Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਦੇਸ਼

ਸੰਯੁਕਤ ਕਿਸਾਨ ਮੋਰਚੇ ਦੀ ਸਟੇਜ ’ਤੇ ਨੌਜਵਾਨ ਕਿਸਾਨ ਏਕਤਾ ਦਿਵਸ ਮਨਾਇਆ

February 27, 2021 10:48 AM

ਸਿੰਘੂ ਬਾਡਰ, (ਨਵੀਂ ਦਿੱਲੀ), 26 ਫਰਵਰੀ (ਸੁਰਜੀਤ ਸਿੰਘ) : ਅੱਜ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੀ ਮੁੱਖ ਸਟੇਜ ਤੋਂ ਨੌਜਵਾਨ ਕਿਸਾਨ ਏਕਤਾ ਦਿਵਸ ਪੂਰੇ ਜੋਸ਼ ਖਰੋਸ਼ ਨਾਲ ਮਨਾਇਆ ਗਿਆ। ਮੁੱਖ ਸਟੇਜ ਨੌਜਵਾਨਾਂ ਆਗੂਆਂ ਦੇ ਹਵਾਲੇ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨ ਪਾਸ ਕੀਤੇ ਹਨ। ਅੱਜ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਮੋਰਚੇ ਦਾ ਸੰਘਰਸ਼ 95ਵੇਂ ਦਿਨ ਵਿਚ ਪ੍ਰਵੇਸ਼ ਕਰ ਗਿਆ ਹੈ ਤੇ ਹਰ ਰੋਜ਼ ਕਿਸਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਪਰ ਮੋਦੀ ਸਰਕਾਰ ਆਪਣੀ ਅੜੀ ਨਹੀਂ ਛੱਡ ਰਹੀ। ਸਰਕਾਰ ਦੀ ਅੜੀ ਤੋੜਨ ਲਈ ਨੌਜਵਾਨ ਵੱਡਾ ਰੋਲ ਅਦਾ ਕਰਨਗੇ। ਨੌਜਵਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਨੂੰ ਵੇਚਣ ਉਤੇ ਤੁਲੀ ਹੋਈ। ਖੇਤੀ ਦੇ ਨਾਲ-ਨਾਲ ਦੇਸ਼ ਦਾ ਸਰਕਾਰੀ ਢਾਂਚਾ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਰਹੀ ਹੈ। ਅੱਜ ਦੇਸ਼ ਅੰਦਰ ਨੌਜਵਾਨਾਂ ਦੇ ਰੁਜ਼ਗਾਰ ਦਾ ਪ੍ਰਬੰਧ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਨੌਜਵਾਨ ਵਰਗ ਦੇ ਅੰਦਰ ਭਾਰੀ ਬੇਚੈਨੀ ਪੈਦਾ ਹੋ ਰਹੀ ਹੈ।
ਅੱਜ ਜੋ ਵੀ ਮੋਦੀ ਸਰਕਾਰ ਖ਼ਿਲਾਫ਼ ਬੋਲਦਾ ਹੈ ਉਸ ’ਤੇ ਦੇਸ਼ ਧ੍ਰੋਹ ਦੇ ਪਰਚੇ ਦਰਜ ਕਰਕੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਮੋਦੀ ਸਰਕਾਰ ਖ਼ਿਲਾਫ਼ ਬੋਲਣ ਵਾਲਿਆਂ ਦੀ ਆਵਾਜ਼ ਬੰਦ ਕੀਤੀ ਜਾ ਰਹੀ ਹੈ। ਨੌਜਵਾਨਾਂ ਨੇ ਕਿਹਾ ਕਿ ਉਹ ਖੇਤੀ ਕਨੂੰਨ ਵਾਪਸ ਕਰਵਾਏ ਬਿਨਾਂ ਵਾਪਸ ਨਹੀਂ ਜਾਣਗੇ। ਇਸ ਮੌਕੇ ਬਲਜੀਤ ਸਿੰਘ ਗਰੇਵਾਲ, ਭੁਪਿੰਦਰ ਸਿੰਘ ਲੌਂਗੋਵਾਲ, ਲਵਪ੍ਰੀਤ ਸਿੰਘ ਫੇਰੋਕੇ, ਅਮਨਦੀਪ ਕੌਰ ਖੀਵਾ, ਨਵਕਿਰਨ ਪੱਤੀ, ਹਰਿੰਦਰ ਸਿੰਘ ਹੈਪੀ, ਰਣਵੀਰ ਸਿੰਘ ਰੰਧਾਵਾ, ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਜਗਤਾਰ ਸਿੰਘ ਬਰੀਵਾਲਾ, ਸਵਰਨ ਸਿੰਘ, ਬਗੀਚਾ ਸਿੰਘ, ਪ੍ਰੀਤ ਸਿੰਘ ਤੂਫ਼ਾਨ, ਬਲਕਰਨ ਸਿੰਘ ਬਲੀ, ਬੰਟੀ ਰੱਖੜਾ, ਗੁਰਸਿਮਰਤ ਕੌਰ, ਨਵਦੀਪ ਸਿੰਘ, ਹਰਮਨਦੀਪ ਸਿੰਘ, ਰੋਮੀ ਘੜਾਮਾ ਤੇ ਸੁਰਜੀਤ ਸਿੰਘ ਢੇਰ ਨੇ ਸੰਬੋਧਨ ਕੀਤਾ । ਇਸ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨ ਲੜਕੀਆਂ ਬੁਲਾਰਿਆਂ ਦੇ ਰੂਪ ਵਿੱਚ ਸ਼ਾਮਲ ਹੋਈਆਂ । ਸਟੇਜ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਸਾਥੀਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦੀ ਪੰਚਾਇਤ ਤੇ ਸ਼ਹੀਦ ਦੀ ਯਾਦ ਦੀ ਦੇਖਭਾਲ ਕਰਨ ਵਾਲੀ ਕਮੇਟੀ ਨੇ ਨੌਜਵਾਨਾਂ ਆਗੂਆਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। 27 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਦੀ ਸਟੇਜ ਭਗਤ ਰਵਿਦਾਸ ਤੇ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਨੂੰ ਸਮਰਪਿਤ ਰਹੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਪ੍ਰਸ਼ਾਸਨ ਦੀ ਲਾਪ੍ਰਵਾਹੀ ਆਈ ਸਾਮ੍ਹਣੇ : ਮਹਾਕੁੰਭ ਦੇ ਮੇਲੇ 'ਚ ਨਾ ਮਾਸਕ 'ਤੇ ਨਾ ਹੀ ਸੋਸ਼ਲ ਡਿਸਟੇਨਸਿੰਗ

