Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਹਰਿਆਣਾ

‘ਆਪਣਾ ਭਾਰਤ ਮੋਰਚਾ’ ਨਾਮ ਹੇਠ ਅਸ਼ੋਕ ਤੰਵਰ ਨੇ ਖੋਲ੍ਹਿਆ ਨਵਾਂ ਰਾਜਨੀਤਕ ਫਰੰਟ

February 27, 2021 01:22 PM

- ਸਾਬਕਾ ਮੁੱਖ ਮੰਤਰੀ ਬੰਸੀ ਲਾਲ ਦਾ ਨਵੀਂ ਪਾਰਟੀ ਦਾ ਤਜ਼ਰਬਾ ਹੋਇਆ ਸੀ ਬੁਰੀ ਤਰਾਂ ਫੇਲ੍ਹ

ਸੁਰਿੰਦਰ ਪਾਲ ਸਿੰਘ
ਸਿਰਸਾ, 26 : ਫਰਵਰੀ : ਇਸ ਵਿੱਚ ਕੋਈ ਸ਼ੱਕ ਨਹੀਂ ਕਿ ਕਾਂਗਰਸ ਪਾਰਟੀ ਦੀ ਆਪਸੀ ਗੁੱਟਬਾਜ਼ੀ ਨੇ ਉਸਨੂੰ ਭਾਰਤੀ ਜਨਤਾ ਪਾਰਟੀ ਦੀ ਗ਼ੁਲਾਮ ਬਣਾ ਕੇ ਰੱਖ ਦਿੱਤਾ ਹੈ। ਦੇਸ਼ ਵਿੱਚ ਸਭ ਤੋਂ ਵੱਧ ਸਮਾਂ ਰਾਜ ਕਰਨ ਵਾਲੀ ਕਾਂਗਰਸ ਪਾਰਟੀ ਦਾ ਹਰਿਆਣਾ ਵਿੱਚ ਵੀ ਇਹ ਹਾਲ ਹੈ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਹੀ ਉਸ ਦੇ ਨੇਤਾਵਾਂ ਵਿਚਲੀਆਂ ਬਾਗੀ ਸੁਰਾਂ ਉੱਚੀਆਂ ਹੋ ਗਈਆਂ ਹਨ। ਜਿਸ ਦੇ ਚੱਲਦੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨਾਲ ਹੋਏ ਮੱਤਭੇਦਾਂ ਬਾਅਦ ਕਾਂਗਰਸ ਛੱਡਣ ਵਾਲੇ ਪਾਰਟੀ ਪ੍ਰਧਾਨ ਅਸ਼ੋਕ ਤੰਵਰ ਨੇ ਹੁਣ ਨਵੀਂ ਪਾਰਟੀ ‘ਆਪਣਾ ਭਾਰਤ ਮੋਰਚਾ’ ਨਾਮ ਤੇ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਹਰਿਆਣਾ ਦੇ ਪੰਜ ਸਾਲ ਤੋਂ ਵੱਧ ਪਾਰਟੀ ਪ੍ਰਧਾਨ ਰਹੇ ਅਸ਼ੋਕ ਤੰਵਰ ਨੇ 2019 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਸਮਰਥਕਾਂ ਨੂੰ ਟਿਕਟਾਂ ਨਾਂ ਮਿਲਣ ਕਰਕੇ ਪਾਰਟੀ ਛੱਡ ਦਿੱਤੀ ਸੀ। ਸਾਬਕਾ ਪਾਰਟੀ ਪ੍ਰਧਾਨ ਰਹੇ ਅਸ਼ੋਕ ਤੰਵਰ ਚੰਗੀ ਤਰਾਂ ਜਾਣਦੇ ਹਨ ਕਿ ਕਾਂਗਰਸ ਅਤੇ ਭਾਜਪਾ ਦੋਵੇਂ ਹੀ ਦਲਿਤ ਵੋਟ ਬੈਂਕ ਨੂੰ ਹਥਿਆਉਣ ਵਿੱਚ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਹਨ। ਡਾ:ਅਸ਼ੋਕ ਤੰਵਰ ਦੀ ਨਜ਼ਰ ਹੁਣ ਉਸ ਖੇਮੇ ਤੇ ਹੈ ਜੋ ਭਾਜਪਾ ਤੇ ਕਾਂਗਰਸ ਦੋਨਾਂ ਦੇ ਖਿਲਾਫ ਹੈ। ਗੌਰਤਲਬ ਹੈ ਕਿ ਡਾ: ਤੰਵਰ ਵਿਦਿਆਰਥੀ ਨੇਤਾ ਦੇ ਰੂਪ ਚ ਸਿਆਸਤ ਚ ਆਏ ਸਨ ਅਤੇ ਉਹ ਵਿਦਿਆਰਥੀ ਸੰਗਠਨ ਐਨ ਐਸ ਯੂ ਆਈ ਦੇ ਸਕੱਤਰ ਅਤੇ ਪ੍ਰਧਾਨ ਵੀ ਰਹੇ ਅਤੇ ਬਾਅਦ ਵਿੱਚ ਯੁਵਾ ਕਾਂਗਰਸ ਦੇ ਪ੍ਰਧਾਨ ਬਣੇ। ਫਰਵਰੀ 2014 ਵਿੱਚ ਉਨ੍ਹਾਂ ਨੂੰ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ। ਪਰ ਸੰਨ 2019 ਵਿਚ ਵਿਧਾਨ ਸਭਾ ਚੋਣਾਂ ਵਿਚ ਅਸ਼ੋਕ ਤੰਵਰ ਦੇ ਸਮਰਥਕਾਂ ਨੂੰ ਟਿਕਟ ਨਾਂ ਮਿਲਣ ਕਾਰਨ ਨਾਰਾਜ਼ ਹੋ ਕੇ ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਤੋਂ ਅਸਤੀਫਾ ਹੀ ਨਹੀ ਦਿੱਤਾ ਬਲਿਕੇ ਕਾਂਗਰਸ ਪਾਰਟੀ ਨੂੰ ਸਦਾ ਲਈ ਅਲਵਿਦਾ ਕਹਿ ਦਿੱਤਾ। ਇਹੀ ਨਹੀਂ ਪਿਛਲੀਆਂ ਚੋਣਾਂ ਦੌਰਾਨ ਉਨ੍ਹਾਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਹਰਾਉਣ ਲਈ ਅੱਡੀ ਚੋਟੀ ਦਾ ਜ਼ੋਰ ਵੀ ਲਾਇਆ। ਉਦੋਂ ਤੋਂ ਹੀ ਸਿਆਸੀ ਮਾਹਰ ਕਿਆਸ ਰਾਈਆਂ ਲਾ ਰਹੇ ਸਨ ਕਿ ਬੰਸੀ ਲਾਲ ਵਾਂਗ ਡਾ: ਅਸ਼ੋਕ ਤੰਵਰ ਵੀ ਨਵੀਂ ਪਾਰਟੀ ਦਾ ਗਠਨ ਕਰਕੇ ਆਪਣਾ ਰਾਜਨੀਤਕ ਕੱਦ ਨਾਪਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਪਿੰਡ ਮੰਡੇਬਰ ਵਿਖੇ ਕੁਸ਼ਤੀ ਦੰਗਲ ਕਰਵਾਇਆ

