ਲੰਡਨ, 23 ਫਰਵਰੀ (ਏਜੰਸੀ) : ਕੋਰੋਨਾ ਮਹਾਂਮਾਰੀ ਦੇ ਹਾਲਤ ਨੂੰ ਵੇਖਦੇ ਹੋਏ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਅੰਤਰਰਾਸ਼ਟਰੀ ਯਾਤਰਾ 'ਤੇ ਘੱਟੋ ਘੱਟ 17 ਮਈ ਤੱਕ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ।
ਦਰਅਸਲ, ਬ੍ਰਿਟੇਨ ਵਿਚ ਪਾਏ ਗਏ ਕੋਰੋਨਾ ਦੇ ਨਵੇਂ ਰੂਪਾਂ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਹਵਾਬਾਜ਼ੀ ਖੇਤਰ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ ਜਿਸ ਕਾਰਨ ਇਹ ਪਾਬੰਦੀ ਲਗਾਈ ਗਈ ਹੈ।
ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਕਿਹਾ ਹੈ ਕਿ ਘਰੇਲੂ ਪੱਧਰ ਦੀਆਂ ਯਾਤਰਾਵਾਂ 12 ਅਪ੍ਰੈਲ ਤੱਕ ਕੀਤੀਆਂ ਜਾ ਸਕਣਗੀਆਂ, ਪਰ ਮੌਜੂਦਾ ਸਮੇਂ ਲਈ ਅੰਤਰਰਾਸ਼ਟਰੀ ਪੱਧਰ ਦੀਆਂ ਯਾਤਰਾਵਾਂ ਤੇ 17 ਮਈ ਤੱਕ ਰੋਕ ਰਹੇਗੀ।
ਉਨ੍ਹਾਂ ਕਿਹਾ ਕਿ ਸਰਕਾਰ ਦੀ ਗਲੋਬਲ ਟਰੈਵਲ ਟਾਸਕਫੋਰਸ ਅੰਤਰਰਾਸ਼ਟਰੀ ਯਾਤਰਾ ਨੂੰ ਸੁਰੱਖਿਅਤ ਢੰਗ ਨਾਲ ਮੁੜ ਤੋਂ ਸ਼ੁਰੂ ਕਰਨ ਲਈ 12 ਅਪ੍ਰੈਲ ਤੱਕ ਰਿਪੋਰਟ ਜਾਰੀ ਕਰਨ ਦੀ ਸਿਫਾਰਸ਼ ਕਰੇਗੀ। ਇਸ ਨਾਲ ਲੋਕਾਂ ਨੂੰ ਗਰਮੀ ਲਈ ਆਪਣੀਆਂ ਯੋਜਨਾਵਾਂ ਬਣਾਉਣ ਲਈ ਸਮਾਂ ਮਿਲ ਜਾਵੇਗਾ।
ਵਰਣਨਯੋਗ ਹੈ ਕਿ ਬ੍ਰਿਟੇਨ ਵਿੱਚ ਮਿਲੇ ਕੋਰੋਨਾ ਦੇ ਨਵੇਂ ਰੂਪਾਂ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ ਅਤੇ ਸਰਕਾਰ ਇਸ ਨੂੰ ਰੋਕਣ ਲਈ ਹਰ ਕੋਸ਼ਿਸ਼ ਕਰ ਰਹੀ ਹੈ।