ਵਿਦੇਸ਼ੀ ਟੀਕੇ ਦੀ ਇਜਾਜ਼ਤ 'ਤੇ ਰਾਹੁਲ ਦਾ ਵਿਅੰਗ, ਕਿਹਾ : ਉਹ ਲੜਨਗੇ ਪਰ ਤੁਸੀਂ ਜਿੱਤੋਗੇ

ਮੰਗਲੁਰੂ : ਕਿਸ਼ਤੀ ਤੇ ਵਿਦੇਸ਼ੀ ਜਹਾਜ਼ ਟਕਰਾਏ, 3 ਮਛੇਰਿਆਂ ਦੀ ਮੌਤ

ਜੈਤੋ ਨਗਰ ਕੌਸਲ ਦੀ ਪ੍ਰਧਾਨਗੀ ਅਕਾਲੀ ਖੇਮੇ ਵਿੱਚ ਜਾਣ ਲੱਗੀ 

ਸੁਸ਼ੀਲ ਚੰਦਰਾ ਨੇ ਮੁੱਖ ਚੋਣ ਕਮਿਸ਼ਨਰ ਵਜੋਂ ਸਾਂਭਿਆ ਅਹੁਦਾ

ਗੁਲਬਰਗਾ ਸੁਸਾਇਟੀ ਦੰਗਾ ਮਾਮਲੇ ਦੀ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ

ਸਪੁਤਨਿਕ-ਵੀ ਨੂੰ ਡੀਸੀਜੀਆਈ ਤੋਂ ਵੀ ਮਿਲੀ ਪ੍ਰਵਾਨਗੀ

ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ : ਗੁ : ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਤੋਂ ਜੈਕਾਰਿਆਂ ਦੀ ਗੂੰਜ ’ਚ ਅਗਲੇ ਪੜਾਅ ਲਈ ਰਵਾਨਾ

ਕਾਂਗਰਸ ਦੀ ਬਿੰਦੂ ਰਾਣਾ ਬਣੀ ਨਗਰ ਕੌਂਸਲ ਲਾਲੜੂ ਦੀ ਪ੍ਰਧਾਨ

ਜੰਮੂ-ਕਸ਼ਮੀਰ : ਬੱਸ ਹਾਦਸੇ ’ਚ 6 ਮੌਤਾਂ