ਚੰਡੀਗੜ੍ਹ, 27 ਫਰਵਰੀ (ਏਜੰਸੀ) : ਪੰਜਾਬ ਵਿੱਚ ਕਰਜ਼ ਹੇਠ ਦਬੇ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਦੀ ਖਬਰਾਂ ਲਗਾਤਾਰ ਜਾਰੀ ਹਨ। ਸ਼ੁਨੀਵਾਰ ਨੂੰ ਜ਼ਿਲ੍ਹਾ ਤਰਨਤਾਰਨ ਦੇ ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਦਾਰਾਪੁਰ ਵਿਖੇ ਕਰਜ਼ੇ ਦੇ ਬੋਝ ਹੇਠ ਦੱਬੇ ਇਕ ਕਿਸਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੀ ਪਹਿਚਾਣ ਸਰਬਜੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿਸਾਨ ਸਰਬਜੀਤ ਸਿੰਘ ਦੇ ਸਿਰ ਲੱਖਾਂ ਰੁਪਏ ਦੀ ਦੇਣਦਾਰੀ ਹੋਣ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਘਰ ਦੀ ਆਰਥਿਕ ਤੰਗੀ ਦੇ ਚੱਲਦੇ ਉਹ ਸਿਰ ਚੜਿਆ ਕਰਜ਼ ਉਤਾਰਨ ‘ਚ ਅਸਮਰਥ ਸੀ। ਇਸੇ ਪ੍ਰੇ਼ਸ਼ਾਨੀ ਦੇ ਚੱਲਦੇ ਉਸ ਨੇ ਘਰ ਵਿੱਚ ਹੀ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਂਈ।