Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਸਿਹਤ

ਪੰਜਾਬ ‘ਚ ਕੋਰੋਨਾ ਮ੍ਰਿਤਕਾਂ ਦੀ ਗਿਣਤੀ ਹੋਈ 5799, ਅੱਜ 566 ਨਵੇਂ ‘ਤੇ 13 ਮੌਤਾਂ

February 25, 2021 09:11 PM

ਚੰਡੀਗੜ੍ਹ, 25 ਫਰਵਰੀ (ਏਜੰਸੀ) : ਪੰਜਾਬ ਦੇ ਸਿਹਤ ਵਿਭਾਗ ਦੇ ਬੁਲੇਟਿਨ ਵੱਲੋਂ ਜਾਰੀ ਕੀਤੇ ਗਏ ਬੁਲੇਟਿਨ ਅਨੁਸਾਰ ਹੁਣ ਤੱਕ ਕੋਰੋਨਾ ਮ੍ਰਿਤਕਾਂ ਦੀ ਗਿਣਤੀ 5799 ਹੋ ਗਈ ਹੈ। ਇਸਦੇ ਇਲਾਵਾ 13 ਮਰੀਜ਼ ਦਮ ਤੋੜ ਗਏ ਹਨ ਜਦਕਿ 566 ਨਵੇਂ ਕੇਸ ਸਾਹਮਣੇ ਆਏ ਹਨ। ਇਸਦੇ ਇਲਾਵਾ 278 ਮਰੀਜ਼ ਠੀਕ ਹੋ ਗਏ ਹਨ। ਮਰਨ ਵਾਲਿਆਂ ‘ਚ ਜਲੰਧਰ 2, ਹੁਸ਼ਿਆਰਪੁਰ 5, ਮੁਹਾਲੀ 1, ਪਟਿਆਲਾ 2, ਨਵਾਂਸ਼ਹਿਰ ਤੋਂ 3 ਦਰਜ ਹੋਏ ਹਨ। ਹੁਣ ਤੱਕ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 1 ਲੱਖ 80 ਹਜ਼ਾਰ 382 ਤੱਕ ਪਹੁੰਚ ਗਿਆ ਹੈ ਜਦਕਿ ਠੀਕ ਹੋਏ ਮਰੀਜ਼ਾਂ ਦਾ ਅੰਕੜਾ 1 ਲੱਖ 70 ਹਜ਼ਾਰ 713 ਹੋ ਗਿਆ ਹੈ। ਸੂਬੇ ਦੇ ਸਿਹਤ ਵਿਭਾਗ ਅਨੁਸਾਰ ਹੁਣ ਤੱਕ 49 ਲੱਖ 26 ਹਜ਼ਾਰ 621 (49,26,621) ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ। 3870 ਕੇਸ ਐਕਟਿਵ ਹਨ ਜਿਹੜੇ ਕਿ ਸੂਬੇ ਦੇ ਵੱਖ ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। 82 ਮਰੀਜ਼ ਆਕਸੀਜਨ ਸਹਾਰੇ ਹਨ ‘ਤੇ 9 ਵੈਂਟੀਲੇਟਰ ‘ਤੇ ਹਨ। 11 ਮਰੀਜ਼ ਵੈਂਟੀਲੇਟਰ ਸਹਾਰੇ ਹਨ। ਸਿਹਤ ਵਿਭਾਗ ਦੇ ਬੁਲੇਟਿਨ ਅਨੁਸਾਰ ਹੁਣ ਤੱਕ 1 ਲੱਖ 48 ਹਜ਼ਾਰ 066 ਮਰੀਜ਼ਾਂ ਦੇ ਵੈਕਸੀਨ ਲੱਗੀ ਹੈ। ਅੱਜ ਦੇ ਦਿਨ ਹੈਲਥ ਕੇਅਰ ‘ਤੇ ਫਰੰਟ ਲਾਈਨ ਦੇ ਵਰਕਰਾਂ ਦੇ 8892 ਮਰੀਜ਼ਾਂ ਦੇ ਹੀ ਵੈਕਸੀਨ ਲੱਗ ਸਕੀ। ਸਿਹਤ ਵਿਭਾਗ ਦੇ ਬੁਲੇਟਿਨ ਅਨੁਸਾਰ ਅੱਜ ਆਕਸੀਜਨ ਸਪੋਰਟ ‘ਤੇ ਮਰੀਜ਼ਾਂ ਦੀ ਗਿਣਤੀ ਨਿੱਲ ਆਈ ਹੈ ਜਦਕਿ ਅੰਮ੍ਰਿਤਸਰ 4 ‘ਤੇ ਪਟਿਆਲਾ ਤੋਂ 1 ਆਈਸੀਯੂ ‘ਤੇ ਭੇਜੇ ਗਏ ਜਦਕਿ ਵੈਂਟੀਲੇਟਰ ‘ਤੇ ਲੁਧਿਆਣਾ ਤੋਂ 2 ਮਰੀਜ਼ ਪਾਏ ਗਏ ਹਨ। ਪੂਰੇ ਪੰਜਾਬ ‘ਚੋਂ ਅੱਜ 23 ਹਜ਼ਾਰ 997 ਸ਼ੱਕੀ ਮਰੀਜ਼ਾਂ ਦੇ ਸੈਂਪਲ ਇਕੱਠੇ ਕੀਤੇ ਗਏ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