Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਈ ਕਾਰਡ ਬਣਾਉਣ ਲਈ ਲੋਕਾਂ ਕੋਲ ਸੁਨਹਿਰੀ ਮੌਕਾ- ਐਸਡੀਐਮ ਲੁਬਾਣਾ

February 26, 2021 06:28 PM

 ਗੁਰਦਾਸਪੁਰ, 26 ਫਰਵਰੀ (ਏਜੰਸੀ) : ਗੁਰਦਾਸਪੁਰ ਦੇ ਐਸਡੀਐਮ ਅਰਸ਼ਦੀਪ ਸਿੰਘ ਲੁਬਾਣਾ ਨੇ ਦੱਸਿਆ ਕਿ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਸਹੂਲਤ ਨੂੰ ਦੇਖਦਿਆਂ ‘ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਦੇ ਕਾਰਡ ਬਣਾ ਕੇ ਲੋਕਾਂ ਨੂੰ ਇੱਕ ਸੁਨਹਿਰੀ ਮੌਕਾ ਦਿੱਤਾ ਜਾ ਰਿਹਾ ਹੈ, ਲਾਭਪਾਤਰੀ ਕਰਾਡ ਬਣਾ ਕੇ ਸਰਕਾਰ ਵੱਲੋਂ ਇੰਪੈਨਲਿਡ ਹਸਪਤਾਲਾਂ ਵਿੱਚ ਪ੍ਰਤੀ ਪਰਿਵਾਰ ਸਾਲਾਨਾ 5 ਲੱਖ ਰੁਪਏ ਦੇ ਨਕਦੀ ਰਹਿਤ ਮੁਫਤ ਇਲਾਜ ਕਰਵਾ ਸਕਦਾ ਹੈ। ਜ਼ਿਲ੍ਹਾ ਗੁਰਦਾਸਪੁਰ ਵਿੱਚ ਮਾਰਕਿਟ ਕਮੇਟੀਆਂ, ਕਾਮਨ ਸਰਵਿਸਜ ਸੈਂਟਰਾਂ ਅਤੇ ਟਾਈਪ-1, ਟਾਈਪ-2, ਟਾਈਪ-3 ਸੇਵਾ ਕੇਂਦਰਾਂ ਵਿਖੇ ਕਾਰਡ ਬਣਾਉਣ ਦਾ ਕੰਮ ਲਗਾਤਾਰ ਜਾਰੀ ਹੈ। ਐਸ.ਡੀ.ਐਮ ਨੇ ਅੱਗੇ ਦੱਸਿਆ ਕਿ ਕਿ ਜ਼ਿਲ੍ਹੇ ਦੇ ਜਿਹੜੇ ਵਸਨੀਕਾਂ ਕੋਲ ਸਮਾਰਟ ਰਾਸ਼ਨ ਕਾਰਡ, ਕਿਰਤ ਵਿਭਾਗ ਨਾਲ ਰਜਿਸਟਰਡ ਮਜ਼ਦੂਰ, ਜੇ ਫਾਰਮ ਧਾਰਕ ਕਿਸਾਨ, ਐਕਰੀਡੇਟਿਡ/ਪੀਲੇ ਕਾਰਡ ਧਾਰਕ ਪੱਤਰਕਾਰ, ਆਬਕਾਰੀ ਅਤੇ ਟੈਕਸ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਆਦਿ ਇਹ ਕਾਰਡ ਬਣਵਾ ਸਕਦੇ ਹਨ ਜਿਸਦੀ ਫੀਸ 30 ਰੁਪਏ ਪ੍ਰਤੀ ਕਾਰਡ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਸਬੰਧੀ ਲਾਭਪਾਤਰੀਆਂ ਨੂੰ ਜਾਗਰੂਕ ਕਰਨ/ਜਾਣਕਾਰੀ ਦੇਣ ਲਈ ਵੱਖਰੇ ਤੌਰ ਤੇ ਮੋਬਾਇਲ ਵੈਨਾਂ ਵੀ ਚਲਾਈਆਂ ਗਈਆਂ ਹਨ। ਕਾਰਡ ਬਣਾਉਣ ਲਈ ਲਾਭਪਤਾਰੀ ਆਪਣੇ ਨਾਲ ਦਤਸਾਵੇਜ ਜਿਵੇਂ ਕਿ ਆਧਾਰ ਕਾਰਡ, ਰਾਸ਼ਨ ਕਾਰਡ, (ਰਾਸ਼ਨ ਕਾਰਡ ਨਾ ਹੋਣ ਦੀ ਸੂਰਤ ਵਿਚ ਸੈਲਫ ਡੈਕਲਾਰੇਸ਼ਨ ਫੋਰਮ), ਲੇਬਰ ਵਿਭਾਗ ਤੋਂ ਜਾਰੀ ਕਾਰਡ, ਪੈਨ ਕਾਰਡ (ਪੱਤਰਕਾਰ ਪੀਲਾ/ਐਕਰਿਡਿਟੇਡ ਕਾਰਡ) ਆਦਿ ਨਾਲ ਲੈ ਕੇ ਆਉਣ। ਇਸ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ਤੇ ਸੰਪਰਕ ਕੀਤਾ ਜਾ ਸਕਦਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