Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਨਵਾਂ ਸ਼ਹਿਰ ਡੀਸੀ ਦਾ ਦਾਅਵਾ, ਹੁਣ ਤੱਕ 58328 ਪਰਿਵਾਰਾਂ ਦੇ ਬਣਾਏ ਈ ਕਾਰਡ

February 28, 2021 07:20 PM

ਨਵਾਂਸ਼ਹਿਰ, 28 ਫਰਵਰੀ (ਏਜੰਸੀ) : ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਚਲਾਈ ਗਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਹੁਣ ਤੱਕ 58328 ਪਰਿਵਾਰਾਂ ਦੇ ਈ-ਕਾਰਡ ਬਣਾਏ ਜਾ ਚੁੱਕੇ ਹਨ ਅਤੇ ਰਹਿੰਦੇ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲੇ ਵਿਚ 87711 ਰਜਿਸਟਰਡ ਲਾਭਪਾਤਰੀ ਪਰਿਵਾਰਾਂ ਦੇ ਕਾਰਡ ਬਣਾਏ ਜਾਣੇ ਹਨ। ਉਨਾਂ ਦੱਸਿਆ ਕਿ ਕਾਰਡ ਬਣਾਉਣ ਲਈ ਜ਼ਿਲੇ ਵਿਚ ਚਲਾਈ ਗਈ ਵਿਸ਼ੇਸ਼ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਦੌਰਾਨ ਵੱਡੀ ਗਿਣਤੀ ਵਿਚ ਲਾਭਪਾਤਰੀਆਂ ਵੱਲੋਂ ਆਪਣੇ ਕਾਰਡ ਬਣਵਾਏ ਗਏ ਹਨ। ਉਨਾਂ ਦੱਸਿਆ ਕਿ ਕਾਰਡ ਬਣਾਉਣ ਲਈ ਜਿਥੇ ਪਿੰਡ ਪੱਧਰ ’ਤੇ ਕੈਂਪ ਲਗਾਏ ਜਾ ਰਹੇ ਹਨ, ਉਥੇ ਜ਼ਿਲੇ ਦੀਆਂ ਸਮੂਹ ਮਾਰਕੀਟ ਕਮੇਟੀਆਂ, ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਵਿਚੋਂ ਵੀ ਇਹ ਕਾਰਡ ਬਣਵਾਏ ਜਾ ਸਕਦੇ ਹਨ। ਉਨਾਂ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਧਾਰਕ, ਕਿਰਤ ਵਿਭਾਗ ਨਾਲ ਰਜਿਸਟਰਡ ਕਾਮੇ, ਜੇ-ਫਾਰਮ ਧਾਰਕ ਕਿਸਾਨ, ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਅਤੇ ਆਸਬਕਾਰੀ ਤੇ ਕਰ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਇਹ ਕਾਰਡ ਬਣਵਾ ਸਕਦੇ ਹਨ। ਉਨਾਂ ਕਿਹਾ ਕਿ ਇਸ ਕਾਰਡ ਨਾਲ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿਚ ਸਾਲਾਨਾ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸੁਵਿਧਾ ਮਿਲਦੀ ਹੈ। ਡਿਪਟੀ ਕਮਿਸ਼ਨਰ ਨੇ ਹਾਲੇ ਤੱਕ ਕਾਰਡ ਬਣਾਉਣ ਤੋਂ ਵਾਂਝੇ ਸਮੂਹ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੇ ਈ-ਕਾਰਡ ਬਣਵਾਉਣ, ਤਾਂ ਜੋ ਉਨਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