Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਸਿਹਤ

ਪੰਜਾਬ ਵਿੱਚ ਹੁਣ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਹੋਵੇਗਾ ਕੋਵਿਡ ਟੀਕਾਕਰਣ:ਸਿੱਧੂ

February 26, 2021 08:23 PM
ਚੰਡੀਗੜ੍ਹ, 26 ਫਰਵਰੀ (ਏਜੰਸੀ) : ਕੋਵਿਡ -19 ਟੀਕਾਕਰਨ ਸਬੰਧੀ ਕੌਮੀ ਮਾਹਰ ਸਮੂਹ ਵੱਲੋਂ ਦਰਸਾਈ ਗਈ ਤਰਜੀਹ ਅਨੁਸਾਰ ਅਗਲੇ ਪੜਾਅ ਵਿੱਚ 60 ਸਾਲ ਤੋਂ ਵੱਧ ਉਮਰ ਅਤੇ ਸਹਿ-ਰੋਗਾਂ ਤੋਂ ਪੀੜਤ 45 ਤੋਂ 60 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾਵੇਗਾ। ਸ਼ੁਕੱਰਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਅਜਿਹੇ ਸਾਰੇ ਨਾਗਰਿਕ ਜਿਨ੍ਹਾਂ ਦੀ ਉਮਰ 60 ਸਾਲ ਤੋਂ ਵੱਧ ਹੈ ਜਾਂ ਜਿਨ੍ਹਾਂ ਦੀ ਉਮਰ 1 ਜਨਵਰੀ 2022 ਨੂੰ 45 ਤੋਂ 59 ਸਾਲ ਦੀ ਹੋ ਜਾਵੇਗੀ ਅਤੇ ਉਹ ਕਿਸੇ ਸਹਿ ਰੋਗ ਤੋਂ ਪੀੜਤ ਹਨ, ਦਾ ਟੀਕਾਕਰਨ ਕੀਤਾ ਜਾਵੇਗਾ ਜਿਸ ਦੀ ਸਿਫ਼ਾਰਸ਼ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਹੈ।ਇਸਨੂੰ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਵੱਲੋਂ ਪ੍ਰਮਾਣਿਤ ਕੀਤਾ ਜਾਵੇਗਾ।
 ਸਿੱਧੂ ਨੇ ਕਿਹਾ ਰਜਿਟਰਡ ਟੀਕਾਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਅਤੇ ਇਸਨੂੰ ਸੁਖਾਲਾ ਬਣਾਉਣ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਕੋਵਿਡ-19 ਟੀਕਾਕਰਨ ਮੁਹਿੰਮ ਦੇ ਪਹਿਲੇ ਪੜਾਅ ਦੇ ਲਾਗੂਕਰਨ ਦੌਰਾਨ ਪ੍ਰਾਪਤ ਫੀਡਬੈਕ ਦੇ ਆਧਾਰ `ਤੇ ਕੋਵਿਨ 2.0 ਪੋਰਟਲ ਲਿਆਂਦਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ  ਲਾਭਪਾਤਰੀ ਖੁਦ ਨੂੰ ਕੋਵਿਨ 2.0 ਪੋਰਟਲ  ਜਾਂ ਹੋਰ ਆਈ.ਟੀ. ਐਪਲੀਕੇਸ਼ਨਾਂ ਜਿਵੇਂ ਅਰੋਗਿਆ ਸੇਤੂ ਆਦਿ ਰਾਹੀਂ ਟੀਕਾਕਰਨ ਵਾਸਤੇ ਰਜਿਸਟਰ ਕਰ ਸਕਣਗੇ।
ਉਨ੍ਹਾਂ ਕਿਹਾ ਕਿ ਇਹ ਨਵਾਂ ਪੋਰਟਲ ਖਾਸ ਕਰਕੇ ਬਜ਼ੁਰਗਾਂ ਲਈ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਲਈ ਯਕੀਨੀ ਤੌਰ `ਤੇ ਮਦਦਗਾਰ ਸਾਬਤ ਹੋਵੇਗਾ। ਸਿਹਤ ਮੰਤਰੀ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ ਮਹਾਂਮਾਰੀ ਨਾਲ ਨਜਿੱਠਣ ਲਈ ਕੋਵਿਡ -19 ਟੀਕਾਕਰਨ ਇਕੋ ਇਕ ਹੱਲ ਹੈ ਅਤੇ ਯੋਗ ਲਾਭਪਾਤਰੀਆਂ ਨੂੰ ਇਸ ਸੁਨਹਿਰੀ ਅਵਸਰ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਕੋਰੋਨਾ ਪਾਜ਼ੇਟਿਵ, ਏਮਜ਼ ’ਚ ਦਾਖ਼ਲ

ਕੋਰੋਨਾ ਦੇ ਮਰੀਜ਼ਾਂ ਨੂੰ ਸ਼ੁਰੂ 'ਚ ਐਂਟੀਬਾਓਟਿਕ ਦਾ ਕਾਕਟੇਲ ਦੇਣਾ ਖਤਰਨਾਕ : ਡਾ. ਰਣਦੀਪ ਗੁਲੇਰੀਆ

ਕੋਰੋਨਾ ਦੀ ਇਹ ਲਹਿਰ ਸਾਹ 'ਤੇ ਭਾਰੀ, ਵਧੇ ਮਾਮਲੇ

ਕੋਰੋਨਾ ਦਾ ਕਹਿਰ : 24 ਘੰਟਿਆਂ 'ਚ ਪੌਨੇ ਤਿੰਨ ਲੱਖ ਦੇ ਕਰੀਬ ਨਵੇਂ ਕੇਸ, 1619 ਮਰੀਜ਼ਾਂ ਦੀ ਮੌਤ

ਕੋਵਿਡ-19 : ਇਕ ਦਿਨ ’ਚ ਆਏ ਰਿਕਾਰਡ 2.61 ਲੱਖ ਨਵੇਂ ਮਾਮਲੇ

ਦੇਸ਼ 'ਚ ਤੀਜੇ ਦਿਨ ਵੀ ਕੋਰੋਨਾ ਦੇ ਨਵੇਂ ਮਾਮਲੇ 2 ਲੱਖ ਤੋਂ ਪਾਰ

ਰਣਦੀਪ ਸੁਰਜੇਵਾਲਾ ਹੋਏ ਕੋਰੋਨਾ ਪਾਜ਼ੇਟਿਵ, ਟਵੀਟ ਰਾਹੀਂ ਦਿੱਤੀ ਜਾਣਕਾਰੀ

ਹਵਾ ਰਾਹੀਂ ਫੈਲਿਆ ਹੈ ਨਵੀਨ ਕੋਰੋਨਾ ਵਿਸ਼ਾਣੂ

ਕੋਵਿਡ-19 : ਇੱਕ ਦਿਨ 'ਚ ਆਏ 2.17 ਲੱਖ ਤੋਂ ਵੱਧ ਨਵੇਂ ਮਾਮਲੇ, 1185 ਲੋਕਾਂ ਦੀ ਮੌਤ

ਕੋਰੋਨਾ ਸੰਕਟ : ਪਿਛਲੇ 24 ਘੰਟਿਆਂ 'ਚ ਨਵੇਂ ਮਾਮਲਿਆਂ ਦੀ ਗਿਣਤੀ 2 ਲੱਖ ਦੇ ਪਾਰ