Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਪੰਜਾਬ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਇਕ ਕਰੋੜ ਦੀ ਸਬਸਿਡੀ ਜਾਰੀ

February 26, 2021 06:12 PM
ਜ਼ਿਲੇ ਦੇ 68 ਲਾਭਪਾਤਰੀਆਂ ਨੂੰ 6.80 ਲੱਖ ਰੁਪਏ ਦੀ ਸਬਸਿਡੀ ਦੇ ਮਨਜੂਰੀ ਪੱਤਰ ਵੰਡੇ 
ਨਵਾਂਸ਼ਹਿਰ, 26 ਫਰਵਰੀ (ਏਜੰਸੀ) : ਪੰਜਾਬ ਅਨੁਸੂਿਚਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਮੋਹਨ ਲਾਲ ਸੂਦ ਨੇ ਕਿਹਾ ਕਿ ਕਾਰਪੋਰੇਸ਼ਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਸਵੈ-ਰੁਜ਼ਗਾਰ ਸਥਾਪਿਤ ਕਰਨ ਦੇ ਮੰਤਵ ਨਾਲ ਇਕ ਕਰੋੜ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਹੈ, ਜਿਸ ਨਾਲ ਵੱਖ-ਵੱਖ ਬੈਂਕਾਂ ਦੁਆਰਾ ਇਨਾਂ ਲਾਭਪਾਤਰੀਆਂ ਨੂੰ ਕਰੀਬ 8.25 ਕਰੋੜ ਰੁਪਏ ਦੇ ਕਰਜ਼ੇ ਉਪਲਬੱਧ ਹੋ ਜਾਣਗੇ। ਅੱਜ ਇਥੇ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਅਨੁਸੂਚਿਤ ਜਾਤੀਆਂ ਦੇ 68 ਲਾਭਪਾਤਰੀਆਂ ਨੂੰ 6.80 ਲੱਖ ਰੁਪਏ ਦੀ ਸਬਸਿਡੀ ਦੇ ਮਨਜ਼ੂਰੀ ਪੱਤਰ ਵੰਡਣ ਮੌਕੇ ਉਨਾਂ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ ਇਹ ਪ੍ਰਾਪਤੀ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਯਤਨਾਂ ਸਦਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇ ਸੰਭਵ ਹੋ ਸਕਦੀ ਹੈ, ਜਿਨਾਂ ਵੱਲੋਂ ਕੋਵਿਡ-19 ਮਹਾਮਾਰੀ ਦੌਰਾਨ ਕਾਰਪੋਰੇਸ਼ਨ ਨੂੰ ਚਾਲੂ ਮਾਲੀ ਸਾਲ ਦੌਰਾਨ ਸ਼ੇਅਰ ਕੈਪੀਟਲ ਅਤੇ ਸਬਸਿਡੀ ਦੇ ਕੁੱਲ 792.53 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਨੇੜਲੇ ਭਵਿੱਖ ਵਿਚ ਲੱਗਭਗ 170 ਲੱਖ ਰੁਪਏ ਹੋਰ ਜਾਰੀ ਹੋਣ ਦੀ ਉਮੀਦ ਹੈ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਵੱਲੋਂ ਅਨੁਸੂਚਿਤ ਜਾਤੀਆਂ ਦੇ 14260 ਲੋੜਵੰਦ ਕਰਜ਼ਾ ਧਾਰਕਾਂ ਦੇ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਮੁਆਫ਼ ਕਰਦੇ ਹੋਏ 45.41 ਕਰੋੜ ਰੁਪਏ ਦੀ ਰਾਹਤ ਦਿੱਤੀ ਗਾਂਈ ਸੀ। ਚੇਅਰਮੈਨ ਮੋਹਨ ਲਾਲ ਸੂਦ ਨੇ ਇਹ ਵੀ ਦੱਸਿਆ ਕਿ ਕਾਰਪੋਰੇਸ਼ਨ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਇਸ ਤੋਂ ਇਲਾਵਾ ਹੋਰ ਵੱਖ-ਵੰਖ ਸਕੀਮਾਂ ਅਧੀਨ ਹੁਣ ਤੱਕ 405 ਲਾਭਪਾਤਰੀਆਂ ਨੂੰ 703.58 ਲੱਖ ਰੁਪਏ ਦਾ ਹੋਰ ਕਰਜ਼ਾ ਵੀ ਮੁਹੱਈਆ ਕਰਵਾਇਆ ਜਾ ਚੁੱਕਾ ਹੈ ਅਤੇ ਚਾਲੂ ਸਾਲ ਦੇ ਅੰਤ ਤੱਕ ਵੱਧ ਤੋਂ ਵੱਧ ਹੋਰ ਲਾਭਪਾਤਰੀਆਂ ਨੂੰ ਵੀ ਕਰਜ਼ਾ ਮੁਹੱਈਆ ਕਰਵਾ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ ਕਰਜ਼ੇ ਵੰਡਣ ਦੇ ਨਾਲ-ਨਾਲ ਹੁਣ ਤੱਕ 811.46 ਲੱਖ ਰੁਪਏ ਕਰਜ਼ਿਆਂ ਦੀ ਵਸੂਲੀ ਵੀ ਕੀਤੀ ਗਈ ਹੈ, ਜੋ ਕਿ ਸਲਾਹੁਣਯੋਗ ਹੈ। ਇਸ ਮੌਕੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਜ਼ਿਲਾ ਮੈਨੇਜਰ ਸੁਰਿੰਦਰ ਕੌਰ, ਜ਼ਿਲਾ ਭਲਾਈ ਅਫ਼ਸਰ ਅਸ਼ੀਸ਼ ਕਥੂਰੀਆ, ਰਜਿੰਦਰ ਕੌਰ, ਤਹਿਸੀਲ ਭਲਾਈ ਅਫ਼ਸਰ ਸ਼ੁਭਮ ਪੰਕਜ, ਹਰਪ੍ਰੀਤ ਸਿੰਘ, ਅਮਨ ਨੰਦਾ ਅਤੇ ਦਫ਼ਤਰ ਦਾ ਹੋਰ ਸਟਾਫ ਹਾਜ਼ਰ ਸੀ। 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

ਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ

50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂ

ਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਜਲੰਧਰ 'ਚੋਂ ਨਕਲੀ ਆਯੁਸ਼ਮਾਨ ਕਾਰਡ ਬਣਾਉਣ ਵਾਲਾ ਗਿਰੋਹ ਕਾਬੂ

ਅੰਬੇਡਕਰ ਜੈਅੰਤੀ 'ਤੇ ਸੁਖਬੀਰ ਬਾਦਲ ਦਾ ਐਲਾਨ : ਸਾਡੀ ਸਰਕਾਰ ਆਉਣ 'ਤੇ ਦਲਿਤ ਵਰਗ ਦਾ ਹੋਵੇਗਾ ਡਿਪਟੀ ਮੁੱਖ ਮੰਤਰੀ

ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 1 ਐਲਸੀਡੀ ਤੇ 4 ਪੱਖਿਆਂ ਸਮੇਤ ਚੋਰ ਗਿਰਫ਼ਤਾਰ