Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਕਿਸਾਨਾਂ ਨੇ ਅਡਾਨੀ ਦੀ ਕਣਕ ਭਰੀ ਮਾਲ ਰੇਲ ਗੱਡੀ ਮੋਗਾ ਵਿਖੇ ਰੋਕੀ

February 26, 2021 02:53 PM

ਮੋਗਾ , 26 ਫਰਵਰੀ (ਏਜੰਸੀ) : ਕਿਸਾਨਾਂ ਨੇ ਅੱਜ ਅਡਾਨੀ ਗਰੁੱਪ ਦੀ ਮਾਲ ਗੱਡੀ ਮੋਗਾ ਦੇ ਨੇੜੇ ਰੋਕ ਲਈ ਹੈ। ਅਡਾਨੀ ਦੀ ਇਹ ਗੱਡੀ ਮੋਗਾ ਦੇ ਨੇੜੇ ਹੀ ਅਡਾਨੀ ਗਰੁੱਪ ਦੇ ਸਾਈਲੋ ਤੋਂ ਐਫ ਸੀ ਆਈ ਦੀ ਕਣਕ ਲੈਣ ਆਈ ਸੀ। ਪਤਾ ਲੱਗਦਿਆਂ ਹੀ ਕਿਸਾਨਾਂ ਦੇ ਸਾਂਝੇ ਮੋਰਚੇ ਦੇ ਕਾਰਕੁੰਨ ਇਕੱਠੇ ਹੋ ਗਏ ਅਤੇ ਰੇਲ ਗੱਲੀ ਨੂੰ ਮੋਗਾ ਦੇ ਦਗਰੁ ਵਿਖੇ ਰੋਕ ਲਿਆ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਾਰਕੁੰਨਾਂ ਨੇ ਗੱਡੀ ਨੂੰ ਰੋਕਿਆ।

ਭਾਵੇ ਪੁਲਿਸ ਵੀ ਰੇਲਵੇ ਸਟੇਸ਼ਨ 'ਤੇ ਪੁੱਜ ਗਈ ਸੀ ,ਪਰ ਕਿਸਾਨਾਂ ਵੱਲੋ ਰੇਲਵੇ ਲਾਈਨਾ 'ਤੇ ਲਗਾਤਾਰ ਧਰਨਾ ਜਾਰੀ ਸੀ। ਕਿਸਾਨ ਆਗੂ ਸਤਪਾਲ ਸਿੰਘ ਨੇ ਦੱਸਿਆ ਕਿ ਜਦ ਹੀ ਉਨ੍ਹਾਂ ਨੂੰ ਰੇਲ ਗੱਡੀ ਦੇ ਭਰੇ ਜਾਣ ਅਤੇ ਰਵਾਨਾ ਹੋਣ ਦਾ ਪਤਾ ਲੱਗਿਆ ਤਾਂ ਕਿਸਾਨਾਂ ਨੇ ਮਿਲ ਕੇ ਰੇਲ ਗੱਡੀ ਰੋਕ ਦਿੱਤੀ ਕਿਓਂਕਿ ਇਹ ਰੇਲ ਗੱਡੀ ਅਤੇ ਕਣਕ ਅਡਾਨੀ ਗਰੁੱਪ ਦੀ ਸੀ।

ਕਿਸਾਨ ਆਗੂ ਬਲਦੇਵ ਸਿੰਘ ਨੇ ਦੱਸਿਆ ਕਿ ਅਡਾਨੀ-ਅੰਬਾਨੀ ਵਰਗੇ ਕਾਰਪੋਰੇਟ ਘਰਾਣਿਆਂ ਦੇ ਟੋਲ ਪਲਾਜ਼ਾ, ਪੈਟਰੋਲ ਪੰਪ ਅਤੇ ਸਾਈਲੋ ਬੰਦ ਕੀਤੇ ਹੋਏ ਹੈ ਅਤੇ ਜਦ ਤਕ ਤਿੰਨ ਖੇਤੀ ਕਾਨੂੰਨ ਵਾਪਿਸ ਨਹੀਂ ਲਏ ਜਾਂਦੇ , ਕਾਰਪੋਰੇਟ ਘਰਾਣਿਆਂ ਦਾ ਪੰਜਾਬ ਵਿੱਚ ਕਾਰੋਬਾਰ ਨਹੀਂ ਚੱਲਣ ਦਿੱਤਾ ਜਾਵੇਗਾ। ਕਿਸਾਨਾਂ ਵੱਲੋ ਰੇਲਵੇ ਟਰੈਕ 'ਤੇ ਨਾਅਰੇਬਾਜ਼ੀ ਵੀ ਕੀਤੀ ਗਈ। ਜਿਕਰਯੋਗ ਹੈ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਤਹਿਤ ਕਿਸਾਨ ਜਥੇਬੰਦੀਆਂ ਨੇ ਮਾਲ ਗੱਡੀਆਂ ਚੱਲਣ ਦੀ ਇਜਾਜ਼ਤ ਦਿੱਤੀ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