ਚੰਡੀਗੜ੍ਹ, 23 ਫਰਵਰੀ (ਏਜੰਸੀ) : ਪੰਜਾਬ ਦੇ ਮੋਗਾ ਚ ਹਲਕਾ ਨਿਹਾਲ ਸਿੰਘ ਵਾਲਾ ਦੇ ਰਹਿਣ ਵਾਲੇ ਕਿਸਾਨ ਦੀ ਦਿੱਲੀ ਚ ਸੰਘਰਸ਼ ਕਰਦੇ ਸਮੇਂ ਤਬੀਅਤ ਖਰਾਬ ਹੋਣ ਕਾਰਨ ਮੌਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਘੋਲੀਆ ਖੁਰਦ ਦਾ ਕਿਸਾਨ ਨਿਰਭੈ ਸਿੰਘ ਕਿਸਾਨ ਯੂਨੀਅਨ ਪਿੰਡ ਇਕਾਈ ਦਾ ਪ੍ਰਧਾਨ ਵੀ ਸੀ। ਉਹ ਕਿਸਾਨੀ ਸੰਘਰਸ਼ ਦੌਰਾਨ ਦਿੱਲੀ ਵਿਖੇ ਡਟਿਆ ਹੋਇਆ ਸੀ। ਉਹ ਪਿਛਲੇ ਕਾਫੀ ਸਮੇਂ ਤੋਂ ਕਿਸਾਨ ਯੂਨੀਅਨ ਦੀ ਪਿੰਡ ਇਕਾਈ ਵਿਚ ਬਤੌਰ ਪ੍ਰਧਾਨ ਦੇ ਤੌਰ ਤੇ ਕੰਮ ਕਰ ਰਿਹਾ ਸੀ। ਜਿਸ ਦੀ ਰਾਤ ਅਚਾਨਕ ਤਬੀਅਤ ਖਰਾਬ ਹੋਣ ਕਾਰਨ ਮੌਤ ਹੋ ਗਈ। ਇਸ ਖਬਰ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਹੈ।