Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਪੰਜਾਬ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

February 26, 2021 01:38 PM

ਪਟਿਆਲਾ, 25 ਫਰਵਰੀ (ਦਸਨਸ): ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ’ਚ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਮੁੱਖਵਾਕ ਭਾਈ ਭਾਈ ਅਜਮੇਰ ਸਿੰਘ ਵੱਲੋਂ ਲਿਆ ਗਿਆ। ਗੁਰਮਤਿ ਸਮਾਗਮ ਦੌਰਾਨ ਹਜ਼ੂਰੀ ਰਾਗੀ ਭਾਈ ਤੇਜਿੰਦਰ ਸਿੰਘ ਦੇ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਸਰਵਣ ਨਾਲ ਨਿਹਾਲ ਕੀਤਾ ਗਿਆ। ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਮਨੁੱਖਤਾ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਮਨੁੱਖ ਸੁਚਿਆਰ ਬਣਾਉਣ ਦਾ ਕੇਂਦਰ ਬਿੰਦੂ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦੇ ਅਧਿਆਤਮਕ ਗੁਰੂ ਹਨ ਅਤੇ ਸੱਤਵੇਂ ਪਾਤਸ਼ਾਹ ਵੱਲੋਂ ਰਚਿਤ ਬਾਣੀ ਮਨੁੱਖ ਨੂੰ ਸਮਾਜਕ ਕਰਮਕਾਂਡਾਂ ਤੋਂ ਮੁਕਤੀ ਦਾ ਮਾਰਗ ਹੈ। ਸਮਾਗਮ ਦੌਰਾਨ ਪੰਥ ਰਤਨ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਦੇ ਵਿਦਿਆਰਥੀ ਇੰਦਰਵੀਰ ਸਿੰਘ, ਜਸ਼ਨਜੋਤ ਸਿੰਘ, ਦਲਜੀਤ ਸਿੰਘ ਅਤੇ ਕਵੀਸ਼ਰੀ ਸੁਣਾਕੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਸ਼ਵਿੰਦਰ ਸਿੰਘ ਸੱਭਰਵਾਲ, ਇੰਚਾਰਜ ਭਗਵੰਤ ਸਿੰਘ ਧੰਗੇੜਾ, ਮੈਨੇਜਰ ਕਰਨੈਲ ਸਿੰਘ ਨਾਭਾ, ਮੀਤ ਮੈਨੇਜਰ ਇੰਦਰਜੀਤ ਸਿੰਘ ਗਿੱਲ, ਅਮਰਪਾਲ ਸਿੰਘ, ਡਾਇਰੈਕਟਰ ਚਮਕੌਰ ਸਿੰਘ, ਡਾ. ਸਤਿੰਦਰ ਸਿੰਘ, ਭਾਈ ਸੁਖਦੇਵ ਸਿੰਘ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਗੁਰਦੀਪ ਸਿੰਘ, ਆਤਮ ਪ੍ਰਕਾਸ਼ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸਟਾਫ ਆਦਿ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

ਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ

50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂ

ਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਜਲੰਧਰ 'ਚੋਂ ਨਕਲੀ ਆਯੁਸ਼ਮਾਨ ਕਾਰਡ ਬਣਾਉਣ ਵਾਲਾ ਗਿਰੋਹ ਕਾਬੂ

ਅੰਬੇਡਕਰ ਜੈਅੰਤੀ 'ਤੇ ਸੁਖਬੀਰ ਬਾਦਲ ਦਾ ਐਲਾਨ : ਸਾਡੀ ਸਰਕਾਰ ਆਉਣ 'ਤੇ ਦਲਿਤ ਵਰਗ ਦਾ ਹੋਵੇਗਾ ਡਿਪਟੀ ਮੁੱਖ ਮੰਤਰੀ

ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 1 ਐਲਸੀਡੀ ਤੇ 4 ਪੱਖਿਆਂ ਸਮੇਤ ਚੋਰ ਗਿਰਫ਼ਤਾਰ