Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਪੰਜਾਬ

‘ਮੌਸਮ ਦੀ ਤਬਦੀਲੀ ਦੇ ਚਲਦਿਆਂ ਫਸਲ ਦਾ ਨਿਰੰਤਰ ਨਿਰੀਖਣ ਕੀਤਾ ਜਾਵੇ’

February 26, 2021 01:24 PM

ਹਰਭਜਨ
ਪਟੀ, 25 ਫਰਵਰੀ : ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ: ਕੁਲਜੀਤ ਸਿੰਘ ਸੈਣੀ ਅਤੇ ਬਲਾਕ ਖੇਤੀਬਾੜੀ ਅਫਸਰ ਪੱਟੀ ਡਾ: ਜਸਬੀਰ ਸਿੰਘ ਗਿਲ ਦੇ ਦਿਸ਼ਾ- ਨਿਰਦੇਸ਼ ਤਹਿਤ ਡਾ: ਭੁਪਿੰਦਰ ਸਿੰਘ ਏ ਡੀ ਓ, ਡਾ: ਸੰਦੀਪ ਸਿੰਘ ਏ ਡੀ ਓ ਅਤੇ ਅਮਨਦੀਪ ਸਿੰਘ ਉਪ ਨਿਰੀਖਕ ਨੇ ਪਿੰਡ ਜੋਤੀ ਸਾਹ,ਸਭਰਾ,ਭਗੂਪੁਰ ਅਤੇ ਕਾਲੇਕੇ ਉਤਾਡ ਵਿਖੇ ਫਸਲਾਂ ਦਾ ਨਿਰੀਖਣ ਕੀਤਾ । ਇਸ ਮੌਕੇ ਉਦਮੀ ਕਿਸਾਨਾ ਦੁਆਰਾ ਪਰਾਲੀ ਪ੍ਰਬੰਧਨ ਕਰਕੇ ਬੀਜੀ ਕਣਕ, ਘਰੇਲੂ ਵਰਤੋਂ ਲਈ ਤਿਆਰ ਕੀਤੇ ਜਾ ਰਹੇ ਗੁੜ ਅਤੇ ਖਾਧ ਤੇਲ ਲਈ ਲਗਾਈ ਸਰ੍ਹੋਂ ਅਤੇ ਛੋਲਿਆਂ ਦੀ ਫਸਲ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਕਿਸਾਨ ਆਗੂ ਗੁਰਜੰਟ ਸਿੰਘ, ਗੁਰਵਿੰਦਰ ਸਿੰਘ ਅਤੇ ਜੁਗਰਾਜ ਸਿੰਘ ਨੇ ਜਾਣਕਾਰੀ ਸਾਂਝੀ ਕੀਤੀ ਕਿ ਇਸ ਵਾਰ ਜਿਥੇ ਪਰਾਲੀ ਪ੍ਰਬੰਧਨ ਕਰਦਿਆਂ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਹੈ ਉਥੇ ਨਵਾਂ ਤਜਰਬਾ ਕਰਦਿਆਂ ਪਰਾਲ ਵਿਚ ਕਣਕ ਦੇ ਬੀਜ ਦਾ ਛਟਾ ਦਿਤਾ। ਇਸ ਨਾਲ ਜਿਥੇ ਬਿਜਾਈ ਖਰਚਾ ਅਤੇ ਨਦੀਨ ਨਾਸ਼ਕ ਜ਼ਹਿਰਾਂ ਤੋਂ ਰਾਹਤ ਮਿਲੀ ਹੈ ਉਥੇ ਰਵਾਇਤੀ ਬਿਜਾਈ ਦੇ ਮੁਕਾਬਲੇ ਫ਼ਸਲ ਵੀ ਵਧੀਆ ਹੈ ।ਉਨ੍ਹਾਂ ਦਸਿਆ ਕਿ ਉਨ੍ਹਾਂ ਦਾ ਭਵਿਖ ਵਿਚ ਨਾੜ ਪਰਾਲ ਨੂੰ ਅਗ ਨਾ ਲਾਉਣ ਦਾ ਦਿ੍ਰੜ ਸੰਕਲਪ ਕੀਤਾ ਹੈ। ਇਸ ਦੌਰਾਨ ਕਿਸਾਨਾਂ ਦਸਿਆ ਕਿ ਘਰੇਲੂ ਗੁੜ ਅਤੇ ਖਾਧ ਤੇਲ ਉਤਪਾਦਨ ਨਾਲ ਸ਼ਧਤਾ ਦੀ ਤਸਲੀ ਹੁੰਦੀ ਹੈ।