Sunday, February 28, 2021 ePaper Magazine
BREAKING NEWS
4500 ਨਸ਼ੀਲੀ ਗੋਲੀਆਂ ਸਮੇਤ ਇਕ ਨਸ਼ਾ ਤਸਕਰ ਕਾਬੂਤਰਨਤਾਰਨ-ਕਰਜ਼ ਹੇਠ ਦਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀਬਠਿੰਡਾ ਪੁਲਸ ਨੇ ਰੈੱਡ ਮਰਕਰੀ ਦੀ ਸੇਲ ਦਾ ਕੀਤਾ ਪਰਦਾਫਾਸ਼ਪੰਜਾਬ ‘ਚ ਕੋਰੋਨਾ ਮ੍ਰਿਤਕਾਂ ਦੀ ਗਿਣਤੀ ਹੋਈ 5825, ਅੱਜ 595 ਨਵੇਂ ਕੇਸ ‘ਤੇ 11 ਮੌਤਾਂ ਇਸਰੋ 'ਚ ਪੀਐਸਐਲਵੀ-ਸੀ 51 ਦੀ ਲਾਚਿੰਗ ਦੀ ਪੁੱਠੀ ਗਿਣਤੀ ਸ਼ੁਰੂ, ਕੱਲ ਹੋਵੇਗਾ ਲਾਂਚ ਜ਼ੀਰਕਪੁਰ ਦੇ ਦੋ ਨਸ਼ਾ ਤਸੱਕਰ ਅਫੀਮ ਤੇ ਨਸ਼ੀਲੀਆਂ ਗੋਲੀਆਂ ਸਮੇਤ ਗਿਰਫ਼ਤਾਰ , ਇਕ ਕਾਰਗਿਲ ਜੰਗ ਦਾ ਫੌਜੀ ਹੈ ਨਵਾਂਸ਼ਹਿਰ ‘ਚ ਸਿਹਤ ਬੀਮਾ ਈ-ਕਾਰਡ ਬਣਾਉਣ ਲਈ ਐਤਵਾਰ ਨੂੰ ਖੁੱਲੇ ਰਹਿਣਗੇ ਸੇਵਾ ਕੇਂਦਰਸ਼੍ਰੋਮਣੀ ਕਮੇਟੀ ਵੱਲੋਂ ਨੇ ਮਨਾਇਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾਬੀਬੀ ਜਗੀਰ ਕੌਰ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ ਧਰਮ ਪ੍ਰਚਾਰ ਕਮੇਟੀ ਦੇ ਕਲਰਕ ਰਵੇਲ ਸਿੰਘ ਨੂੰ ਸੇਵਾਮੁਕਤ ਹੋਣ ’ਤੇ ਕੀਤਾ ਸਨਮਾਨਿਤ

