Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਚੰਡੀਗੜ੍ਹ

ਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲਿਆਂ ਵਿੱਚ ਸਿਹਤ ਤੇ ਤੰਦਰੁਸਤੀ ਕੇਂਦਰ ਕੀਤੇ ਜਾਣਗੇ ਸਥਾਪਤ

February 26, 2021 08:39 PM
ਸਿਹਤ ਤੇ ਤੰਦਰੁਸਤੀ ਕੇਂਦਰਾਂ ਦਾ ਉਦੇਸ਼ ਪੁਲਿਸ ਕਰਮੀਆਂ ਨੂੰ ਬਿਮਾਰੀਆਂ ਤੋਂ ਬਚਾਉਣ ਦੇ ਨਾਲ ਨਾਲ ਤੰਦਰੁਸਤ ਸਿਹਤ ਦੇਣਾ
ਚੰਡੀਗੜ੍ਹ, 26 ਫਰਵਰੀ (ਏਜੰਸੀ) : ਪੁਲਿਸ ਕਰਮਚਾਰੀਆਂ ਦੀ ਸਿਹਤ ਅਤੇ ਤੰਦਰੁਸਤੀ ਸਭ ਤੋਂ ਪਹਿਲੀ ਤਰਜੀਹ ਰਹੀ ਹੈ ਜਿਸ ਦੇ ਚੱਲਦਿਆਂ ਪੰਜਾਬ ਪੁਲਿਸ ਵੱਲੋਂ ਸੂਬੇ ਦੇ ਸਾਰੇ ਜ਼ਿਲਿਆਂ ਸਮੇਤ ਤਿੰਨ ਪੁਲਿਸ ਕਮਿਸ਼ਨਰੇਟਜ਼ (ਸੀ.ਪੀਜ਼) ਵਿੱਚ ਪੁਲਿਸ ਲਈ ਸਿਹਤ ਤੇ ਤੰਦਰੁਸਤੀ ਕੇਂਦਰ (ਐਚ.ਡਬਲਿਊ.ਸੀ.) ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਹ ਕੇਂਦਰ ਸਾਰੇ ਹਥਿਆਰਬੰਦ ਪੁਲਿਸ ਅਤੇ ਪੁਲਿਸ ਸਿਖਲਾਈ ਕੇਂਦਰਾਂ ਵਿਚ ਵੀ ਸਥਾਪਤ ਕੀਤੇ ਜਾਣ ਦਾ ਪ੍ਰਸਤਾਵ ਹੈ।
ਇਨਾਂ ਐਚ.ਡਬਲਿਊ.ਸੀ. ਵਿੱਚ ਇਨਡੋਰ ਜਿਮ, ਆਊਟਡੋਰ ਜਿਮ, ਮੈਡੀਟੇਸ਼ਨ ਅਤੇ ਯੋਗਾ ਲਈ ਜਗਾ, ਫਿਜ਼ੀਓਥੈਰੇਪੀ ਸੈਂਟਰ ਅਤੇ ਕਾਉਂਸਲਿੰਗ ਲਈ ਰੂਮ ਹੋਣਗੇ ਤਾਂ ਜੋ ਪੁਲਿਸ ਕਰਮੀਆਂ ਨੂੰ ਸਿਹਤ ਸਬੰਧੀ ਕਾਊਂਸਲਿੰਗ ਅਤੇ ਢੁੱਕਵੀਂ ਰਾਇ ਪ੍ਰਦਾਨ ਕੀਤੀ ਜਾ ਸਕੇ। 
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਦਿਨਕਰ ਗੁਪਤਾ ਨੇ ਸ਼ੁਕੱਰਵਾਰ ਨੂੰ ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਕਿਹਾ ਕਿ ਪੁਲਿਸ ਕਰਮੀਆਂ ਵੱਲੋਂ ਤਣਾਅਪੂਰਨ ਸਥਿਤੀਆਂ ਵਿੱਚ ਕੰਮ ਕਰਨ ਨਾਲ ਉਨਾਂ ਨੂੰ ਥਕਾਵਟ, ਤਣਾਅ ਦੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ ਜੋ ਬਾਅਦ ਵਿੱਚ ਸਿਹਤ ਸਬੰਧੀ ਗੰਭੀਰ ਮੁੱਦਿਆਂ ਦਾ ਕਾਰਨ ਬਣ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਅਤੇ ਤੰਦਰੁਸਤੀ ਕੇਂਦਰ ਜਿੱਥੇ ਪੁਲਿਸ ਕਰਮਚਾਰੀਆਂ ਨੂੰ ਆਪਣੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਵੱਲ ਧਿਆਨ ਦੇਣ ਪ੍ਰਤੀ ਉਤਸ਼ਾਹਿਤ ਕਰਨਗੇ ਉੱਥੇ ਹੀ ਸਿਹਤਮੰਦ ਜੀਵਨ ਲਈ ਉਨਾਂ ਨੂੰ ਸਿਹਤ ਸਬੰਧੀ ਢੁੱਕਵੀਂ ਰਾਇ ਪ੍ਰਦਾਨ ਵੀ ਕਰਨਗੇ।
     ਪਹਿਲੇ ਪੜਾਅ ਵਿੱਚ ਐਚ.ਸੀ.ਡਬਲਿਊਜ਼ ਦੀ ਸਥਾਪਨਾ ਲਈ ਬਜਟ ’ਚੋਂ 2.97 ਕਰੋੜ ਰੁਪਏ ਦੀ ਰਾਸ਼ੀ ਪਹਿਲਾਂ ਹੀ ਸੀ.ਪੀ. ਲੁਧਿਆਣਾ ਅਤੇ ਸੀ.ਪੀ. ਅੰਮਿ੍ਰਤਸਰ ਸਮੇਤ 15 ਜ਼ਿਲਿਆਂ ਨੂੰ ਜਾਰੀ ਕਰ ਦਿੱਤੀ ਗਈ ਹੈ।ਡੀ.ਜੀ.ਪੀ. ਨੇ ਦੱਸਿਆ ਕਿ ਜ਼ਿਆਦਾਤਰ ਕੇਂਦਰ ਸੀ.ਪੀ. ਅੰਮਿ੍ਰਤਸਰ, ਜਿਲਾ ਤਰਨ ਤਾਰਨ, ਮਾਨਸਾ ਅਤੇ ਪਠਾਨਕੋਟ ਵਿੱਚ ਬਣ ਕੇ ਤਿਆਰ ਹੋ ਗਏ ਹਨ ਅਤੇ ਮਾਰਚ ਦੇ ਅੱਧ ਤੱਕ ਕਾਰਜਸ਼ੀਲ ਹੋਣ ਦੀ ਉਮੀਦ ਹੈ ਜਦੋਂਕਿ ਬਾਕੀ ਕੇਂਦਰਾਂ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਉਮੀਦਵਾਰ ਐਡਵੋਕੇਟ ਰੰਧਾਵਾ ਵੱਲੋਂ ਸੈਨੇਟ ਚੋਣਾਂ ਸਬੰਧੀ ਮੀਟਿੰਗ

