Monday, March 01, 2021 ePaper Magazine
BREAKING NEWS
10 ਕਰੋੜ ਦੀ ਲਾਗਤ ਵਾਲੇ ਘਨੌਰ ਕਮਿਉਨਿਟੀ ਹੈਲਥ ਸੈਂਟਰ ਦਾ ਸਿਹਤ ਮੰਤਰੀ ਨੇ ਰੱਖਿਆ ਨੀਂਹ ਪੱਥਰਜਲੰਧਰ 'ਚ ਨਵੇਂ ਕੇਸ ਫਿਰ ਸੈਂਕੜਾ ਪਾਰ, 11 ਵਿਦਿਆਰਥੀ ਸਮੇਤ 108 ਪਾਜ਼ੇਟਿਵ, 2 ਦੀ ਮੌਤਮਾਨਸਾ- 21 ਸਾਲਾ ਗ੍ਰੈਜੂਏਸ਼ਨ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਸੋਗ ਦੀ ਲਹਿਰਭਵਾਨੀਗੜ੍ਹ ’ਚ ਚਾਰ ਦੁਕਾਨਾਂ ਦੇ ਤੋੜੇ ਸ਼ਟਰ, ਨਕਦੀ ਚੋਰੀਕੇਜਰੀਵਾਲ  ਦੀ ਪੰਜਾਬ ਫੇਰੀ ਤੇ ਕਮੀਆਂ ਛੁਪਾਉਣ ਲਈ ਕੈਪਟਨ ਸਰਕਾਰ ਕਰ ਰਹੀ ਕੋਰੋਨਾ ਦਾ ਖ਼ੌਫ਼ ਪੈਦਾ : ਲਾਲਜੀਤ ਭੁੱਲਰਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਸਾਹਿਬ ਕਿਲਾ ਮੁਬਾਰਕ ਵਿਖੇ ਅਰਦਾਸਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏਦਲਿਤ ਵੈਲਫੇਅਰ ਸੰਗਠਨ ਪੰਜਾਬ ਵੱਲੋਂ ਕ੍ਰਿਸ਼ਨ ਸੰਘੇੜਾ ਸੂਬਾਈ ਜਨਰਲ ਸਕੱਤਰ ਨਿਯੁਕਤਨਵਾਂ ਸ਼ਹਿਰ ਡੀਸੀ ਦਾ ਦਾਅਵਾ, ਹੁਣ ਤੱਕ 58328 ਪਰਿਵਾਰਾਂ ਦੇ ਬਣਾਏ ਈ ਕਾਰਡਕਾਂਗਰਸ ਮੁਖ਼ਤਾਰ ਅੰਸਾਰੀ ਵਰਗੇ ਗੈਂਗਸਟਰਾਂ ਦੇ ਹੱਕ 'ਚ ਕਿਉਂ ਖੜੀ ਹੈ -ਅਕਾਲੀ ਦਲ