ਖੇਤੀ ਅਧਿਕਾਰੀਆਂ ਨੇ ਕਿਸਾਨਾਂ ਦੇ ਉਦਮ ਦੀ ਸਹਾਰਨਾ ਕਰਦਿਆਂ ਨਵੀਨਤਮ ਸਿਖਲਾਈ ਅਤੇ ਸੁਚਜੇ ਮੰਡੀਕਰਨ ਲਈ ਖੇਤੀਬਾੜੀ ਵਿਭਾਗ ਅਤੇ ਕਿ੍ਰਸ਼ੀ ਵਿਗਿਆਨ ਕੇਂਦਰ ਦੇ ਨਾਲ ਤਾਲਮੇਲ ਰਖਣ ਲਈ ਕਿਹਾ। ਉਹਨਾਂ ਮੌਸਮ ਵਿਚ ਤਬਦੀਲੀ ਦੇ ਮਦੇਨਜ਼ਰ ਫਸਲਾਂ ਦਾ ਨਿਰੰਤਰ ਨਿਰੀਖਣ ਕਰਨ ਦੀ ਸਲਾਹ ਦਿਤੀ ਤਾਂ ਜੋ ਸਮਾਂ ਰਹਿੰਦਿਆਂ ਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਕੀਤੀ ਜਾ ਸਕੇ । ਉਨ੍ਹਾਂ ਸੁਝਾਅ ਦਿਤਾ ਕਿ ਜ਼ਹਿਰਾਂ ਦਾ ਛਿੜਕਾਅ ਵੇਖੋ ਵੇਖੀ ਦੀ ਬਜਾਏ ਮਾਹਰਾਂ ਦੀ ਸਲਾਹ ਅਨੁਸਾਰ ਆਰਥਿਕ ਪਧਰ ਨੂੰ ਧਿਆਨ ਵਿਚ ਰਖਦਿਆਂ ਹੀ ਕੀਤਾ ਜਾਵੇ । ਉਨ੍ਹਾਂ ਜਾਣਕਾਰੀ ਦਿਤੀ ਕਿ ਸਰ੍ਹੋਂ ਦੀ ਫਸਲ ਵਿਚ ਕੀਟ ਨਾਸ਼ਕ ਜ਼ਹਿਰਾਂ ਦੀ ਵਰਤੋਂ ਦੁਪਹਿਰ ਤੋਂ ਬਾਅਦ ਹੀ ਕੀਤੀ ਜਾਵੇ ਜਦੋਂ ਪਰ- ਪਰਾਗਣ ਵਾਲੇ ਕੀੜੇ ਖੇਤ ਵਿਚ ਨਾ ਹੋਣ ।ਕਣਕ ਵਿਚ ਕੁਗੀ ਦੀ ਪਹਿਚਾਣ ਅਤੇ ਪ੍ਰਭਾਵੀ ਰੋਕਥਾਮ ਸਬੰਧੀ ਜਾਣਕਾਰੀ ਦਿਤੀ ਗਈ ।ਇਸ ਦੌਰਾਨ ਕਿਸਾਨਾਂ ਨੂੰ ਸੁਝਾਅ ਦਿਤਾ ਗਿਆ ਕਿ ਨਦੀਨ ਨਾਸ਼ਕਾ ਦੀ ਵਰਤੋਂ ਤੋਂ ਬਾਅਦ ਨਦੀਨਾਂ ਦੇ ਜਿਹੜੇ ਬੂਟੇ ਬਚੇ ਹਨ ਉਨ੍ਹਾਂ ਨੂੰ ਬੀਜ ਬਣਨ ਤੋਂ ਪਹਿਲਾਂ ਪੁਟ ਦਿਓ ਤਾਂ ਕਿ ਕਣਕ ਦੀ ਅਗਲੀ ਫ਼ਸਲ ਵਿਚ ਨਦੀਨਾਂ ਦੀ ਸਮਸਿਆ ਘਟ ਸਕੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

ਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ

50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂ

ਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਜਲੰਧਰ 'ਚੋਂ ਨਕਲੀ ਆਯੁਸ਼ਮਾਨ ਕਾਰਡ ਬਣਾਉਣ ਵਾਲਾ ਗਿਰੋਹ ਕਾਬੂ

ਅੰਬੇਡਕਰ ਜੈਅੰਤੀ 'ਤੇ ਸੁਖਬੀਰ ਬਾਦਲ ਦਾ ਐਲਾਨ : ਸਾਡੀ ਸਰਕਾਰ ਆਉਣ 'ਤੇ ਦਲਿਤ ਵਰਗ ਦਾ ਹੋਵੇਗਾ ਡਿਪਟੀ ਮੁੱਖ ਮੰਤਰੀ

ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 1 ਐਲਸੀਡੀ ਤੇ 4 ਪੱਖਿਆਂ ਸਮੇਤ ਚੋਰ ਗਿਰਫ਼ਤਾਰ