ਢੀਂਡਸਾ ਤੇ ਬ੍ਰਹਮਪੁਰਾ ਨੇ ਆਪਣੀਆਂ ਪਾਰਟੀਆਂ ਭੰਗ ਕਰਕੇ ਨਵੀਂ ਪਾਰਟੀ ਬਣਾਉਣ ਦਾ ਕੀਤਾ ਐਲਾਨ

ਅਕਾਲੀ ਦਲ ਟਕਸਾਲੀ ਅਤੇ ਡੇਮੋਕ੍ਰੇਟਿਕ ਦਾ ਰਲੇਵਾਂ ਅੱਜ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ ਲਈ ਸਰਗਰਮੀਆਂ ਜ਼ੋਰਾਂ ’ਤੇ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕੋਰੋਨਾ ਪਾਜ਼ੇਟਿਵ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੀਕਐਂਡ ਲਾਕਡਾਊਨ ਦਾ ਐਲਾਨ

ਰਾਜਪਾਲ ਨੂੰ ਮਿਲ ਕੇ ਆਏ ਪੁਲਿਸ ਅਧਿਕਾਰੀ ਕੁੰਵਰ ਨੇ ਆਪਣੀ ਅਸਤੀਫੇ ਨੂੰ ਮੁੜ ਤਸਦੀਕ ਕੀਤਾ

ਹੈਲੀਕਾਪਟਰ ਘੁਟਾਲੇ ’ਚ ਆਈਡੀਐੱਸ ਨੇ ਇੰਟਰਸਟੇਲਰ ਨੂੰ ਦਿੱਤੇ ਸਨ 7.40 ਲੱਖ ਯੂਰੋ

ਚੰਡੀਗੜ੍ਹ : ਐਕਸਿਸ ਬੈਂਕ 'ਚ ਹੋਈ ਚੋਰੀ ਦੇ ਮਾਮਲੇ 'ਚ ਬੈਂਕ ਦਾ ਸਕਿਉਰਿਟੀ ਗਾਰਡ ਗਿਰਫ਼ਤਾਰ

ਮੁਲਾਜ਼ਮਾਂ ਤੇ ਬੁੱਧੀ ਜੀਵੀਆਂ ਵੱਲੋਂ ਸੈਨੇਟ ਚੋਣਾਂ ’ਚ ਡਾ. ਰਾਬਿੰਦਰ ਨਾਥ ਸ਼ਰਮਾ ਦੀ ਹਮਾਇਤ ਦਾ ਐਲਾਨ