ਡੇਰਬੱਸੀ, ਲਾਲੜੂ ਤੇ ਜ਼ੀਰਕਪੁਰ ’ਚ ਨਵੇਂ ਸਿਰੇ ਤੋਂ ਹੋਵੇਗਾ ਜਥੇਬੰਦੀ ਦਾ ਗਠਨ: ਸ਼ਰਮਾ
ਡੇਰਬੱਸੀ/20 ਫਰਵਰੀ/ਗੁਰਜੀਤ ਸਿੰਘ ਈਸਾਪੁਰ, ਰਾਜੀਵ ਗਾਂਧੀ : ਹਲਕਾ ਡੇਰਬੱਸੀ ਅੰਦਰ ਸ੍ਰੋਮਣੀ ਅਕਾਲੀ ਦਲ ਦੀਆਂ ਸ਼ਹਿਰੀ ਇਕਾਈਆਂ ਨੂੰ ਭੰਗ ਕਰ ਦਿੱਤਾ ਗਿਆ ਹੈ ਭਵਿੱਖ ਵਿਚ ਨਵੀਂ ਰਣਨੀਤੀ ਤਿਆਰ ਕਰਨ ਲਈ ਡੇਰਬੱਸੀ, ਲਾਲੜੂ ਅਤੇ ਜੀਰਕਪੁਰ ਵਿਚ ਛੇਤੀ ਹੀਂ ਸ਼ਹਿਰ ਦੀ ਨਵੀਂ ਜਥੇਬੰਦੀ ਦਾ ਗਠਨ ਕੀਤਾ ਜਾਵੇਗਾ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਨ.ਕੇ.ਸ਼ਰਮਾ ਨੇ ਕੌਸਲ ਚੋਣਾਂ ਵਿਚ ਕਾਂਗਰਸ ਪਾਰਟੀ ਵੱਲੋਂ ਕੀਤੀ ਗਈ ਧੱਕੇਸ਼ਾਹੀ ਦਾ ਜਵਾਬ ਦੇਣ ਲਈ ਵਰਕਰਾਂ ਨਾਲ ਰੱਖੀ ਇਕ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਭਾਵੇਂ ਕਾਂਗਰਸਪਾਰਟੀ ਨੇ ਵੱਖ ਵੱਖ ਗਲਤ ਹਥਕੰਡੇ ਅਪਣਾ ਕੇ ਕਮੇਟੀਆਂ ਤੇ
ਕਬਜ਼ਾ ਕਰ ਲਿਆ ਹੈ ਪਰ ਉਹ ਇਸ ਹਲਕੇ ਦਾ ਮੁੱਖ ਸੇਵਾਦਾਰ ਹੋਣ ਦੇ ਨਾਤੇ ਕਦੇ ਵੀ ਆਪਣੀ ਜਿ?ੰਮੇਵਾਰੀ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਭਵਿੱਖ ਵਿਚ ਕਾਂਗਰਸ ਪਾਰਟੀ ਦੀਆਂ ਵਧੀਕੀਆਂ ਦਾ ਸਾਹਮਣਾ ਕਰਨ ਲਈ ਛੇਤੀ ਹੀ ਨਵੀਂ ਜਥੇਬੰਦੀ ਦਾ ਗਠਨ ਕੀਤਾ ਜਾਵੇਗਾ। ਜਿਸ ਵਿਚ ਨਵੇਂ ਅਹੁੱਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ।ਉਨ੍ਹਾਂ ਕਿਹਾ ਸ੍ਰੋਮਣੀ ਅਕਾਲੀ ਦਲ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ ਘਰ ਪੁਹੰਚਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਅਤੇ
ਚੋਣ ਲੜਨ ਵਾਲੇ ਉਮੀਦਾਵਾਰਾਂ ਦਾ ਧੰਨਵਾਦ ਵੀ ਜਿਨ੍ਹਾਂ ਨੇ ਇੰਨਾ ਧੱਕਾ ਹੋਣ ਦੇ ਬਾਵਜੂਦ ਵੀ ਅਖੀਰ ਤੱਕ ਡੱਟ ਕੇ ਉਨ੍ਹਾਂ ਦਾ ਸਾਥ ਦਿੱਤਾ। ਉਨ੍ਹਾਂ ਵਰਕਰਾਂ ਵਿਚ ਜੋਸ਼ ਭਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਹਰ ਧੱਕੇਸ਼ਾਹੀ ਦਾ ਮੂੰਹਤੋੜ ਜਵਾਬ ਦਿੱਤਾ ਜਾਵੇਗਾ।