Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਕਾਂਗਰਸ ਮੁਖ਼ਤਾਰ ਅੰਸਾਰੀ ਵਰਗੇ ਗੈਂਗਸਟਰਾਂ ਦੇ ਹੱਕ 'ਚ ਕਿਉਂ ਖੜੀ ਹੈ -ਅਕਾਲੀ ਦਲ

February 28, 2021 07:19 PM
ਚੰਡੀਗੜ੍ਹ, 28 ਫਰਵਰੀ (ਏਜੰਸੀ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਖਿਆ ਕਿ ਉਹ ਆਉਂਦੇ ਬਜਟ ਇਜਲਾਸ ਦੌਰਾਨ ਕਾਂਗਰਸ ਸਰਕਾਰ ਨੂੰ ਇਹ ਦੱਸਣ ਲਈ ਮਜਬੂਰ ਕਰ ਦੇਵੇਗਾ ਕਿ ਉਸਨੇ ਸਮਾਜ ਦੇ ਹਰ ਵਰਗ ਨਾਲ ਧੋਖਾ ਕਿਉਂ ਕੀਤਾ ਤੇ ਪਾਰਟੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਆਖਿਆ ਕਿ ਉਹ ਲੋਕਾਂ ਨੂੰ ਦੱਸਣ ਕਿ ਉਹ ਆਪਣੀ ਹੀ ਸਰਕਾਰ ਵੱਲੋਂ ਤਿਆਰ ਕੀਤੇ ਰਾਜਪਾਲ ਦੇ ਭਾਸ਼ਣ ਖਿਲਾਫ ਜਾਅਲੀ ਰੋਸ ਪ੍ਰਦਰਸ਼ਨ ਕਿਉਂ ਕਰ ਰਹੇ ਹਨ।
ਅਕਾਲੀ ਦਲ ਨੇ ਕਿਹਾ ਕਿ ਇਕ ਪਾਸੇ ਲਾਲ ਗਲੀਚਾ ਵਿਛਾ ਕੇ ਰਾਜਪਾਲ ਦਾ ਸਵਾਗਤ ਕਰਨ ਤੇ ਦੂਜੇ ਪਾਸੇ ਉਸੇ ਹੀ ਪਾਰਟੀ ਵੱਲੋਂ ਘਿਰਾਓ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਅਕਾਲੀ ਦਲ ਨੇ ਪੰਜਾਬ ਕਾਂਗਰਸ ਨੂੰ ਪੁੱਛਿਆ ਕਿ ਉਹ ਦੱਸਣ ਕਿ ਉਹਨਾਂ ਦੀ ਪਾਰਟੀ ਦੇ ਵਿਧਾਇਕ ਕਿਸ ਪ੍ਰੋਗਰਾਮ ਵਿਚ ਸ਼ਾਮਲ ਹੋਣਗੇ।
ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਭਾਵੇਂ ਕਿਸਾਨ, ਖੇਤ ਮਜ਼ਦੂਰ, ਨੌਜਵਾਨ, ਅਨੁਸੂਚਿਤ ਜਾਤੀ ਤੇ ਪਛੜੀਆਂ ਸ਼ੇ੍ਰਣੀਆਂ ਦੇ ਲੋਕ ਹੋਦ ਜਾਂ ਫਿਰ ਸਰਕਾਰੀ ਮੁਲਾਜ਼ਮ ਜਾਂ  ਵਪਾਰ ਤੇ ਉਦਯੋਗ ਦੇ ਲੋਕ ਹਰ ਵਰਗ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੂਰਖ ਬਣਾ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਨਾ ਸਿਰਫ ਹਰ ਘਰ ਵਿਚ ਫਾਰਮ ਭੇਜ ਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦਾ ਲਿਖਤੀ ਭਰੋਸਾ ਦੁਆਇਆ ਬਲਕਿ ਉਹਨਾਂ ਨੇ ਤਲਵੰਡੀ ਸਾਬੋ ਦੀ ਪਵਿੱਤਰ ਧਰਤੀ ’ਤੇ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਵੀ ਚੁੱਕੀ ਸੀ।
ਮਜੀਠੀਆ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਲੋਕਾਂ ਨੁੰ ਦੱਸਣ ਕਿ ਉਹਨਾਂ ਨੇ ਕੌਮੀ ਤੇ ਪ੍ਰਾਈਵੇਟ ਬੈਂਕਾਂ ਦੇ ਨਾਲ ਨਾਲ ਸਹਿਕਾਰੀ ਸੁਸਾਇਟੀਆਂ ਤੇ ਆੜ੍ਹਤੀਆਂ ਤੋਂ ਲਿਆ ਕਰਜ਼ਾ ਮੁਆਫ ਕਰਨ ਦਾ ਵਾਅਦਾ ਕਿਉਂ ਕੀਤਾ ਜਦਕਿ ਉਹਨਾਂ ਦਾ ਅਜਿਹਾ ਕੋਈ ਵਾਅਦਾ ਪੂਰਾ ਕਰਨ ਦਾ ਇਰਾਦਾ ਨਹੀਂ ਸੀ। ਉਹਨਾਂ ਕਿਹਾ ਕਿ ਇਸ ਧੋਖੇ ਨਾਲ ਕਿਸਾਨ ਹੋਰ ਕਰਜ਼ਈ ਹੋ ਗਏ ਹਨ। ਉਹਨਾਂ ਕਿਹਾ ਕਿ ਕਰਜ਼ਾ ਮੁਆਫੀ ਸਕੀਮ ’ਤੇ ਭਰੋਸਾ ਕਰ ਕੇ ਕਿਸਾਨਾਂ ਨੇ ਕਰਜ਼ੇ ਦੀਆਂ ਕਿਸ਼ਤਾਂ ਨਹੀਂ ਤਾਰੀਆਂ।  ਉਹਨਾਂ ਕਿਹਾ ਕਿ ਇਹਨਾਂ ਕਿਸਾਨਾਂ ਦੇ ਖਿਲਾਫ ਵੀ ਵਸੂਲੀ ਲਈ ਮੁਕੱਦਮੇ ਚਲਾਏ ਜਾ ਰਹੇ ਹਨ ਤੇ ਇਹਨਾਂ ਖਿਲਾਫ ਮੁਹਿੰਮ ਵਿੱਢੀ ਗਈ ਹੈ।
