Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਚੰਡੀਗੜ੍ਹ

ਪੰਜਾਬ ਸਰਕਾਰ ਕਰੇਗੀ 324 ਆਈਟੀ ਮਾਹਿਰਾਂ ਦੀ ਭਰਤੀ

February 26, 2021 08:05 PM

ਪੰਜਾਬ ਨੂੰ ਡਿਜੀਟਲ ਪਖੋੰ ਮਜਬੂਤ ਕਰਨ ਦੀ ਤਿਆਰੀ

ਚੰਡੀਗੜ੍ਹ, 26 ਫਰਵਰੀ (ਏਜੰਸੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਚਿਤਵੇ ਡਿਜੀਟਲ ਪੰਜਾਬ ਪ੍ਰਾਜੈਕਟ ਰਾਹੀਂ ਸੂਬੇ ਨੂੰ ਡਿਜੀਟਲ ਤੌਰ 'ਤੇ ਸਮਰੱਥ ਬਣਾਉਣ ਅਤੇ ਸਰਕਾਰੀ ਕੰਮਕਾਜ ਵਿੱਚ ਪ੍ਰਚਲਿਤ ਪੁਰਾਣੇ ਢਾਂਚੇ ਦੀ ਥਾਂ 'ਤੇ ਕੰਮਕਾਜ ਦੇ ਅਤਿ-ਆਧੁਨਿਕ ਤੌਰ ਤਰੀਕੇ ਅਪਣਾਉਣ ਹਿੱਤ ਅਹਿਮ ਕਦਮ ਚੁੱਕੇ ਜਾ ਰਹੇ ਹਨ।
ਪ੍ਰਸ਼ਾਸਨਿਕ ਤੇ ਜਨਤਕ ਸੁਧਾਰਾਂ ਬਾਰੇ ਵਿਭਾਗ ਜੋ ਕਿ ਇਸ ਪਹਿਲਕਦਮੀ ਲਈ ਨੋਡਲ ਵਿਭਾਗ ਹੈ, ਨੂੰ ਸੂਬਾ ਪੱਧਰ 'ਤੇ ਆਈ.ਟੀ. ਕਾਡਰ ਤਹਿਤ ਭਰਤੀ ਲਈ ਅਧਿਕਾਰਤ ਕੀਤਾ ਗਿਆ ਹੈ ਤਾਂ ਜੋ ਸੂਬੇ ਵਿੱਚ ਆਈ.ਟੀ. ਨਾਲ ਸਬੰਧਤ ਵੱਖੋ-ਵੱਖਰੇ ਈ-ਗਵਰਨੈਂਸ ਪ੍ਰਾਜੈਕਟਾਂ ਨੂੰ ਸੁਚੱਜੇ ਢੰਗ ਨਾਲ ਅਮਲ ਵਿੱਚ ਲਿਆਂਦਾ ਜਾ ਸਕੇ। ਇਸ ਆਈ.ਟੀ. ਕਾਡਰ ਤਹਿਤ ਭਰਤੀ ਕੀਤੇ ਜਾਣ ਵਾਲੇ ਵਿਅਕਤੀਆਂ ਨੂੰ ਸੂਬਾ ਸਰਕਾਰ ਦੇ ਵੱਖੋ-ਵੱਖਰੇ ਵਿਭਾਗਾਂ ਵਿੱਚ ਤਾਇਨਾਤ ਕੀਤਾ ਜਾਵੇਗਾ ਤਾਂ ਕਿ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਈ-ਗਵਰਨੈਂਸ ਪ੍ਰੋਗਰਾਮ ਸਬੰਧੀ ਵਿਭਾਗਾਂ ਨੂੰ ਤਕਨੀਕੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।
ਪ੍ਰਸ਼ਾਸਨਿਕ ਸੁਧਾਰਾਂ ਬਾਰੇ ਵਿਭਾਗ ਦੇ ਇਕ ਬੁਲਾਰੇ ਨੇ ਇਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 324 ਆਈ.ਟੀ. ਕਾਡਰ ਦੇ ਅਧਿਕਾਰੀਆਂ ਦੀ ਭਰਤੀ ਪ੍ਰਕ੍ਰਿਆ ਸ਼ੁਰੂ ਹੋ ਚੁੱਕੀ ਹੈ ਅਤੇ 26 ਅਧਿਕਾਰੀਆਂ ਨੇ ਆਪਣੀਆਂ ਸੇਵਾਵਾਂ ਦੇਣੀਆਂ ਸ਼ੁਰੂ ਵੀ ਕਰ ਦਿੱਤੀਆਂ ਹਨ ਜਿਨ੍ਹਾਂ ਨੂੰ ਛੇਤੀ ਹੀ ਵੱਖੋ-ਵੱਖਰੇ ਵਿਭਾਗਾਂ ਵਿੱਚ ਭੇਜ ਦਿੱਤਾ ਜਾਵੇਗਾ। ਦੂਜੇ ਪੜਾਅ ਵਿੱਚ ਸੀਨੀਅਰ ਸਿਸਟਮ ਮੈਨੇਜਰ, ਸਿਸਟਮ ਮੈਨੇਜਰ, ਅਸਿਸਟੈਂਟ ਮੈਨੇਜਰ ਅਤੇ ਟੈਕਨੀਕਲ ਅਸਿਸਟੈਂਟ ਛੇਤੀ ਹੀ ਭਰਤੀ ਕੀਤੇ ਜਾਣਗੇ।
ਇਹ ਆਈ.ਟੀ. ਕਾਡਰ ਵੱਖ-ਵੱਖ ਵਿਭਾਗਾਂ ਨੂੰ ਤਕਨੀਕੀ ਮਦਦ ਮੁਹੱਈਆ ਕਰੇਗਾ ਤਾਂ ਕਿ ਈ-ਗਵਰਨੈਂਸ/ਐਮ-ਗਵਰਨੈਂਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਲਾਗੂ ਕਰਨ ਦੇ ਨਾਲ-ਨਾਲ ਸਰਕਾਰੀ ਪ੍ਰਕ੍ਰਿਆਵਾਂ ਨੂੰ ਸੁਖਾਲਾ ਬਣਾਇਆ ਜਾ ਸਕੇ। ਇਸ ਨਿਵੇਕਲੇ ਕਦਮ ਨਾਲ ਸੂਬੇ ਵਿੱਚ ਆਈ.ਟੀ. ਦੀ ਸ਼ਮੂਲੀਅਤ ਵਾਲਾ ਸੂਚਨਾ ਤਕਨੀਕੀ ਨਾਲ ਸਬੰਧਤ ਸਮਰੱਥ ਢਾਂਚਾ ਖੜ੍ਹਾ ਹੋਵੇਗਾ। ਇਨ੍ਹਾਂ ਆਈ.ਟੀ. ਮਾਹਿਰਾਂ ਦੀ ਭਰਤੀ ਸੰਪੂਰਨ ਪੇਸ਼ੇਵਰਾਨਾ ਪਹੁੰਚ ਰਾਹੀਂ ਅਮਲ ਵਿੱਚ ਲਿਆਂਦਾ ਜਾਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਉਮੀਦਵਾਰ ਐਡਵੋਕੇਟ ਰੰਧਾਵਾ ਵੱਲੋਂ ਸੈਨੇਟ ਚੋਣਾਂ ਸਬੰਧੀ ਮੀਟਿੰਗ

