Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਚੰਡੀਗੜ੍ਹ

ਪੀਐਸਪੀਸੀਐਲ ਨੇ ਜਨਵਰੀ 2017 ਤੋਂ 11784 ਨੌਕਰੀਆਂ ਦਿੱਤੀਆਂ

February 27, 2021 08:52 PM

ਚੰਡੀਗੜ੍ਹ, 27 ਫਰਵਰੀ (ਏਜੰਸੀ) : ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸੂਬੇ ਵਿੱਚ ਵਿਕਾਸ ਦੇ ਪਹੀਏ ਨੂੰ ਚਲਦਾ ਰੱਖਣ ਲਈ ਮਹੱਤਵਪੂਰਨ ਭੂਮਿਕਾ ਨਿਭਾਉਣ ਦੇ ਨਾਲ ਨਾਲ ਪੰਜਾਬ ਸਰਕਾਰ ਦੀ ਘਰ ਘਰ ਨੌਕਰੀ ਯੋਜਨਾ ਦੇ ਲਾਗੂ ਕਰਨ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ।  ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਏ ਵੇਣੂੰ ਪ੍ਰਸ਼ਾਦ ਨੇ ਦੱਸਿਆ ਕਿ ਖਪਤਕਾਰਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਪੀ.ਐਸ.ਪੀ.ਸੀ.ਐਲ. ਵੱਲੋਂ ਪਿਛਲੇ 4 ਸਾਲਾਂ ਵਿੱਚ 10378 ਕਰਮਚਾਰੀਆਂ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੇ 17 ਵੱਖ ਵੱਖ ਸ਼੍ਰੇਣੀਆਂ ਦੇ 7866 ਤਕਨੀਕੀ ਕਰਮਚਾਰੀਆਂ ਅਤੇ 10 ਵੱਖ-ਵੱਖ ਸ਼੍ਰੇਣੀਆਂ ਦੇ 2512 ਗੈਰ ਤਕਨੀਕੀ ਕਰਮਚਾਰੀਆਂ ਨੂੰ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਹਾਲ ਹੀ ਵਿੱਚ ਪੀ.ਐਸ.ਪੀ.ਸੀ.ਐਲ. ਵੱਲੋਂ 1700 ਸਹਾਇਕ ਲਾਈਨਮੈਨਾਂ ਸਮੇਤ 5 ਵੱਖ-ਵੱਖ ਸ਼੍ਰੇਣੀਆਂ ਦੀਆਂ 2632 ਅਸਾਮੀਆਂ ਲਈ ਇਸ਼ਤਿਹਾਰ ਦਿੱਤਾ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਅਸਾਮੀਆਂ `ਤੇ ਨਿਯੁਕਤੀ ਲਈ ਭਰਤੀ ਪ੍ਰਕਿਰਿਆ ਆਉਣ ਵਾਲੇ ਸਮੇਂ ਵਿੱਚ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਵੱਲੋਂ ਜਨਵਰੀ 2017 ਤੋਂ ਬਿਜਲੀ ਨਿਗਮ ਦੇ ਮ੍ਰਿਤਕ ਕਰਮਚਾਰੀਆਂ ਦੇ 1406 ਵਾਰਿਸਾਂ ਨੂੰ ਨੌਕਰੀ ਦਿੱਤੀ ਗਈ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 1112 ਵਾਰਿਸਾਂ ਨੂੰ ਗਰੁੱਪ ‘ਡੀ’ ਅਤੇ 294 ਨੂੰ ਗਰੁੱਪ ‘ਸੀ’ ਦੀ ਨੌਕਰੀ ਦਿੱਤੀ ਗਈ ਹੈ। . ਸੀ.ਐਮ.ਡੀ. ਨੇ ਕਿਹਾ ਕਿ ਰੁਜ਼ਗਾਰ ਪ੍ਰਾਪਤ ਕਰਮਚਾਰੀ ਪੀ.ਐਸ.ਪੀ.ਸੀ.ਐਲ. ਵਿੱਚ ਸੇਵਾ ਨਿਭਾਉਣ ਦੇ ਨਾਲ ਨਾਲ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਵੀ ਯੋਗਦਾਨ ਪਾ ਰਹੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਚੰਡੀਗੜ੍ਹ : ਐਕਸਿਸ ਬੈਂਕ 'ਚ ਹੋਈ ਚੋਰੀ ਦੇ ਮਾਮਲੇ 'ਚ ਬੈਂਕ ਦਾ ਸਕਿਉਰਿਟੀ ਗਾਰਡ ਗਿਰਫ਼ਤਾਰ

ਮੁਲਾਜ਼ਮਾਂ ਤੇ ਬੁੱਧੀ ਜੀਵੀਆਂ ਵੱਲੋਂ ਸੈਨੇਟ ਚੋਣਾਂ ’ਚ ਡਾ. ਰਾਬਿੰਦਰ ਨਾਥ ਸ਼ਰਮਾ ਦੀ ਹਮਾਇਤ ਦਾ ਐਲਾਨ

ਚੰਡੀਗੜ੍ਹ ’ਚ ਰਾਤ ਦੇ ਕਰਫ਼ਿਊ ਦਾ ਐਲਾਨ

ਡੇਢ ਮਹੀਨੇ ਦੇ ਬੱਚੇ ਦੀ ਪੀਜੀਆਈ ਚੰਡੀਗੜ੍ਹ ’ਚ ਕੋਰੋਨਾ ਕਾਰਨ ਮੌਤ

ਭਾਜਪਾ ਆਗੂ ਨਾਰੰਗ ਦੀ ਕੁੱਟਮਾਰ ਮਾਮਲੇ ‘ਚ ਭਾਕਿਯੂ ਦੇ ਸੱਤ ਆਗੂਆਂ ਸਮੇਤ 300 ਪ੍ਰਦਰਸ਼ਨਕਾਰੀਆਂ ਖਿਲਾਫ ਕੇਸ ਦਰਜ

ਸੀਟੂ ਵੱਲੋਂ ਭਾਰਤ ਬੰਦ ਦੌਰਾਨ ਸੈਕਟਰ-17 ’ਚ ਰੈਲੀ

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਸਾਬਕਾ ਮੰਤਰੀ ਅਬੁਲ ਖੁਰਾਣਾ ਦੇ ਦੇਹਾਂਤ 'ਤੇ ਕੈਪਟਨ ਨੇ ਜਤਾਇਆ ਦੁੱਖ

‘ਕਿਸਾਨ ਅੰਦੋਲਨ ’ਚ ਮੀਡੀਆ ਦੀ ਭੂਮਿਕਾ’ ਵਿਸ਼ੇ ’ਤੇ ਪੰਜਾਬੀ ਲੇਖਕ ਸਭਾ ਨੇ ਕਰਵਾਇਆ ਵਿਚਾਰ-ਚਰਚਾ ਸਮਾਗਮ

ਟਾਈਕਾਨ 2021 ਵੱਲੋਂ ਐਸਟੀਪੀਆਈ ਐਵਾਰਡ ਪ੍ਰੋਗਰਾਮ ਆਯੋਜਿਤ