Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਹਰਿਆਣਾ

ਸਰਵ ਕਰਮਚਾਰੀ ਸੰਘ ਬੈਨਰ ਹੇਠ ਮੁਲਾਜ਼ਮਾਂ ਨੇ ਦਿੱਤਾ ਧਰਨਾ

February 27, 2021 12:49 PM

ਪੰਚਕੂਲਾ/26 ਫਰਵਰੀ/ਪੀ. ਪੀ. ਵਰਮਾ: ਸਰਵ ਕਰਮਚਾਰੀ ਸੰਘ ਹਰਿਆਣਾ ਨਾਲ ਸਬੰਧਤ ਬੋਰਡਾਂ, ਨਿਗਮਾਂ, ਨਗਰ ਪਾਲਿਕਾਵਾਂ, ਜ਼ਿਲ੍ਹਾਂ-ਪ੍ਰੀਸ਼ਦਾਂ, ਕਾਲਜ ਅਤੇ ਯੂਨੀਵਰਸਿਟੀਆਂ, ਰੋਡਵੇਜ ਦੇ ਮੁਲਾਜ਼ਮਾਂ ਵੱਲੋਂ ਅੱਜ ਪੰਚਕੂਲਾ ਦੇ ਮਿੰਨੀ ਸਕੱਤਰੇਤ ਵਿੱਚ ਧਰਨ ਦਿੱਤਾ ਗਿਆ। ਇਹਨਾਂ ਮੁਲਾਜ਼ਮਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਦੇ ਨਾਂ 21 ਮੰਗਾਂ ਵਾਲਾ ਮੰਗ ਪੱਤਰ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀ ਨੂੰ ਦਿੱਤਾ। ਇਸ ਮੌਕੇ ਤੇ ਮੁਲਾਜ਼ਮ ਨੇਤਾ ਸਰਵਣ ਕੁਮਾਰ ਜਾਗੜਾ ਨੇ ਦੱਸਿਆ ਕਿ ਜਿਹੜਾ ਉਹਨਾਂ ਮੰਗ ਪੱਤਰ ਦਿੱਤਾ ਹੈ ਉਸ ਵਿੱਚ ਮੰਗ ਕੀਤੀ ਗਈ ਹੈ ਕਿ ਠੇਕਾ ਪ੍ਰਥਾ ਸਮਾਪਤ ਕੀਤੀ ਜਾਵੇ, ਮੁਲਾਜ਼ਮਾਂ ਨੂੰ ਸਿੱਧੇ ਪੇ-ਰੋਲ ਤੇ ਰੱਖਿਆ ਜਾਵੇ। ਰੈਗੂਲਾਈਜ਼ੇਸ਼ਨ ਦੀ ਨੀਤੀ ਬਦਲ ਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਉਹਨਾਂ ਨੂੰ ਸਮਾਨ ਕੰਮ ਸਮਾਨ ਵੇਤਨ ਦਿੱਤਾ ਜਾਵੇ। ਪੀਜੀਟੀ ਭਰਤੀ ਰੱਦ ਕੀਤੇ ਫੈਸਲੇ ਨੂੰ ਵਾਪਿਸ ਲਿਆ ਜਾਵੇ। ਐਨਪੀਐਸ ਨੂੰ ਖਤਮ ਕਰਕੇ ਪੁਰਾਣੀ ਪੈਂਸਨ ਨੀਤੀ ਬਹਾਲ ਕੀਤੀ ਜਾਵੇ। ਆਨ-ਲਾਇਨ ਟ੍ਰਾਂਸਫਰ ਪਾਲਸੀ ਦੀ ਸਮੀਖਿਆ ਕੀਤੀ ਜਾਵੇ। ਐਕਸ ਗ੍ਰੇਸੀਆ ਰੁਜ਼ਗਾਰ ਨੀਤੀ ਵਿੱਚ ਲਗਾਈਆਂ ਸ਼ਰਤਾ ਹਟਾਈਆਂ ਜਾਣ। ਪੰਜਾਬ ਦੇ ਮੁਲਾਜ਼ਮਾਂ ਵਾਂਗ ਹਰਿਆਣਾ ਦੇ ਕਲਰਕਾਂ ਨੂੰ ਵੀ ਵੇਤਨ ਦਿੱਤਾ ਜਾਵੇ। ਮਾਡਲ ਸੰਸਕ੍ਰਿਤੀ ਸਕੂਲ ਖੋਲ੍ਹਣ ਦੀ ਬਜਾਏ ਕਾਮਨ ਸਕੂਲ ਸਿਸਟਮ ਨੂੰ ਮਜ਼ਬੂਤ ਕੀਤਾ ਜਾਵੇ। ਮੁਲਾਜ਼ਮਾਂ ਦੀਆਂ ਸਮੇਂ ਸਿਰ ਤਰੱਕੀਆਂ ਕੀਤੀਆਂ ਜਾਣ। ਸਿੱਖਿਆ, ਸਿਹਤ, ਰੋਡਵੇਜ਼, ਬਿਜਲੀ ਨਾਲ ਸਬੰਧਤ ਸਰਵਜਨ ਸੇਵਾਵਾਂ ਦੇ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇ। ਪੁਲਿਸ ਦੀ ਤਰਜ ਉੱਤੇ ਜੌਖਮ ਭਰੀ ਡਿਊਟੀ ਉੱਤੇ ਹਨ ਮਹੀਨੇ 5000 ਰੁਪਏ ਵਿਸ਼ੇਸ਼ ਭੱਤਾ ਦਿੱਤਾ ਜਾਵੇ। ਇਸ ਮੌਕੇ ਤੇ ਸਰਵ-ਕਰਮਚਾਰੀ ਸੰਘ ਨਾਲ ਸਬੰਧਤ ਕਈ ਮੁਲਾਜ਼ਮ ਨੇਤਾਵਾਂ ਨੇ ਆਪਣੇ ਵਿਚਾਰ ਦਰਸਾਏ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਪਿੰਡ ਮੰਡੇਬਰ ਵਿਖੇ ਕੁਸ਼ਤੀ ਦੰਗਲ ਕਰਵਾਇਆ