ਢੀਂਡਸਾ ਤੇ ਬ੍ਰਹਮਪੁਰਾ ਨੇ ਆਪਣੀਆਂ ਪਾਰਟੀਆਂ ਭੰਗ ਕਰਕੇ ਨਵੀਂ ਪਾਰਟੀ ਬਣਾਉਣ ਦਾ ਕੀਤਾ ਐਲਾਨ

ਅਕਾਲੀ ਦਲ ਟਕਸਾਲੀ ਅਤੇ ਡੇਮੋਕ੍ਰੇਟਿਕ ਦਾ ਰਲੇਵਾਂ ਅੱਜ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ ਲਈ ਸਰਗਰਮੀਆਂ ਜ਼ੋਰਾਂ ’ਤੇ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕੋਰੋਨਾ ਪਾਜ਼ੇਟਿਵ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੀਕਐਂਡ ਲਾਕਡਾਊਨ ਦਾ ਐਲਾਨ

ਰਾਜਪਾਲ ਨੂੰ ਮਿਲ ਕੇ ਆਏ ਪੁਲਿਸ ਅਧਿਕਾਰੀ ਕੁੰਵਰ ਨੇ ਆਪਣੀ ਅਸਤੀਫੇ ਨੂੰ ਮੁੜ ਤਸਦੀਕ ਕੀਤਾ

ਹੈਲੀਕਾਪਟਰ ਘੁਟਾਲੇ ’ਚ ਆਈਡੀਐੱਸ ਨੇ ਇੰਟਰਸਟੇਲਰ ਨੂੰ ਦਿੱਤੇ ਸਨ 7.40 ਲੱਖ ਯੂਰੋ

ਚੰਡੀਗੜ੍ਹ : ਐਕਸਿਸ ਬੈਂਕ 'ਚ ਹੋਈ ਚੋਰੀ ਦੇ ਮਾਮਲੇ 'ਚ ਬੈਂਕ ਦਾ ਸਕਿਉਰਿਟੀ ਗਾਰਡ ਗਿਰਫ਼ਤਾਰ

ਮੁਲਾਜ਼ਮਾਂ ਤੇ ਬੁੱਧੀ ਜੀਵੀਆਂ ਵੱਲੋਂ ਸੈਨੇਟ ਚੋਣਾਂ ’ਚ ਡਾ. ਰਾਬਿੰਦਰ ਨਾਥ ਸ਼ਰਮਾ ਦੀ ਹਮਾਇਤ ਦਾ ਐਲਾਨ