਰਡ ਬਣਾਉਣ ਲਈ ਚਲਾਈ ਮੁਹਿੰਮ ਦਾ ਲਾਭ ਉਠਾਉਣ ਲੋਕ-ਏਡੀਸੀ

ਪੰਜਾਬ

ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ’ਚ ਅਹਿਮ ਫੈਸਲੇ

January 23, 2021 07:44 PM
400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯਾਦਗਾਰੀ ਡਾਇਰੀ ਤੇ ਸਚਿੱਤਰ ਪੁਸਤਕਾਂ ਹੋਣਗੀਆਂ ਪ੍ਰਕਾਸ਼ਿਤ-ਬੀਬੀ ਜਗੀਰ 
 
ਅੰਮ੍ਰਿਤਸਰ,23 ਜਨਵਰੀ (ਏਜੰਸੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਹੋਈ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਪੁਸਤਕਾਂ ਪ੍ਰਕਾਸ਼ਤ ਕਰਨ ਦੇ ਨਾਲ-ਨਾਲ ਇਤਿਹਾਸਕ ਡਾਇਰੀ ਅਤੇ ਬੱਚਿਆਂ ਲਈ ਸਚਿੱਤਰ ਕਿਤਾਬਚੇ ਤਿਆਰ ਕਰਨ ਦਾ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਕੰਪਿਊਟਰ ਟਾਈਪਿੰਗ ਲਈ ਇਕ ਗੁਰਮੁੱਖੀ ਫੌਂਟ ਤਿਆਰ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ। 
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਪੁਰਾਤਨ ਪੁਸਤਕਾਂ ਨੂੰ ਪੁਨਰ ਪ੍ਰਕਾਸ਼ਤ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਨਵੀਆਂ ਖੋਜ ਭਰਪੂਰ ਕਿਤਾਬਾਂ ਵੀ ਛਾਪੀਆਂ ਜਾਣਗੀਆਂ। ਖਾਸਕਰ ਬੱਚਿਆਂ ਲਈ ਸਚਿੱਤਰ ਕਿਤਾਬਾਂ ਤਿਆਰ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿਚ ਇਤਿਹਾਸਕ ਤਸਵੀਰਾਂ ਦੇ ਨਾਲ-ਨਾਲ ਇਤਿਹਾਸ ਦਰਜ਼ ਹੋਵੇਗਾ। ਇਸ ਤੋਂ ਇਲਾਵਾ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯਾਦਗਾਰੀ ਡਾਇਰੀ ਛਾਪੀ ਜਾਵੇਗੀ। ਇਸ ਡਾਇਰੀ ਵਿਚ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸਕ ਅਸਥਾਨਾਂ ਦੀਆਂ ਤਸਵੀਰਾਂ ਅਤੇ ਇਤਿਹਾਸਕ ਘਟਨਾਵਾਂ ਦਰਜ ਕੀਤੀਆਂ ਜਾਣਗੀਆਂ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਤੋਂ ਨੌਵੇਂ ਪਾਤਸ਼ਾਹ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਡਾਕ ਟਿਕਟ, ਸਿੱਕਾ ਅਤੇ ਚਿੱਠੀ ਪੱਤਰ ਲਈ ਯਾਦਗਾਰੀ ਲਿਫਾਫਾ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਉੜੀਸਾ ਦੇ ਮੁੱਖ ਮੰਤਰੀ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਇਹ ਅਪੀਲ ਵੀ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਗਗਨ ਮੈ ਥਾਲੁ’ ਵਾਲੇ ਸ਼ਬਦ ਨੂੰ ਜਗਨਨਾਥ ਪੁਰੀ ਦੇ ਚੌਂਕ ਵਿਚ ਇਕ ਮਿਨਾਰ ਸਥਾਪਿਤ ਕਰਕੇ ਰੂਪਮਾਨ ਕੀਤਾ ਜਾਵੇ, ਜਿਸ ਵਿਚ ਗੁਰੂ ਸਾਹਿਬ ਦੇ ਇਸ ਪਾਵਨ ਸ਼ਬਦ ਦੀ ਧੁਨ ਪੰਜਾਬੀ ਦੇ ਨਾਲ-ਨਾਲ ਕੌਮੀ ਅਤੇ ਸਥਾਨਕ ਭਾਸ਼ਾ ਵਿਚ ਹੋਵੇ। 
 ਇਕੱਤਰਤਾ ਦੌਰਾਨ ਡਾ. ਪਰਮਵੀਰ ਸਿੰਘ, ਹਰਵਿੰਦਰ ਸਿੰਘ ਖਾਲਸਾ, ਬੀਬੀ ਹਰਜਿੰਦਰ ਕੌਰ, ਸੁਖਦੇਵ ਸਿੰਘ ਭੂਰਾਕੋਹਨਾ, ਕੁਲਵਿੰਦਰ ਸਿੰਘ ਰਮਦਾਸ,  ਤੇਜਿੰਦਰ ਸਿੰਘ ਪੱਡਾ, ਡਾ. ਅਮਰੀਕ ਸਿੰਘ, ਮਲਕੀਤ ਸਿੰਘ ਬਹਿੜਵਾਲ, ਡਾ. ਜੋਗੇਸ਼ਵਰ ਸਿੰਘ, ਤਬੀਰ ਸਿੰਘ, ਬਗੀਚਾ ਸਿੰਘ ਆਦਿ ਮੌਜੂਦ ਸਨ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਨਵਾਂ ਸ਼ਹਿਰ- ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ 'ਤੇ ਤਿੰਨ ਮਾਮਲੇ ਦਰਜ