ਨੌਵੇਂ ਪਾਤਸ਼ਾਹ ਜੀ ਦੇ 400 ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ’ਚ ਸੋਨੀਪਤ ਤੋਂ ਅਗਲੇ ਪੜਾਅ ਲਈ ਰਵਾਨਾ

ਹਰਿਆਣਾ ਤੋਂ ਪਾਕਿਸਤਾਨ ਜਾ ਰਹੇ ਸਿੱਖ ਯਾਤਰੀਆਂ ਦਾ ਹੋਇਆ ਕੋਰੋਨਾ ਟੈਸਟ

ਜਜਪਾ ਦੇ ਪ੍ਰਦੇਸ਼ ਪ੍ਰਧਾਨ ਦੀ ਗੱਡੀ ’ਤੇ ਹਮਲੇ ਦੇ ਸਬੰਧ ’ਚ ਦੋ ਵਿਅਕਤੀ ਹਿਰਾਸਤ ’ਚ ਲਏ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁ : ਸਿੰਘ ਸਭਾ ਬਹਾਦਰਗੜ੍ਹ ਤੋਂ ਦਿੱਲੀ ਲਈ ਰਵਾਨਾ

ਕਾਲਾਂਵਾਲੀ ’ਚ ਕਣਕ ਖ੍ਰੀਦ ਸ਼ੁਰੂ ਨਾ ਹੋਣ ’ਤੇ ਕਿਸਾਨਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ

ਦੇਸੀ ਕੱਟੇ ਸਮੇਤ ਮੁਲਜ਼ਮ ਗਿਰਫ਼ਤਾਰ 

ਬੈਂਕ ਮਨੈਜਰ ਅਗਵਾ ਕਾਂਡ ’ਚ ਹੋਰ ਦੋ ਗਿਰਫ਼ਤਾਰੀਆਂ

ਕਬਜ਼ਾ ਹਟਾਉਣ ਗਈ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਦਾ ਹੋਇਆ ਵਿਰੋਧ

ਕਾਰ ਦੀ ਟੱਕਰ ਨਾਲ 9 ਸਾਲਾ ਬੱਚੇ ਦੀ ਮੌਤ