Sunday, February 28, 2021 ePaper Magazine
BREAKING NEWS
4500 ਨਸ਼ੀਲੀ ਗੋਲੀਆਂ ਸਮੇਤ ਇਕ ਨਸ਼ਾ ਤਸਕਰ ਕਾਬੂਤਰਨਤਾਰਨ-ਕਰਜ਼ ਹੇਠ ਦਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀਬਠਿੰਡਾ ਪੁਲਸ ਨੇ ਰੈੱਡ ਮਰਕਰੀ ਦੀ ਸੇਲ ਦਾ ਕੀਤਾ ਪਰਦਾਫਾਸ਼ਪੰਜਾਬ ‘ਚ ਕੋਰੋਨਾ ਮ੍ਰਿਤਕਾਂ ਦੀ ਗਿਣਤੀ ਹੋਈ 5825, ਅੱਜ 595 ਨਵੇਂ ਕੇਸ ‘ਤੇ 11 ਮੌਤਾਂ ਇਸਰੋ 'ਚ ਪੀਐਸਐਲਵੀ-ਸੀ 51 ਦੀ ਲਾਚਿੰਗ ਦੀ ਪੁੱਠੀ ਗਿਣਤੀ ਸ਼ੁਰੂ, ਕੱਲ ਹੋਵੇਗਾ ਲਾਂਚ ਜ਼ੀਰਕਪੁਰ ਦੇ ਦੋ ਨਸ਼ਾ ਤਸੱਕਰ ਅਫੀਮ ਤੇ ਨਸ਼ੀਲੀਆਂ ਗੋਲੀਆਂ ਸਮੇਤ ਗਿਰਫ਼ਤਾਰ , ਇਕ ਕਾਰਗਿਲ ਜੰਗ ਦਾ ਫੌਜੀ ਹੈ ਨਵਾਂਸ਼ਹਿਰ ‘ਚ ਸਿਹਤ ਬੀਮਾ ਈ-ਕਾਰਡ ਬਣਾਉਣ ਲਈ ਐਤਵਾਰ ਨੂੰ ਖੁੱਲੇ ਰਹਿਣਗੇ ਸੇਵਾ ਕੇਂਦਰਸ਼੍ਰੋਮਣੀ ਕਮੇਟੀ ਵੱਲੋਂ ਨੇ ਮਨਾਇਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾਬੀਬੀ ਜਗੀਰ ਕੌਰ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ ਧਰਮ ਪ੍ਰਚਾਰ ਕਮੇਟੀ ਦੇ ਕਲਰਕ ਰਵੇਲ ਸਿੰਘ ਨੂੰ ਸੇਵਾਮੁਕਤ ਹੋਣ ’ਤੇ ਕੀਤਾ ਸਨਮਾਨਿਤ

ਪੰਜਾਬ

ਨਵਾਂ ਸ਼ਹਿਰ- ਈ ਕਾਰਡ ਬਣਾਉਣ ਲਈ ਕੰਮ ਦੀ ਪ੍ਰਗਤੀ ਦਾ ਵਿਸ਼ੇਸ਼ ਸਕੱਤਰ ਵੱਲੋਂ ਜਾਇਜ਼ਾ

February 23, 2021 06:29 PM

ਯੋਗ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਮਿਲਦੀ ਹੈ ਸੁਵਿਧਾ-ਅਮਿਤ ਕੁਮਾਰ

