ਜਤਿੰਦਰ ਸ਼ਰਮਾ
ਝਬਾਲ, 22 ਫਰਵਰੀ : ਸਿਵਲ ਸਰਜਨ ਤਰਨਤਾਰਨ ਡਾਕਟਰ ਰੋਹਿਤ ਮਹਿਤਾ ਦੀ ਅਗਵਾਈ ਹੇਠ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਬਲਵਿੰਦਰ ਸਿੰਘ ਅਤੇ ਕਾਰਜਕਾਰੀ ਐੱਸ.ਐਮ.ਓ ਡਾਕਟਰ ਸੂਰਜਪਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ. ਐਚ. ਸੀ ਝਬਾਲ ਦੇ ਵੱਖ ਵੱਖ ਪਿੰਡਾਂ ਵਿਖੇ ਅੱਜ ਸਰਬੱਤ ਸਿਹਤ ਬੀਮਾ ਯੋਜਨਾ ਆਯੁਸ਼ਮਾਨ ਭਾਰਤ ਸਕੀਮ ਤਹਿਤ ਕੈਂਪ ਲਗਾ ਕੇ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਤਹਿਤ ਜਾਣਕਾਰੀ ਦਿੱਤੀ ਗਈ ਅਤੇ ਲਾਭਪਾਤਰੀਆਂ ਦੇ ਈ-ਕਾਰਡ ਬਣਾਏ ਗਏ।ਇਸ ਬਾਰੇ ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ ਹਰਦੀਪ ਸਿੰਘ ਨੇ ਦੱਸਿਆ ਕਿ ਇਹ ਸਕੀਮ ਕਾਮਨ ਸਰਵਿਸ ਸੈਂਟਰ ਅਧੀਨ ਚੱਲ ਰਹੀ ਹੈ।ਇਸ ਸਕੀਮ ਤਹਿਤ ਲਾਭਪਾਤਰੀ ਨੂੰ 5 ਲੱਖ ਰੁਪਏ ਦਾ ਮੁਫ਼ਤ ਇਲਾਜ ਦਾ ਕਾਰਡ ਬਣਾ ਕੇ ਦਿੱਤਾ ਜਾਵੇਗਾ ਜਿਸ ਨਾਲ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਲੋੜ ਪੈਣ ਤੇ ਆਪਣਾ ਇਲਾਜ ਕਰਵਾਇਆ ਸਕਦਾ ਹੈ। ਡਾਕਟਰ ਸੂਰਜਪਾਲ ਨੇ ਦੱਸਿਆ ਕਿ ਕੈਂਪ ਤੋਂ ਇਲਾਵਾ ਲੋਕ ਪਿੰਡਾਂ ਵਿਚ ਵਿੱਚ ਬਣੇ ਕਾਮਨ ਸਰਵਿਸ ਸੈਂਟਰ ਵਿੱਚ ਵੀ ਆਪਣੇ ਕਾਰਡ ਬਣਾ ਸਕਦੇ ਹਨ ਅਤੇ ਸਕੀਮ ਦਾ ਲਾਭ ਉਠਾ ਸਕਦੇ ਹਨ।