ਮਜੀਠੀਆ ਨੇ ਕਿਹਾ ਕਿ ਇਸੇ ਤਰੀਕੇ ਨੌਜਵਾਨਾਂ ਦੀ ਪਿੱਠ ਵਿਚ ਸਰਕਾਰ ਨੇ ਛੁਰਾ ਮਾਰਿਆ ਤੇ ਸਰਕਾਰੀ ਨੌਕਰੀਆਂ ਦੇਣ ਦੀ ਥਾਂ ’ਤੇ ਪਿਛਲੇ ਚਾਰ ਸਾਲਾਂ ਵਿਚ ਸਰਕਾਰੀ ਨੌਕਰੀਆਂ ਖ਼ਤਮ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਇਹਨਾਂ ਨਾਲ ਕੀਤੇ ਗਏ 2500 ਰੁਪਏ ਪ੍ਰਤੀ ਮਹੀਨਾ ਦੇ ਵਾਅਦੇ ਅਨੁਸਾਰ ਇਹਨਾਂ ਨੂੰ ਕੋਈ ਬੇਰੋਜ਼ਗਾਰੀ ਭੱਤਾ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਇਸੇ ਤਰੀਕੇ ਲੱਖਾਂ  ਐਸ ਸੀ ਭਾਈਚਾਰੇ ਦੇ ਵਿਦਿਆਰਥੀਆਂ ਨੇ ਇਸ ਕਰ ਕੇ ਮਾਨਸਿਕ ਤਸ਼ੱਦਦ ਝੱਲਿਆ ਕਿਉਂਕਿ ਸਰਕਾਰ ਨੇ ਉਹਨਾਂ ਦੀ ਐਸ ਸੀ ਸਕਾਲਰਸ਼ਿਪ ਫੀਸ ਮੁਆਫ ਕਰਨ ਤੋਂ ਨਾਂਹ ਕਰ ਦਿੱਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਤਾਂ ਮੁੱਖ ਸਕੱਤਰ ਰਾਹੀਂ ਐਸ ਸੀ ਸਕਾਲਰਸ਼ਿਪ ਘੁਟਾਲੇ ਦੇ ਮੁੱਖ ਦੋਸ਼ੀ ਐਸਸੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੁੰ ਹੀ ਕਲੀਨ ਚਿੱਟ ਦੇ ਦਿੱਤੀ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਮੁੱਖ ਸਕੱਤਰ ਤੇ ਪੰਜਾਬ ਦੇ ਡੀ ਜੀ ਪੀ ਦਿਨਕਰ ਗੁਪਤਾ ਨੇ ਗੈਂਗਸਟਰ ਮੁਖਤਾਰ ਅੰਸਾਰੀ ਦੇ ਹੱਕ ਵਿਚ ਡੱਟ ਕੇ ਪੰਜਾਬ ਦੇ ਹਿੱਤਾਂ ਨਾਲ ਧੋਖਾ ਕੀਤਾ ਕਿਉਂਕਿ ਉਸਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਰੱਖ ਕੇ ਯੂ ਪੀ ਭੇਜਣ ਤੋਂ ਨਾਂਹ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਤਾਂ ਸੁਪਰੀਮ ਕੋਰਟ ਵਿਚ ਕੇਸ ਲੜਨ ਵਾਸਤੇ 50 ਲੱਖ ਰੁਪਏ ਦੇ ਕੇ ਵਕੀਲ ਵੀ ਕੀਤਾ ਹੋਇਆ ਹੈ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਅੰਸਾਰੀ ਜਿਸਦੀ ਅਨੇਕਾਂ ਕੇਸਾਂ ਵਿਚ ਯੂ ਪੀ ਵਿਚ ਜ਼ਰੂਰਤ ਹੈ, ਨੁੰ ਯੂ ਪੀ ਨਾ ਭੇਜਿਆ ਜਾਣਾ ਯਕੀਨੀ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਇਹ ਸਭ  ਕੁਝ ਤਾਂ ਹੀ ਕੀਤਾ ਜਾ ਰਿਹਾ ਹੈ ਤਾਂ ਜੋ 2022 ਦੀਆਂ ਚੋਣਾਂ ਵਿਚ ਵਿਰੋਧੀ ਧਿਰ ਨੁੰ ਧਮਕਾਇਆ ਜਾ ਸਕੇ। ਉਹਨਾਂ ਕਿਹਾ ਕਿ ਇਸਦਾ ਸੂਬੇ ਦੀ ਅਮਨ ਕਾਨੂੰਨ ਵਿਵਸਥਾ ’ਤੇ ਗੰਭੀਰ ਅਸਰ ਪਵੇਗਾ ਤੇ ਕਾਂਗਰਸੀ ਵੀ ਗੈਂਗਸਟਰਾਂ ਦੇ ਨਿਸ਼ਾਨੇ ’ਤੇ ਆ ਸਕਦੇ ਹਨ ਜਿਵੇਂ ਕਿ ਅਸੀਂ ਫਰੀਦਕੋਟ ਵਿਚ ਗੁਰਲਾਲ ਭਲਵਾਨ ਦੇ ਮਾਮਲੇ ਵਿਚ ਵੇਖਿਆ ਹੈ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