ਨਵਾਂਸ਼ਹਿਰ, 23 ਫਰਵਰੀ (ਏਜੰਸੀ) :  ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਅਤੇ ਸਟੇਟ ਹੈਲਥ ਏਜੰਸੀ ਦੇ ਮੁੱਖ ਕਾਰਜਕਾਰੀ ਅਫ਼ਸਰ ਅਮਿਤ ਕੁਮਾਰ, ਆਈ. ਏ. ਐਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆ ਦੇ ਈ-ਕਾਰਡ ਬਣਾਉਣ ਲਈ 28 ਫਰਵਰੀ ਤੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।
   ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਬਣਾਏ ਜਾ ਰਹੇ ਈ-ਕਾਰਡਾਂ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਪਹੁੰਚੇ ਵਿਸ਼ੇਸ਼ ਸਕੱਤਰ ਅਮਿਤ ਕੁਮਾਰ ਨੇ ਦੱਸਿਆ ਕਿ ਲੋੜਵੰਦ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਇਸ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਇਸ ਯੋਜਨਾ ਦ ਲਾਭ ਲੈਣ ਲਈ ਰਜਿਸਟਰਡ ਲਾਭਪਾਤਰੀਆਂ ਨੂੰ ਆਪਣਾ ਅਤੇ ਆਪਣੇ ਪਰਿਵਾਰ ਦੇ ਹਰੇਕ ਮੈਂਬਰ ਦਾ ਵੱਖਰਾ ਕਾਰਡ ਬਣਵਾਉਣਾ ਜ਼ਰੂਰੀ ਹੈ। ਉਨਾਂ ਦੱਸਿਆ ਕਿ ਯੋਗ ਲਾਭਪਾਤਰੀ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ (ਸੀ. ਐਸ. ਸੀ), ਸੇਵਾ ਕੇਂਦਰ ਜਾਂ ਮਾਰਕੀਟ ਕਮੇਟੀਆਂ ਵਿਚ 30 ਰੁਪਏ ਪ੍ਰਤੀ ਕਾਰਡ ਦੀ ਫੀਸ ਨਾਲ ਜ਼ਰੂਰੀ ਦਸਤਾਵੇਜਾਂ ਨਾਲ ਪੁੱਜ ਕੇ ਆਪਣਾ ਕਾਰਡ ਬਣਵਾ ਸਕਦੇ ਹਨ। ਉਨਾਂ ਦੱਸਿਆ ਕਿ ਕੇਂਦਰਾਂ ਦੀ ਸੂਚੀ ਅਤੇ ਆਪਣੀ ਪਾਤਰਤਾ ਜਾਂਚਣ ਲਈ www.sha.punjab.gov.in ਵੈੱਬਸਾਈਟ ’ਤੇ ਜਾ ਕੇ ਚੈੱਕ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਇਸ ਸਕੀਮ ਅਧੀਨ ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ, ਜੇ ਫਾਰਮ ਅਤੇ ਗੰਨਾ ਤੋਲ ਪਰਚੀ ਧਾਰਕ ਕਿਸਾਨ, ਕਿਰਤ ਵਿਭਾਗ ਨਾਲ ਰਜਿਸਟਰਡ ਕਾਮੇ, ਐਕਰੀਡੇਟਿਡ ਅਤੇ ਯੈਲੋ ਕਾਰਡ ਧਾਰਕ ਪੱਤਰਕਾਰ ਅਤੇ ਆਬਕਾਰੀ ਤੇ ਕਰ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿਚ 5 ਲੱਖ ਰੁਪਏ ਪ੍ਰਤੀ ਸਾਲ ਮੁਫ਼ਤ ਇਲਾਜ ਦਾ ਲਾਭ ਲੈਣ ਲਈ ਇਹ ਕਾਰਡ ਬਣਵਾ ਸਕਦੇ ਹਨ। ਉਨਾਂ ਦੱਸਿਆ ਕਿ ਕਾਰਡ ਬਣਵਾਉਣ ਲਈ ਲਾਭਪਾਤਰੀ ਕੋਲ ਆਧਾਰ ਕਾਰਡ, ਪਰਿਵਾਰ ਪਹਿਚਾਣ ਪੱਤਰ, ਰਾਸ਼ਨ ਕਾਰਡ (ਜੇਕਰ ਰਾਸ਼ਨ ਕਾਰਡ ਨਹੀਂ ਹੈ ਤਾਂ ਪਰਿਵਾਰ ਘੋਸ਼ਣਾ ਫਾਰਮ, ਜੋ ਕਿ ਸਰਪੰਚ ਜਾਂ ਕੌਂਸਲਰ ਤੋਂ ਤਸਦੀਕ ਕੀਤਾ ਹੋਵੇ) ਅਤੇ ਉਸਾਰੀ ਕਿਰਤੀ ਦਾ ਰਜਿਸਟ੍ਰੇਸ਼ਨ ਕਾਰਡ ਹੋਣਾ ਲਾਜ਼ਮੀ ਹੈ।
 
