ਨਵੀਂ ਦਿੱਲੀ, 22 ਫਰਵਰੀ (ਏਜੰਸੀ) : ਪੁਡੂਚੇਰੀ ਅਸੈਂਬਲੀ ਵਿੱਚ ਸੋਮਵਾਰ ਨੂੰ ਆਪਣਾ ਬਹੁਮਤ ਸਾਬਤ ਕਰਨ ਵਿੱਚ ਅਸਫਲ ਰਹੀ ਕਾਂਗਰਸ ਸਰਕਾਰ ਡਿੱਗ ਗਈ ਹੈ। ਵਿਧਾਨ ਸਭਾ ਦੇ ਸਪੀਕਰ ਨੇ ਨਰਾਇਣ ਸਾਮੀ ਸਰਕਾਰ ਨੂੰ ਆਪਣਾ ਬਹੁਮਤ ਸਾਬਤ ਕਰਨ ਵਿੱਚ ਅਸਫਲ ਕਰਾਰ ਦਿੱਤਾ।
ਫਲੋਰ ਟੈਸਟ ਦੌਰਾਨ ਮੁੱਖ ਮੰਤਰੀ ਨਰਾਇਣ ਸਾਮੀ ਆਪਣੇ ਸਮਰਥਕ ਵਿਧਾਇਕਾਂ ਸਮੇਤ ਵਿਧਾਨ ਸਭਾ ਤੋਂ ਬਾਹਰ ਆ ਗਏ। ਇਸ ਤੋਂ ਪਹਿਲਾਂ, ਉਨ੍ਹਾਂ ਨੇ ਵਿਧਾਨ ਸਭਾ ਵਿਚ ਰਾਜ ਦੇ ਸਾਬਕਾ ਡਿਪਟੀ ਰਾਜਪਾਲ ਕਿਰਨ ਬੇਦੀ ਅਤੇ ਕੇਂਦਰ ਸਰਕਾਰ ਉੱਤੇ ਦੋਸ਼ ਲਾਇਆ ਕਿ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਤਾਮਿਲਨਾਡੂ ਵਿੱਚ ਅਸੀਂ ਦੋ ਭਾਸ਼ਾਵਾਂ, ਤਾਮਿਲ ਅਤੇ ਅੰਗਰੇਜ਼ੀ ਦੀ ਪਾਲਣਾ ਕਰਦੇ ਹਾਂ, ਪਰ ਭਾਜਪਾ ਸਾਡੇ ‘ਤੇ ਹਿੰਦੀ ਥੋਪਣਾ ਚਾਹੁੰਦੀ ਹੈ।
ਜ਼ਿਕਰਯੋਗ ਹੈ ਕਿ ਲਗਭਗ ਡੇਢ ਮਹੀਨੇ ਦੇ ਅੰਦਰ-ਅੰਦਰ ਸਰਕਾਰ ਦੇ ਛੇ ਵਿਧਾਇਕਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ। ਪਿਛਲੇ ਸਾਲ ਕਾਂਗਰਸ ਨੇ ਆਪਣੇ ਇੱਕ ਵਿਧਾਇਕ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਸੀ। ਇਨ੍ਹਾਂ ਘਟਨਾਵਾਂ ਕਾਰਨ ਸਰਕਾਰ ਦੇ ਵਿਧਾਇਕਾਂ ਦੀ ਗਿਣਤਾ ਘੱਟ ਗਈ ਸੀ।