Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਖੇਡਾਂ

ਖੇਡ ਮੰਤਰੀ ਨੇ ਚੰਡੀਗੜ ਯੂਨੀਵਰਸਿਟੀ ਵਿਖੇ ਵੁਸ਼ੂ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ

February 26, 2021 08:24 PM
ਸਕੂਲਾਂ ਵਿਚ ਮਾਰਸਲ ਆਰਟ ਸਿਖਲਾਈ ਦੀ ਕੀਤੀ ਵਕਾਲਤ
ਐਸ ਏ ਐਸ ਨਗਰ, 26 ਫਰਵਰੀ (ਏਜੰਸੀ) : 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ (ਲੜਕੇ/ਲੜਕੀਆਂ) ਦੀ ਸ਼ੁਰੂਆਤ ਅੱਜ ਚੰਡੀਗੜ ਯੂਨੀਵਰਸਿਟੀ ਘੜੂੰਆਂ ਵਿਖੇ ਕੀਤੀ ਗਈ। ਵੁਸ਼ੂ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਕਰਵਾਈ ਜਾ ਰਹੀ 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਦਾ ਉਦਘਾਟਨ ਪੰਜਾਬ ਦੇ ਖੇਡਾਂ, ਯੂਵਕ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਵੁਸ਼ੂ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰੈਜੀਡੈਂਟ ਭੁਪਿੰਦਰ ਸਿੰਘ ਬਾਜਪਾ ਅਤੇ ਚੰਡੀਗੜ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਵੀ ਮੌਜੂਦ ਸਨ। 
ਜ਼ਿਕਰਯੋਗ ਹੈ ਕਿ ਪੰਜ ਦਿਨ ਚੱਲਣ ਵਾਲੇ ਇਨਾਂ ਮੁਕਾਬਲਿਆਂ ’ਚ 28 ਸੂਬਿਆਂ, ਕੇਂਦਰ ਸਾਸ਼ਿਤ ਪ੍ਰਦੇਸ਼ਾਂ, ਸੀ.ਆਰ.ਪੀ.ਐਫ.,ਆਈ.ਟੀ.ਬੀ.ਪੀ, ਬੀ.ਐਸ.ਐਫ਼ ਅਤੇ ਸਰਵਿਸਿਜ਼ ਸਪੋਰਟਸ ਕੰਟਰੋਲ ਬੋਰਡ ਦੀਆਂ 43 ਟੀਮਾਂ ਤੋਂ ਵੱਧ ਟੀਮਾਂ ਦੇ 1000 ਤੋਂ ਵੱਧ ਖਿਡਾਰੀ ਸ਼ਮੂਲੀਅਤ ਕਰਨਗੇ। ਸੀਨੀਅਰ ਰਾਸਟਰੀ ਵੁਸੂ ਚੈਂਪੀਅਨਸਪਿ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ, “ਚੀਨ ਵਿਚ ਪੈਦਾ ਹੋਈ ਵੁਸੂ ਦੀ ਖੇਡ ਥੋੜੇ ਸਮੇਂ ਵਿੱਚ ਹੀ ਭਾਰਤ ਵਿੱਚ ਪ੍ਰਸਿੱਧ ਹੋ ਗਈ ਹੈ। ਸਾਨੂੰ ਮਾਣ ਹੈ ਕਿ ਸਾਡੇ ਖਿਡਾਰੀਆਂ ਨੇ ਅੰਤਰਰਾਸਟਰੀ ਪੱਧਰ ‘ਤੇ ਆਪਣੀ ਪਛਾਣ ਬਣਾਈ ਹੈ। ਉਨਾਂ ਕਿਹਾ ਕਿ ਵੁਸ਼ੂ ਨਾ ਸਿਰਫ਼ ਇੱਕ ਖੇਡ ਹੈ ਬਲਕਿ ਔਰਤਾਂ ਅਤੇ ਬੱਚਿਆਂ ਦੁਆਰਾ ਸਵੈ-ਰੱਖਿਆ ਦੇ ਸਾਧਨ ਵਜੋਂ ਵੀ ਲਾਹੇਮੰਦ ਸਿੱਧ ਹੋਵੇਗੀ। 
ਪਟਿਆਲਾ ਵਿਖੇ ਬਣਾਈ ਜਾਣ ਵਾਲੀ ਪੰਜਾਬ ਸਪੋਰਟਸ ਯੂਨੀਵਰਸਿਟੀ ਸਬੰਧੀ ਸਵਾਲ ਦੇ ਜਵਾਬ ਵਿਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ 500 ਕਰੋੜ ਰੁਪਏ ਦੇ ਕੁੱਲ ਬਜਟ ਵਿਚੋਂ ਸਾਲ 2020 ਵਿਚ ਅਕਾਦਮਿਕ, ਪ੍ਰਸਾਸਨ ਅਤੇ ਯੂਨੀਵਰਸਿਟੀ ਦੇ ਹੋਸਟਲ ਬਲਾਕ ਦੀ ਸਥਾਪਨਾ ਲਈ 25 ਕਰੋੜ ਰੁਪਏ ਦੀ ਸੁਰੂਆਤੀ ਰਾਸੀ ਜਾਰੀ ਕੀਤੀ ਗਈ। ਆਉਣ ਵਾਲੇ ਬਜਟ ਵਿੱਚ ਹੋਰ ਵੱਡੀ ਰਾਸੀ ਅਲਾਟ ਕੀਤੀ ਜਾਵੇਗੀ। 
ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਭਾਵੇਂ ਵੁਸ਼ੂ ਖੇਡ ਚੀਨ ਵਿਚ ਸ਼ੁਰੂ ਹੋਈ ਪਰ ਪੂਨਮ ਖੱਤਰੀ ਅਤੇ ਪਰਵੀਨ ਕੁਮਾਰ ਵਰਗੇ ਖਿਡਾਰੀਆਂ ਨੇ 2019 ਵਿਚ ਵੁਸ਼ੂ ਵਿਸ਼ਵ ਚੈਂਪੀਅਨਸ਼ਿਪ ਜਿੱਤ ਕੇ ਆਪਣੀਆਂ ਪ੍ਰਾਪਤੀਆਂ ਨਾਲ ਭਾਰਤ ਦਾ ਨਾਮ ਵਿਸ਼ਵ ਪੱਧਰ ’ਤੇ ਉਚਾ ਕਰ ਵਿਖਾਇਆ। ਨੈਸਨਲ ਵੂਸੂ ਚੈਂਪੀਅਨਸਪਿ ਦੇ ਉਦਘਾਟਨੀ ਸਮਾਰੋਹ ਦੌਰਾਨ ਚੰਡੀਗੜ ਯੂਨੀਵਰਸਿਟੀ ਵੱਲੋਂ ਵੁਸੂ ਦੇ ਅੰਤਰਰਾਸ਼ਟਰੀ ਅਤੇ ਰਾਸਟਰੀ ਅਰਜੁਨ ਐਵਾਰਡੀ, ਦ੍ਰੋਣਾਚਾਰੀਆ ਐਵਾਰਡੀ ਖਿਡਾਰੀ ਪੂਜਾ ਕਾਦੀਆਂ, ਸੰਧਿਆ ਰਾਣੀ, ਬਿਮੋਲਜੀਤ ਸਿੰਘ ਅਤੇ ਕੁਲਦੀਪ ਹਾਂਡੂ ਨੂੰ ਸਨਮਾਨਿਤ ਕੀਤਾ ਗਿਆ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਖੇਡਾਂ ਖ਼ਬਰਾਂ