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਦੇਣ ਲਈ ਹਰੇਕ ਜ਼ਿਲੇ ਵਿਚ ਇਕ ਵਿਸ਼ੇਸ਼ ਜਾਗਰੂਕਤਾ ਵੈਨ ਵੀ ਚਲਾਈ ਗਈ ਹੈ ਅਤੇ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਗਾ ਕੇ ਵੀ ਕਾਰਡ ਬਣਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਉਨਾਂ ਨੂੰ ਦੱਸਿਆ ਕਿ ਜ਼ਿਲੇ ਵਿਚ ਇਸ ਯੋਜਨਾ ਤਹਿਤ ਈ-ਕਾਰਡ ਬਣਾਉਣ ਲਈ ਵੱਡੀ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਪਿੰਡ ਪੱਧਰ ’ਤੇ ਕੈਂਪ ਲਗਾਉਣ ਤੋਂ ਇਲਾਵਾ ਜ਼ਿਲੇ ਦੇ ਸਮੂਹ 170 ਕਾਮਨ ਸਰਵਿਸ ਸੈਂਟਰਾਂ, 17 ਸੇਵਾ ਕੇਂਦਰਾਂ ਅਤੇ ਸਮੂਹ ਮਾਰਕੀਟ ਕਮੇਟੀਆਂ ਵਿਚ ਕਾਰਡ ਬਣਾਉਣ ਦਾ ਪ੍ਰਬੰਧ ਕੀਤਾ ਗਿਆ ਹੈ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

4500 ਨਸ਼ੀਲੀ ਗੋਲੀਆਂ ਸਮੇਤ ਇਕ ਨਸ਼ਾ ਤਸਕਰ ਕਾਬੂ

ਮੁਹਾਲੀ- ਕਿਸਾਨੀ ਸੰਘਰਸ਼ ਨੂੰ ਮਦਦ ਲਈ ਪਿੰਡ ਧਰਮਗੜ੍ਹ ਤੋਂ ਬੀਬੀਆਂ ਦਾ ਜਥਾ ਰਵਾਨਾ

ਮੁਹਾਲੀ ‘ਚ ਸ਼ਰਧਾ ‘ਤੇ ਉਤਸ਼ਾਹ ਨਾਲ ਮਨਾਇਆ ਗਿਆ ਗੁਰੂ ਰਵੀਦਾਸ ਜੀ ਦਾ ਜਨਮ ਦਿਹਾੜਾ

ਨਗਰ ਨਿਗਮ ਬਟਾਲਾ ਅਤੇ ਸਮੂਹ ਨਗਰ ਕੌਂਸਲਾਂ ਦੇ ਦਫਤਰਾਂ ਵਿਚ ਲੋਨ ਮੇਲਾ, 120 ਵੈਂਡਰਾਂ ਨੂੰ ਮੌਕੇ ’ਤੇ ਮੁਹੱਈਆ ਕਰਵਾਇਆ ਲੋਨ

ਤਰਨਤਾਰਨ-ਕਰਜ਼ ਹੇਠ ਦਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਬਠਿੰਡਾ ਪੁਲਸ ਨੇ ਰੈੱਡ ਮਰਕਰੀ ਦੀ ਸੇਲ ਦਾ ਕੀਤਾ ਪਰਦਾਫਾਸ਼

ਜ਼ੀਰਕਪੁਰ ਦੇ ਦੋ ਨਸ਼ਾ ਤਸੱਕਰ ਅਫੀਮ ਤੇ ਨਸ਼ੀਲੀਆਂ ਗੋਲੀਆਂ ਸਮੇਤ ਗਿਰਫ਼ਤਾਰ , ਇਕ ਕਾਰਗਿਲ ਜੰਗ ਦਾ ਫੌਜੀ ਹੈ

ਨਵਾਂਸ਼ਹਿਰ ‘ਚ ਸਿਹਤ ਬੀਮਾ ਈ-ਕਾਰਡ ਬਣਾਉਣ ਲਈ ਐਤਵਾਰ ਨੂੰ ਖੁੱਲੇ ਰਹਿਣਗੇ ਸੇਵਾ ਕੇਂਦਰ

ਸ਼੍ਰੋਮਣੀ ਕਮੇਟੀ ਵੱਲੋਂ ਨੇ ਮਨਾਇਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ

ਧਰਮ ਪ੍ਰਚਾਰ ਕਮੇਟੀ ਦੇ ਕਲਰਕ ਰਵੇਲ ਸਿੰਘ ਨੂੰ ਸੇਵਾਮੁਕਤ ਹੋਣ ’ਤੇ ਕੀਤਾ ਸਨਮਾਨਿਤ