ਦੇਸ਼

ਖੇਤੀ ਕਾਨੂੰਨਾਂ ਖ਼ਿਲਾਫ਼ ਛਿੜੀ ਜੰਗ ’ਚ ਹਾਰ ਨਹੀਂ ਮੰਨਾਂਗੇ : ਰਾਕੇਸ਼ ਟਿਕੈਤ

February 23, 2021 11:01 AM

- ਕਿਹਾ, ਸਮਰਥਨ ਮੰਗਣ ਲਈ ਗੁਜਰਾਤ ਵੀ ਜਾਵਾਂਗੇ

ਨਵੀਂ ਦਿੱਲੀ/22 ਫਰਵਰੀ/ਏਜੰਸੀਆਂ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲੰਬਾ ਖਿੱਚਦਾ ਜਾ ਰਿਹਾ ਹੈ। ਅੱਜ ਦਿੱਲੀ ਦੀਆਂ ਸਰਹੱਦਾਂ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਅੰਦੋਲਨ 89ਵੇਂ ਦਿਨ ’ਚ ਪਹੁੰਚ ਗਿਆ। ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਹ ਕੇਂਦਰ ਦੇ ਵਿਵਾਦਿਤ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਲਈ ਸਮਰਥਨ ਮੰਗਣ ਵਾਸਤੇ ਜਲਦ ਗੁਜਰਾਤ ਦਾ ਦੌਰਾ ਕਰਨਗੇ। ਰਾਕੇਸ਼ ਟਿਕੈਤ ਨੇ ਇਹ ਜਾਣਕਾਰੀ ਦਿੱਲੀ-ਉੱਤਰ ਪ੍ਰਦੇਸ਼ ਸਰਹੱਦ ’ਤੇ ਗਾਜ਼ੀਪੁਰ ’ਚ ਗੁਜਰਾਤ ਅਤੇ ਮਹਾਰਾਸ਼ਟਰ ਦੇ ਇੱਕ ਸਮੂਹ ਨਾਲ ਗੱਲਬਾਤ ਦੌਰਾਨ ਕੀਤੀ। ਟਿਕੈਤ ਗਾਜ਼ੀਪੁਰ ਬਾਰਡਰ ’ਤੇ ਨਵੰਬਰ ਤੋਂ ਬੈਠੇ ਹਨ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਕੌਮੀ ਬੁਲਾਰੇ ਨੇ ਦਾਅਵਾ ਕੀਤਾ ਕਿ ਕਿਸਾਨ ਆਪਣੀ ਖੇਤੀ ਉਪਜ ਦਾ ਕੋਈ ਹਿੱਸਾ ਨਹੀਂ ਲੈ ਸਕਣਗੇ, ਕਿਉਂ ਨਵੇਂ ਕਾਨੂੰਨ ਸਿਰਫ ਕਾਰਪੋਰੇਟ ਦਾ ਪੱਖ ਲੈਣਗੇ।
ਉਨ੍ਹਾਂ ਨੇ ਇਕ ਉਦਾਹਰਣ ਦੱਸਦੇ ਹੋਏ ਕਿਹਾ,‘‘ਪਿੰਡ ’ਚ ਦੁੱਧ ਦੀ ਕੀਮਤ ਕਰੀਬ 20-22 ਰੁਪਏ ਪ੍ਰਤੀ ਲੀਟਰ ਹੁੰਦੀ ਹੈ, ਪਰ ਜਦੋਂ ਇਹ ਵੱਡੀ ਵਪਾਰਕ ਕੰਪਨੀਆਂ ਰਾਹੀਂ ਸ਼ਹਿਰਾਂ ‘ਚ ਪਹੁੰਚਦਾ ਹੈ ਤਾਂ ਇਸ ਦੀ ਕੀਮਤ 50 ਰੁਪਏ ਪ੍ਰਤੀ ਲੀਟਰ ਤੋਂ ਵੱਧ ਹੋ ਜਾਂਦੀ ਹੈ।’’ ਬੀਕੇਯੂ ਵੱਲੋਂ ਜਾਰੀ ਇਕ ਬਿਆਨ ਅਨੁਸਾਰ ਟਿਕੈਤ ਨੇ ਕਿਹਾ,‘‘ਵੱਡੇ ਵਪਾਰਕ ਘਰਾਨੇ ਫੂਡ ਦਾ ਭੰਡਾਰਨ ਕਰਨ ਲਈ ਵੱਡੇ-ਵੱਡੇ ਗੋਦਾਮ ਬਣਾ ਰਹੇ ਹਨ ਅਤੇ ਬਜ਼ਾਰ ’ਚ ਫੂਡ ਦੀ ਕਮੀ ਹੋਣ ’ਤੇ ਉਹ ਇਸ ਨੂੰ ਆਪਣੀ ਪਸੰਦ ਦੀ ਕੀਮਤ ’ਤੇ ਵੇਚਣਗੇ।’’
ਟਿਕੈਤ ਨੇ ਕਿਹਾ, ‘‘ਅਸੀਂ ਅਜਿਹੀ ਸਥਿਤੀ ਨਹੀਂ ਹੋਣ ਦੇਵਾਂਗੇ। ਅਸੀਂ ਸਿਰਫ ਇਸ ਨੂੰ ਲੈ ਕੇ ਚਿੰਤਤ ਹਾਂ ਅਤੇ ਅਸੀਂ ਉਹ ਨਹੀਂ ਹੋਣ ਦੇਵਾਂਗੇ ਕਿ ਇਸ ਦੇਸ਼ ਦੀ ਫਸਲ ਨੂੰ ਕਾਰਪੋਰੇਟ ਕੰਟਰੋਲ ਕਰੇ।’’ ਗੁਜਰਾਤ ਦੇ ਗਾਂਧੀਧਾਮ ਤੋਂ ਆਏ ਸਮੂਹ ਨੇ ਟਿਕੈਤ ਨੂੰ ‘ਚਰਖਾ’ ਭੇਟ ਕੀਤਾ। ਉਨ੍ਹਾਂ ਕਿਹਾ, ‘‘ਗਾਂਧੀ ਜੀ ਨੇ ਬਿ੍ਰਟਿਸ਼ ਨੂੰ ਭਾਰਤ ਤੋਂ ਦੌੜਾਉਣ ਲਈ ਚਰਖੇ ਦੀ ਵਰਤੋਂ ਕੀਤੀ। ਹੁਣ ਅਸੀਂ ਇਸ ਚਰਖੇ ਦੀ ਵਰਤੋਂ ਕਰ ਕੇ ਕਾਰਪੋਰੇਟ ਨੂੰ ਦੌੜਾਵਾਂਗੇ। ਅਸੀਂ ਜਲਦ ਗੁਜਾਰਤ ਜਾਵਾਂਗੇ ਅਤੇ ਨਵੇਂ ਕਾਨੂੰਨਾਂ ਨੂੰ ਰੱਦ ਕਰਨ ਲਈ ਕਿਸਾਨਾਂ ਦੇ ਪ੍ਰਦਰਸ਼ਨ ਵਾਸਤੇ ਸਮਰਥਨ ਜੁਟਾਵਾਂਗੇ।’’