ਨੌਵੇਂ ਪਾਤਸ਼ਾਹ ਜੀ ਦੇ 400 ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ’ਚ ਸੋਨੀਪਤ ਤੋਂ ਅਗਲੇ ਪੜਾਅ ਲਈ ਰਵਾਨਾ

ਹਰਿਆਣਾ ਤੋਂ ਪਾਕਿਸਤਾਨ ਜਾ ਰਹੇ ਸਿੱਖ ਯਾਤਰੀਆਂ ਦਾ ਹੋਇਆ ਕੋਰੋਨਾ ਟੈਸਟ

ਜਜਪਾ ਦੇ ਪ੍ਰਦੇਸ਼ ਪ੍ਰਧਾਨ ਦੀ ਗੱਡੀ ’ਤੇ ਹਮਲੇ ਦੇ ਸਬੰਧ ’ਚ ਦੋ ਵਿਅਕਤੀ ਹਿਰਾਸਤ ’ਚ ਲਏ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁ : ਸਿੰਘ ਸਭਾ ਬਹਾਦਰਗੜ੍ਹ ਤੋਂ ਦਿੱਲੀ ਲਈ ਰਵਾਨਾ

ਕਾਲਾਂਵਾਲੀ ’ਚ ਕਣਕ ਖ੍ਰੀਦ ਸ਼ੁਰੂ ਨਾ ਹੋਣ ’ਤੇ ਕਿਸਾਨਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ

ਦੇਸੀ ਕੱਟੇ ਸਮੇਤ ਮੁਲਜ਼ਮ ਗਿਰਫ਼ਤਾਰ 

ਬੈਂਕ ਮਨੈਜਰ ਅਗਵਾ ਕਾਂਡ ’ਚ ਹੋਰ ਦੋ ਗਿਰਫ਼ਤਾਰੀਆਂ

ਕਬਜ਼ਾ ਹਟਾਉਣ ਗਈ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਦਾ ਹੋਇਆ ਵਿਰੋਧ

ਕਾਰ ਦੀ ਟੱਕਰ ਨਾਲ 9 ਸਾਲਾ ਬੱਚੇ ਦੀ ਮੌਤ