Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਹਰਿਆਣਾ

ਨਨਕਾਣਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ’ਚ ਸਿੱਖ ਸੰਗਤਾਂ ਦੀਆਂ ਸ਼ਮੂਲੀਅਤ ’ਤੇ ਰੋਕ ਨਿਖੇਧੀਯੋਗ : ਬਾਬਾ ਤਿਲੋਕੇਵਾਲਾ

February 26, 2021 01:10 PM

- ‘ਵਿਸ਼ੇਸ਼ ਏਜੰਡੇ ਅਧੀਨ ਕੀਤਾ ਜਾ ਰਿਹੈ ਪੈਰ-ਪੈਰ ’ਤੇ ਜ਼ਲੀਲ’

ਸੁਰਿੰਦਰ ਪਾਲ ਸਿੰਘ
ਕਾਲਾਂਵਾਲੀ, 25 ਫਰਵਰੀ: ਐਸਜੀਪੀਸੀ ਮੈਂਬਰ ਅਤੇ ਗੁਰਦੁਆਰਾ ਨਿਰਮਲਸਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ ਨੇ ਪਾਕਿਸਤਾਨ ਦੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਵਿਚ ਸਿੱਖ ਸੰਗਤਾਂ ਦੇ ਸ਼ਾਮਲ ਹੋਣ ਤੋਂ ਰੋਕ ਲਗਾਏ ਜਾਣ ਦੀ ਪੁਰਜ਼ੋਰ ਸਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਗੁਪਤ ਏਜੰਡੇ ਅਧੀਨ ਸਿਖ ਸਰਧਾਲੂਆਂ ਦੇ ਜਥੇ ਨੂੰ ਸ੍ਰੀ ਨਨਕਾਣਾ ਸਾਹਿਬ ਜਾਣ ਦੀ ਇਜਾਜ਼ਤ ਨਾ ਦੇ ਕੇ ਸਿਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਹੀ ਨਹੀ ਪਹੁੰਚਾਈ ਸਗੋ ਸਿੱਖਾਂ ਨਾਲ ਧ੍ਰੋਹ ਵੀ ਕੀਤਾ ਹੈ। ਉਨ੍ਹਾ ਕਿਹਾ ਕਿ ਕੇਂਦਰ ਸਰਕਾਰ ਦਾ ਸਿੱਖ ਵਿਰੋਧੀ ਕਰੂਰ ਚਿਹਰਾ ਹੁਣ ਦਿਨੋ ਦਿਨ ਨੰਗਾਂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਸੇਸ਼ ਏਜੰਡੇ ਅਧੀਨ ਸਾਨੂੰ ਜਲੀਲ ਕਰਨ ਦੀ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਅਮਨ ਦੀ ਪੁਜਾਰੀ ਹੈ ਪਰ ਕੇਂਦਰ ਸਰਕਾਰ ਦਾ ਰਵੀਇਆ ਸਾਡੇ ਲਈ ਘਾਤਕ ਹੈ। ਉਨ੍ਹਾਂ ਇਸ ਰੋਕ ਨੂੰ ਤੁਰੰਤ ਹਟਾਉਣ ਦੀ ਪੁਰਜ਼ੋਰ ਮੰਗ ਕੀਤੀ। ਦਿੱਲੀ ਦੇ ਕਿਸਾਨ ਮੋਰਚੇ ਤੋ ਗੁਰਦੁਆਰਾ ਤਿਲੋਕੇਵਾਲਾ ਪੁਜੇ ਬਾਬਾ ਗੁਰਮੀਤ ਸਿੰਘ ਆਪਣੇ ਕਿਸਾਨੀ ਜਥਿਆਂ ਸਮੇਤ ਕਿਸਾਨ ਸੰਘਰਸ਼ ਵਿਚ ਜੁਟੇ ਹੋਏ ਹਨ ਅਤੇ ਦਿਲੀ ਬਾਡਰ ਤੇ ਉਨ੍ਹਾਂ ਵਲੋਂ ਵੱਡੀ ਜਨ ਸੇਵਾ ਨਿਭਾਈ ਜਾ ਰਹੀ ਹੈ। ਬਾਬਾ ਗੁਰਮੀਤ ਸਿੰਘ ਦਾ ਕਹਿਣਾ ਕਿ ਕੇਂਦਰ ਸਰਕਾਰ ਅੰਬਾਨੀ ਅਡਾਨੀ ਜਿਹੇ ਕਾਰਪੋਰੇਟ ਘਰਾਣਿਆਂ ਨੂੰ ਮਾਲਾ-ਮਾਲ ਕਰਨ ਲਈ ਅੰਨਦਾਤਿਆਂ ਨਾਲ ਧ੍ਰੋਹ ਕਮਾਉਣ ਦੇ ਰਾਹ ਤੁਰ ਪਈ ਹੈ। ਮੋਦੀ ਸਰਕਾਰ ਦਾ ਇਹ ਫੈਸਲਾ ਖੇਤਾਂ ਦੇ ਪੁਤਰਾਂ ਲਈ ਹੀ ਮਾਰੂ ਨਹੀਂ ਸਗੋਂ ਸਭਨਾਂ ਵਰਗਾਂ ਦੇ ਕਿਰਤੀਆਂ ਤੇ ਖੇਤੀ ਨਾਲ ਜੁੜੇ ਸਾਰੇ ਵਰਗਾਂ ਲਈ ਵੀ ਘਾਤਕ ਹੈ। ਬਾਬਾ ਤਿਲੋਕੇਵਾਲਾ ਨੇ ਕਿਹਾ ਕਿ ਹੁਣ ਦੇਸ਼ ਦੇ ਹਰ ਵਰਗ ਲਈ ਜਾਗਣ ਦਾ ਸਮਾਂ ਆ ਗਿਆ ਹੈ ਅਤੇ ਸਾਨੂੰ ਕਿਸਾਨ ਅੰਦੋਲਨ ਵਿਚ ਆਪਣਾ ਬਣਦਾ ਯੋਗਦਾਨ ਅਦਾ ਕਰਨਾ ਚਾਹੀਦਾ ਹੈ ਕਿਉਂ ਕਿ ਇਹ ਸਾਡੀ ਸਭ ਦੀ ਸਾਂਝੀ ਜੰਗ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਹੱਕਾ ਲਈ ਲੜਨ ਵਾਲ ਯੋਧਿਆ ਦਾ ਦੇਸ਼ ਅਪਮਾਨ ਨਹੀ ਸਹੇਗਾ। ਉਨ੍ਹਾਂ ਕਿਹਾ ਕਿ ਬੇ ਕਸੂਰ ਕਿਸਾਨਾ ਸਮੇਤ ਸਾਰੇ ਪੱਤਰਕਾਰਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਪਿੰਡ ਮੰਡੇਬਰ ਵਿਖੇ ਕੁਸ਼ਤੀ ਦੰਗਲ ਕਰਵਾਇਆ

