Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਨਵਾਂ ਸ਼ਹਿਰ- ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ 'ਤੇ ਤਿੰਨ ਮਾਮਲੇ ਦਰਜ

February 26, 2021 07:05 PM

ਚੰਡੀਗੜ੍ਹ, 26 ਫਰਵਰੀ (ਏਜੰਸੀ) : ਜ਼ਿਲੇ ਵਿਚ ਵੱਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜਾਰੀ ਹਦਾਇਤਾਂ ’ਤੇ ਕਾਰਵਾਈ ਕਰਦਿਆਂ ਬਲਾਚੌਰ ਵਿਖੇ ਕੋਵਿਡ ਸਬੰਧੀ ਜਾਰੀ ਹੁਕਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਡਿਜ਼ਾਸਟਰ ਮੈਨੇਜਮੈਂਟ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਬੀਤੇ ਦਿਨ ਤਿੰਨ ਮਾਮਲੇ ਦਰਜ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ ਨੇ ਦੱਸਿਆ ਕਿ ਇਸ ਸਬੰਧੀ ਬਲਵਿੰਦਰ ਕੁਮਾਰ ਵਾਸੀ ਵਾਰਡ ਨੰਬਰ 5, ਬਲਾਚੌਰ ਖਿਲਾਫ਼ ਥਾਣਾ ਸਿਟੀ ਬਲਾਚੌਰ ਵਿਖੇ ਐਫ. ਆਈ. ਆਰ ਨੰਬਰ 20 ਦਰਜ਼ ਕੀਤੀ ਗਈ ਹੈ। ਇਸੇ ਤਰਾਂ ਥਾਣਾ ਕਾਠਗੜ ਵਿਖੇ ਸੰਦੀਪ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਗੋਦਾਰਾ, ਬਾਜਾਖਾਨਾ, ਫਰੀਦਕੋਟ ਖਿਲਾਫ਼ ਐਫ. ਆਈ. ਆਰ ਨੰਬਰ 22 ਅਤੇ ਥਾਣਾ ਬਲਾਚੌਰ ਵਿਖੇ ਸੁਖਵਿੰਦਰ ਸਿੰਘ ਪੁੱਤਰ ਲੱਖ ਰਾਜ ਵਾਸੀ ਪਿੰਡ ਜਡਾਲੀ ਖਿਲਾਫ਼ ਐਫ. ਆਈ. ਆਰ ਨੰਬਰ 23 ਦਰਜ ਕੀਤੀ ਗਈ ਹੈ। ਐਸ. ਡੀ. ਐਮ ਦੀਪਕ ਰੁਹੇਲਾ ਨੇ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਨਿਯਮਾਂ ਦਾ ਪਾਲਣ ਕਰਨਾ ਬੇਹੱਦ ਜ਼ਰੂਰੀ ਹੈ ਅਤੇ ਇਸ ਪ੍ਰਤੀ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ। ਉਨਾਂ ਕਿਹਾ ਕਿ ਕੋਵਿਡ ਸਬੰਧੀ ਜਾਰੀ ਹੁਕਮਾਂ ਅਤੇ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