ਈ ਕਾਰਡ ਬਣਾਉਣ ਲਈ ਲੋਕਾਂ ਕੋਲ ਸੁਨਹਿਰੀ ਮੌਕਾ- ਐਸਡੀਐਮ ਲੁਬਾਣਾ

ਨਗਰ ਨਿਗਮ ਬਟਾਲਾ ਤੇ ਨਗਰ ਕੌਂਸਲਾਂ ਦੇ ਦਫਤਰਾਂ ਚ ਭਲਕੇ ਲਗੇਗਾ ਲੋਨ ਮੇਲਾ

ਈ ਕਾਰਡ ਬਣਾਉਣ ਲਈ ਚਲਾਈ ਮੁਹਿੰਮ ਦਾ ਲਾਭ ਉਠਾਉਣ ਲੋਕ-ਏਡੀਸੀ

ਨਵਾਂ ਸ਼ਹਿਰ- ਚੋਣਾਂ ਦੌਰਾਨ ਅਹਿਮ ਯੋਗਦਾਨ ਪਾਉਣ ਵਾਲਿਆਂ ਦਾ ਪ੍ਰਸੰਸਾ ਪੱਤਰ ਨਾਲ ਸਨਮਾਨਿਤ

ਪਹਿਲੀ ਮਾਰਚ ਤੋਂ ਅੰਦਰੂਨੀ ਤੇ ਬਾਹਰੀ ਇਕੱਠਾਂ ਵਾਸਤੇ 100 ਅਤੇ 200 ਵਿਅਕਤੀਆਂ ਦੀ ਸ਼ਰਤ ਲਾਗੂ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਇਕ ਕਰੋੜ ਦੀ ਸਬਸਿਡੀ ਜਾਰੀ

ਹਥਿਆਰਾਂ ਦੇ ਦੇਸੀ ਮੈਗਜੀਨ ਬਣਾਉਣ ਵਾਲਾ ਵਿਅਕਤੀ ਗ੍ਰਿਫਤਾਰ

ਦਿੱਲੀ ਧਰਨੇ 'ਚ ਪਟਿਆਲੇ ਦੇ ਨੌਜਵਾਨ ਦੀ ਤਬੀਅਤ ਖਰਾਬ ਹੋਣ ਕਾਰਨ ਮੌਤ

ਕਿਸਾਨਾਂ ਨੇ ਅਡਾਨੀ ਦੀ ਕਣਕ ਭਰੀ ਮਾਲ ਰੇਲ ਗੱਡੀ ਮੋਗਾ ਵਿਖੇ ਰੋਕੀ