ਨੌਵੇਂ ਪਾਤਸ਼ਾਹ ਜੀ ਦੇ 400 ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ’ਚ ਸੋਨੀਪਤ ਤੋਂ ਅਗਲੇ ਪੜਾਅ ਲਈ ਰਵਾਨਾ

ਹਰਿਆਣਾ ਤੋਂ ਪਾਕਿਸਤਾਨ ਜਾ ਰਹੇ ਸਿੱਖ ਯਾਤਰੀਆਂ ਦਾ ਹੋਇਆ ਕੋਰੋਨਾ ਟੈਸਟ

ਜਜਪਾ ਦੇ ਪ੍ਰਦੇਸ਼ ਪ੍ਰਧਾਨ ਦੀ ਗੱਡੀ ’ਤੇ ਹਮਲੇ ਦੇ ਸਬੰਧ ’ਚ ਦੋ ਵਿਅਕਤੀ ਹਿਰਾਸਤ ’ਚ ਲਏ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁ : ਸਿੰਘ ਸਭਾ ਬਹਾਦਰਗੜ੍ਹ ਤੋਂ ਦਿੱਲੀ ਲਈ ਰਵਾਨਾ

ਕਾਲਾਂਵਾਲੀ ’ਚ ਕਣਕ ਖ੍ਰੀਦ ਸ਼ੁਰੂ ਨਾ ਹੋਣ ’ਤੇ ਕਿਸਾਨਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ

ਦੇਸੀ ਕੱਟੇ ਸਮੇਤ ਮੁਲਜ਼ਮ ਗਿਰਫ਼ਤਾਰ 

ਬੈਂਕ ਮਨੈਜਰ ਅਗਵਾ ਕਾਂਡ ’ਚ ਹੋਰ ਦੋ ਗਿਰਫ਼ਤਾਰੀਆਂ

ਕਬਜ਼ਾ ਹਟਾਉਣ ਗਈ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਦਾ ਹੋਇਆ ਵਿਰੋਧ

ਕਾਰ ਦੀ ਟੱਕਰ ਨਾਲ 9 ਸਾਲਾ ਬੱਚੇ ਦੀ ਮੌਤ