ਚੰਡੀਗੜ੍ਹ

ਲੋਕ ਪੱਖੀ ਪਹਿਲਕਦਮੀ, ਰੰਧਾਵਾ ਵੱਲੋਂ ਖੇਤੀਬਾੜੀ ਵਿਕਾਸ ਬੈਂਕ ਦੀ ਮੋਬਾਇਲ ਐਪ ਲਾਂਚ

February 23, 2021 06:25 PM

ਚੰਡੀਗੜ੍ਹ, 23 ਫਰਵਰੀ (ਏਜੰਸੀ) : ਆਮ ਲੋਕਾਂ ਅਤੇ ਵਿਸੇਸ ਤੌਰ ’ਤੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਹਿਕਾਰੀ ਖੇਤਰ ਦੇ ਸਭ ਤੋਂ ਮਹੱਤਵਪੂਰਨ ਅਦਾਰਿਆਂ ਵਿਚੋਂ ਇੱਕ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਐਸ.ਸੀ.ਏ.ਡੀ.ਬੀ.), ਨੇ ’ਪੀ.ਐਸ.ਸੀ.ਏ.ਡੀ.ਬੀ.’ ਮੋਬਾਈਲ ਐਪ ਲਾਂਚ ਕਰਕੇ ਡਿਜੀਟਲ ਖੇਤਰ ਵਿੱਚ ਇੱਕ ਵੱਡੀ ਪੁਲਾਂਘ ਪੁੱਟੀ ਹੈ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ, ਚੰਡੀਗੜ ਦੀ ’ਪੀ.ਐਸ.ਸੀ.ਏ.ਡੀ.ਬੀ.’ ਮੋਬਾਈਲ ਐਪ ਲਾਂਚ ਕੀਤੀ ਗਈ। ਇਸ ਐਪ ਦਾ ਐਂਡਰਾਇਡ ਅਤੇ ਆਈ.ਓ.ਐਸ. ਵਰਜਨ ਐਨ.ਆਈ.ਸੀ, ਨਵੀਂ ਦਿੱਲੀ ਦੁਆਰਾ ਡਿਜਾਇਨ ਅਤੇ ਤਿਆਰ ਕੀਤਾ ਗਿਆ ਹੈ ਜੋ ਗੂਗਲ ਪਲੇ ਸਟੋਰ ਅਤੇ ਓਪਨ ਵੈੱਬ ’ਤੇ ਡਾਊਨਲੋਡ ਲਈ ਉਪਲਬਧ ਹੈ। ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਆਮ ਲੋਕ ਅਤੇ ਖਾਸ ਕਰਕੇ ਕਿਸਾਨ ਬੈਂਕ ਦੀਆਂ ਲੋਨ ਸਕੀਮਾਂ, ਕਰਜਅਿਾਂ/ਐਫ.ਡੀਜ ਦੀਆਂ ਵਿਆਜ ਦਰਾਂ ਅਤੇ ਕਿਸਤਾਂ ਦੇ ਹਿਸਾਬ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਨਾਂ ਦੱਸਿਆ ਕਿ ਇਹ ਐਪ ਪਿੰਡਾਂ ਦੇ ਨੇੜਲੇ ਖੇਤਰਾਂ ਵਿੱਚ ਪੀ.ਏ.ਡੀ.ਬੀਜ ਦਾ ਪਤਾ ਲਗਾਉਣ ਵਿਚ ਵੀ ਸਹਾਇਤਾ ਪ੍ਰਦਾਨ ਕਰੇਗੀ।ਉਨਾਂ ਅੱਗੇ ਕਿਹਾ ਕਿ ਇਸ ਐਪ ’ਤੇ ਕਰਜ ਲੈਣ ਵਾਲੇ ਰਜਿਸਟਰਡ ਮੈਂਬਰ ਆਪਣੇ ਕਰਜ ਖਾਤਿਆਂ ਦੇ ਲੈਣ-ਦੇਣ/ਸਟੇਟਮੈਂਟਸ ਸਬੰਧੀ ਜਾਣਕਾਰੀ ਵੇਖ ਸਕਦੇ ਹਨ। ਇਸ ਮੌਕੇ ਵਿੱਤ ਕਮਿਸਨਰ ਸਹਿਕਾਰਤਾ ਕੇ. ਸਿਵਾ ਪ੍ਰਸਾਦ, ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ, ਐਮ.ਡੀ. ਪੀ.ਏ.ਡੀ.ਬੀ. ਚਰਨਦੇਵ ਸਿੰਘ ਮਾਨ ਅਤੇ ਪੀ.ਏ.ਡੀ.ਬੀ. ਦੇ ਚੇਅਰਮੈਨ ਕਮਲਦੀਪ ਸਿੰਘ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਪੰਜਾਬ ਭਵਨ ਨੂੰ ਬਜਟ ਇਜਲਾਸ ਲਈ ਸਦਨ ਦਾ ਅਹਾਤਾ ਐਲਾਨਿਆ

ਪੀਐਸਪੀਸੀਐਲ ਨੇ ਜਨਵਰੀ 2017 ਤੋਂ 11784 ਨੌਕਰੀਆਂ ਦਿੱਤੀਆਂ

ਇਤਿਹਾਸਿਕ ਕੇਂਦਰੀ ਜੇਲ੍ਹ ਅੰਬਾਲਾ ਵੱਲੋ ਜੇਲ੍ਹ ਰੇਡੀਓ ਦੀ ਸ਼ੁਰੂਆਤ

ਬੀਬੀ ਜਗੀਰ ਕੌਰ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ

ਪੰਜ ਸੂਬਿਆਂ ‘ਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ 38 ਆਈਏਐਸ ਤੇ 16 ਆਈਪੀਐਸ ਅਧਿਕਾਰੀ ਅਬਜਰਬਰ ਨਿਯੁਕਤ

ਕੇਂਦਰ ਸਰਕਾਰ ਵਿਰੁੱਧ ਖ਼ੁਦਰਾ ਵਪਾਰੀਆਂ ਅਤੇ ਛੋਟੇ ਸਨਅਤਕਾਰਾਂ ਦਾ ਹੱਲਾ ਬੋਲ

ਹਾਰਡ ਰੌਕ ਕੈਫੇ ਨੇ ਚੰਡੀਗੜ੍ਹ ’ਚ ਦਰਜ ਕਰਵਾਈ ਮੌਜੂਦਗੀ

ਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲਿਆਂ ਵਿੱਚ ਸਿਹਤ ਤੇ ਤੰਦਰੁਸਤੀ ਕੇਂਦਰ ਕੀਤੇ ਜਾਣਗੇ ਸਥਾਪਤ

ਪੰਜਾਬ ਵਿਧਾਨਸਭਾ ਹੋਵੇਗੀ ਪੇਪਰ ਰਹਿਤ, ਮੁੱਖ ਸਕੱਤਰ ਨੇ ਕੇੰਦਰ ਦੇ ਅਧਿਕਾਰੀਆਂ ਨਾਲ ਲਈ ਮੀਟਿੰਗ

ਪੰਜਾਬ ਸਰਕਾਰ ਕਰੇਗੀ 324 ਆਈਟੀ ਮਾਹਿਰਾਂ ਦੀ ਭਰਤੀ