Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਨੇ ਮਨਾਇਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ

February 27, 2021 06:45 PM
ਅੰਮ੍ਰਿਤਸਰ, 27 ਫਰਵਰੀ (ਏਜੰਸੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਭਾਈ ਸੁਖਵਿੰਦਰ ਸਿੰਘ ਨੇ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਬਾਰੇ ਵਿਚਾਰ ਸਾਂਝੇ ਕੀਤੇ। 
ਸਮਾਗਮ ਦੌਰਾਨ ਪੁੱਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਉਂਦੀ ਹੈ, ਜਿਸ ਤਹਿਤ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸਮਾਗਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਪਾਵਨ ਬਾਣੀ ਮਾਨਵਤਾ ਦਾ ਸੁਚੱਜਾ ਮਾਰਗ ਦਰਸ਼ਨ ਕਰਦੀ ਹੈ। ਉਨ੍ਹਾਂ ਸੰਗਤ ਨੂੰ ਗੁਰਬਾਣੀ ਦੀਆਂ ਮੁੱਲਵਾਨ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਇਸੇ ਸਬੰਧ ਵਿਚ ਸਜਾਏ ਗਏ ਦੀਵਾਨ ਅੰਦਰ ਢਾਡੀ ਭਾਈ ਗੁਰਭੇਜ ਸਿੰਘ ਚਵਿੰਡਾ ਅਤੇ ਪ੍ਰਚਾਰਕ ਭਾਈ ਤਰਸੇਮ ਸਿੰਘ ਨੇ ਸੰਗਤ ਨੂੰ ਗੁਰ-ਇਤਿਹਾਸ ਸਰਵਣ ਕਰਵਾਇਆ। 
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਅਤੇ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ, ਮੀਤ ਸਕੱਤਰ ਹਰਜਿੰਦਰ ਸਿੰਘ ਕੈਰੋਂਵਾਲ, ਗੁਰਿੰਦਰ ਸਿੰਘ ਮਥਰੇਵਾਲ, ਨਿਰਵੈਲ ਸਿੰਘ, ਮੈਨੇਜਰ ਬਘੇਲ ਸਿੰਘ, ਵਧੀਕ ਮੈਨੇਜਰ  ਆਦਿ ਮੌਜੂਦ ਸਨ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