Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਸਾਹਿਬ ਕਿਲਾ ਮੁਬਾਰਕ ਵਿਖੇ ਅਰਦਾਸ

February 28, 2021 07:32 PM

ਬਠਿੰਡਾ, 27 ਫਰਵਰੀ (ਅਨਿਲ ਵਰਮਾ) : ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਵਿੱਢਿਆ ਕਿਸਾਨੀ ਅੰਦੋਲਨ ਭਖਵੇਂ ਰੂਪ ਵਿੱਚ ਪਹੁੰਚ ਚੁੱਕਿਆ ਹੈ ਅਤੇ ਹਰ ਵਰਗ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ । ਬਠਿੰਡਾ ਦੇ ਨਿਧੜਕ ਵਕੀਲ ਹਰਪਾਲ ਸਿੰਘ ਖਾਰਾ ਵੱਲੋਂ ਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਅਤੇ ਜਿੱਤ ਲਈ ਅੱਜ ਗੁਰਦੁਆਰਾ ਸਾਹਿਬ ਕਿਲਾ ਮੁਬਾਰਕ ਵਿਖੇ ਅਰਦਾਸ ਕਰਵਾਈ ਗਈ ਜਿਸ ਵਿੱਚ ਵਕੀਲ ਭਾਈਚਾਰੇ ਦੇ ਨਾਲ ਸ਼ਹਿਰ ਦੀਆਂ ਸਨਮਾਨਿਤ ਸ਼ਖਸੀਅਤਾਂ ਨੇ ਸ਼ਮੂਲੀਅਤ ਕੀਤੀ । ਅੱਜ ਕਿਲ੍ਹਾ ਮੁਬਾਰਕ ਗੁਰੂਦਵਾਰਾ ਸਾਹਿਬ ਵਿਖੇ ਐਡਵੋਕੇਟ ਹਰਪਾਲ ਸਿੰਘ ਖਾਰਾ ਵੱਲੋਂ ਦਿੱਲੀ ਬਾਰਡਰ ਤੇ ਬੈਠੇ ਕਿਸਾਨਾਂ ਦੀ ਸੁੱਖ ਸ਼ਾਂਤੀ ਅਤੇ ਕਿਸਾਨੀ ਅੰਦੋਲਨ ਦੀ ਸਫਲਤਾ ਲਈ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ । ਇਸ ਮੌਕੇ ਉਹਨਾਂ ਨਾਲ ਬਠਿੰਡ ਬਾਰ ਦੇ ਐਡਵੋਕੇਟਸ ਸ੍ਰ.ਜਸਵੀਰ ਸਿੰਘ ਸਾਬਕਾ ਪ੍ਰਧਾਨ, ਸ੍ਰ. ਰਣਜੀਤ ਸਿੰਘ ਜਲਾਲ ਸਾਬਕਾ ਪ੍ਰਧਾਨ, ਸ੍ਰ. ਗਰਤੇਜ ਸਿੰਘ ਸਿੱਧੂ ਸਾਬਕਾ ਸੈਕਟਰੀ , ਸ੍ਰ. ਹਰਰਾਜ ਸਿੰਘ ਚੰਨੂ ਸਾਬਕਾ ਸੈਕਟਰੀ , ਸ੍ਰ. ਸ਼ਮਿੰਦਰ ਸਿੰਘ ਸੰਧੂ ਸੈਕਟਰੀ ਬਾਰ ਐਸ਼ੋਸੀਏਸਨ ਬਠਿੰਡਾ ਅਤੇ ਵਕੀਲ ਰਜਨੀਸ਼ ਕੁਮਾਰ ਰਾਮਪਾਲ, ਜਸਵਿੰਦਰ ਸਿੰਘ ਕੋਹਲੀ , ਈਮਾਨ ਸਿੰਘ ਖਾਰਾ, ਰਣਜੋਧ ਸਿੰਘ ਭੁੱਲਰ, ਅਰਸ਼ਦੀਪ ਸ਼ਰਮਾਂ, ਅੰਗਰੇਜ਼ ਸਿੰਘ ਕਾਉਣੀ , ਹਰਜੀਤ ਸਿੰਘ , ਗੁਰਜੋਤ ਸਿੰਘ ਸਿੱਧੂ , ਬਾਬਾ ਸੁਖਪਾਲ ਸਿੰਘ ਪਾਲਾ , ਗਰਜੰਟ ਸਿੰਘ ਕੋਟਫੱਤਾ , ਜਲਵਿੰਦਰ ਸਿੰਘ , ਜਗਮੋਹਨ ਸਿੰਘ ਵੀ ਮੌਜੂਦ ਸਨ ।ਵਕੀਲ ਹਰਪਾਲ ਸਿੰਘ ਖਾਰਾ ਨੇ ਅਪੀਲ ਕੀਤੀ ਕਿ ਪੰਜਾਬ ਦੇ ਹਰ ਇੱਕ ਪਰਿਵਾਰ ਨੂੰ ਇਸ ਕਿਸਾਨੀ ਅੰਦੋਲਨ ਵਿੱਚ ਸ਼ਮੂਲੀਅਤ ਕਰਨੀ ਚਾਹੀਦੀ ਹੈ ਤਾਂ ਜੋ ਇਹ ਅੰਦੋਲਨ ਜਿੱਤ ਨਾਲ ਹੀ ਘਰ ਵਾਪਸੀ ਕਰੇ ਕਿਉਂਕਿ ਮੋਦੀ ਸਰਕਾਰ ਕਿਸਾਨ ਵਿਰੋਧੀ ਹੈ ਅਤੇ ਸਰਕਾਰ ਦੀਆਂ ਗਲਤ ਨੀਤੀਆਂ ਨੇ ਦੇਸ਼ ਦੀ ਆਰਥਿਕਤਾ ਨੂੰ ਪੂਰੀ ਤਰ੍ਹਾਂ ਬਰਬਾਦ ਕਰਕੇ ਰੱਖ ਦਿੱਤਾ ਹੈ ਉਨ੍ਹਾਂ ਤੇਲ ਕੀਮਤਾਂ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕੀਤੇ ਜਾ ਰਹੇ ਲਗਾਤਾਰ ਵਾਧੇ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ।  

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