ਅਸੀਂ ਪਾਵਰਪਲੇਅ ਵਿੱਚ ਮਿਲੀ ਸ਼ੁਰੂਆਤ ਦਾ ਫਾਇਦਾ ਨਹੀਂ ਲੈ ਸਕੇ : ਰੋਹਿਤ ਸ਼ਰਮਾ

ਗਲੋਬਲ ਸਪੋਰਟਸ ਬ੍ਰਾਂਡ ਪੂਮਾ ਨੇ ਵਾਸ਼ਿੰਗਟਨ ਸੁੰਦਰ ਅਤੇ ਦੇਵਦੱਤ ਪਡਿਕਲ ਨਾਲ ਕੀਤਾ ਕਰਾਰ

ਨਿਊਜ਼ੀਲੈਂਡ ਦੇ ਤੇਜ਼ ਗੇਂਦਬਾਜ਼ ਨੀਲ ਵੈਗਨਰ ਨੇ ਲਈ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ

ਏਆਈਬੀਏ ਯੂਥ ਵਰਲਡ ਬਾਕਸਿੰਗ : ਚਾਰ ਭਾਰਤੀ ਮਹਿਲਾ ਮੁੱਕੇਬਾਜ਼ਾਂ ਨੇ ਸੈਮੀਫਾਈਨਲ 'ਚ ਬਣਾਈ ਜਗ੍ਹਾ

ਯੂਰਪ ਦੇ ਟਾਪ-12 ਕਲੱਬਾਂ ਨੇ ਕੀਤਾ ਨਵੀਂ ਯੂਰਪੀਅਨ ਸੁਪਰ ਲੀਗ ਸ਼ੁਰੂ ਕਰਨ ਦਾ ਐਲਾਨ

ਧੋਨੀ ਸੀਐਸਕੇ ਟੀਮ ਦੀ ਧੜਕਣ : ਸਟੀਫਨ ਫਲੇਮਿੰਗ

ਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤ

ਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆ

ਆਈਪੀਐਲ ਦੇ ਇਤਿਹਾਸ 'ਚ ਕਪਤਾਨ ਵਜੋਂ ਸੈਂਕੜਾ ਲਗਾਉਣ ਵਾਲੇ ਪਹਿਲੇ ਖਿਡਾਰੀ ਬਣੇ ਸੰਜੂ ਸੈਮਸਨ

ਟੀਮ ਦੇ ਹੋਰਨਾਂ ਬੱਲੇਬਾਜ਼ਾਂ ਨੂੰ ਵੀ ਦੀਪਕ ਹੁੱਡਾ ਵਾਂਗ ਦਲੇਰੀ ਨਾਲ ਖੇਡਣ ਦੀ ਲੌੜ ਹੈ : ਕੇ ਐਲ ਰਾਹੁਲ