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਇਸਰੋ 'ਚ ਪੀਐਸਐਲਵੀ-ਸੀ 51 ਦੀ ਲਾਚਿੰਗ ਦੀ ਪੁੱਠੀ ਗਿਣਤੀ ਸ਼ੁਰੂ, ਕੱਲ ਹੋਵੇਗਾ ਲਾਂਚ

ਭਾਰਤ-ਬੰਗਲਾਦੇਸ਼ ਨੇ ਇੱਕ ਦੂਜੇ ਨੂੰ ਤੋਹਫੇ 'ਚ ਦਿੱਤੇ 'ਵਿੰਟੇਜ ਏਅਰਕ੍ਰਾਫਟ'

ਦਿੱਲੀ : ਕਾਸਮੈਟਿਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਇੱਕ ਲਾਸ਼ ਬਰਾਮਦ

ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਬੰਦ

ਦਿੱਲੀ : ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਏਐਸਆਈ ਨੇ ਕੀਤੀ ਖੁਦਕੁਸ਼ੀ

ਸੰਯੁਕਤ ਕਿਸਾਨ ਮੋਰਚੇ ਵੱਲੋਂ ਰੋਮੀ ਘੜਾਮੇਂ ਵਾਲਾ ਦਾ ਗੀਤ ‘ਅੰਦੋਲਨਜੀਵੀ’ ਰਿਲੀਜ਼

ਹਿਮਾਚਲ : ਵਿਧਾਨ ਸਭਾ ’ਚ ਰਾਜਪਾਲ ਨਾਲ ਖਿੱਚਧੂਹ, ਕਾਂਗਰਸ ਦੇ 5 ਵਿਧਾਇਕ ਮੁਅੱਤਲ

ਸੰਯੁਕਤ ਕਿਸਾਨ ਮੋਰਚੇ ਦੀ ਸਟੇਜ ’ਤੇ ਨੌਜਵਾਨ ਕਿਸਾਨ ਏਕਤਾ ਦਿਵਸ ਮਨਾਇਆ

ਰੇਲਵੇ ਨੇ ਯਾਤਰੀਆਂ ਲਈ ਮੁੜ ਸ਼ੁਰੂ ਕੀਤੀ ਸਹੂਲਤ

ਹਿਮਾ ਦਾਸ ਆਸਾਮ ’ਚ ਬਣੀ ਡੀਐਸਪੀ