Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਭਵਾਨੀਗੜ੍ਹ ’ਚ ਚਾਰ ਦੁਕਾਨਾਂ ਦੇ ਤੋੜੇ ਸ਼ਟਰ, ਨਕਦੀ ਚੋਰੀ

February 28, 2021 07:34 PM

ਭਵਾਨੀਗੜ੍ਹ, 27 ਫਰਵਰੀ (ਰਾਜ ਕੁਮਾਰ ਖੁਰਮੀ) : ਸਥਾਨਕ ਸ਼ਹਿਰ ’ਚ ਸਰਗਰਮ ਚੋਰ ਗਿਰੋਹ ਵੱਲੋਂ ਲਗਾਤਾਰ ਚੋਰੀਆਂ ਦਾ ਵਾਧਾ ਹੋ ਰਿਹਾ ਹੈ ।ਦੁਕਾਨਾਂ ਦੇ ਸ਼ਟਰ ਤੋੜੇ ਜਾ ਰਹੇ ਹਨ। ਅੱਜ ਮੇਨ ਬਜ਼ਾਰ ਅਤੇ ਬਲਿਆਲ ਰੋਡ ਉਪਰ ਚਾਰ ਦੁਕਾਨਾਂ ਦੇ ਸਾਟਰ ਤੋੜ ਕੇ ਚੋਰੀ ਦੀ ਘਟਨਾਂ ਨੂੰ ਅੰਜ਼ਾਮ ਦਿੰਦਿਆਂ ਹਜਾਰਾਂ ਰੁਪੈ ਦੀ ਨਗਦੀ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਘਟਨਾਂ ਸੰਬੰਧੀ ਜਾਣਕਾਰੀ ਦਿੰਦਿਆਂ ਸ਼ਹਿਰ ਦੀ ਬਲਿਆਲ ਰੋਡ ਉਪਰ ਸਥਿਤ ਹਨੀ ਮੋਬਾਇਲ ਕੇਅਰ ਦੇ ਮਾਲਕ ਹਨੀ ਨੇ ਦੱਸਿਆ ਕਿ ਚੋਰਾਂ ਨੇ ਉਸ ਦੀ ਦੁਕਾਨ ਦਾ ਸਾਟਰ ਤੋੜ ਕੇ ਦੁਕਾਨ ਦੇ ਗੱਲੇ ’ਚ ਪਈ 5 ਤੋਂ 7 ਹਜਾਰ ਰੁਪੈ ਦੇ ਕਰੀਬ ਦੀ ਨਗਦੀ ਅਤੇਸੀ.ਸੀ.ਟੀ.ਵੀ ਕੈਮਰਿਆਂ ਵਾਲਾ ਡੀ.ਵੀ.ਆਰ ਚੋਰੀ ਕਰ ਲਿਆ ਅਤੇ ਇਸ ਦੀ ਦੁਕਾਨ ਦੇ ਬਿੱਲਕੁਲ ਨਾਲ ਸਥਿਤ ਮੋਬਾਇਲਾਂ ਦੀ ਇਕ ਹੋਰ ਦੁਕਾਨ ਮਨੀ ਮੋਬਾਇਲ ਕੇਅਰ ਜਿਸ ਨੂੰ ਵੀ ਚੋਰਾਂ ਨੇ ਆਪਣਾ ਨਿਸ਼ਾਨਾਂ ਬਣਾਇਆ ਦੇ ਮਾਲਕ ਮਨਪ੍ਰੀਤ ਸਿੰਘ ਮਨੀ ਨੇ ਦੱਸਿਆ ਕਿ ਚੋਰ ਉਸ ਦੀ ਦੁਕਾਨ ਦਾ ਵੀ ਸਾਟਰ ਤੋੜ ਕੇ ਦੁਕਾਨ ਦੇ ਗੱਲੇ ’ਚ ਪਈ 7 ਤੋਂ 8 ਹਜਾਰ ਰੁਪੈ ਦੀ ਨਗਦੀ ਚੋਰੀ ਕਰਕੇ ਲੈ ਗਏ। ਇਸੇ ਤਰ੍ਹਾਂ ਮੇਨ ਬਜ਼ਾਰ ਵਿਖੇ ਸਥਿਤ ਪੰਜਾਬ ਮੈਡੀਕਲ ਹਾਲ ਦੇ ਮਾਲਕ ਅਵਤਾਰ ਸਿੰਘ ਨੇ ਦੱਸਿਆ ਕਿ ਚੋਰ ਅੱਜ ਸਵੇਰੇ ਉਸ ਦੀ ਦੁਕਾਨ ਦੇ ਜਿੰਦੇ ਤੋੜ ਕੇ ਉਸ ਦੀ ਦੁਕਾਨ ਦੇ ਗੱਲੇ ’ਚੋਂ 6800 ਰੁਪੈ ਦੇ ਕਰੀਬ ਦੀ ਨਗਦੀ ਚੋਰੀ ਕਰਕੇ ਲੈ ਗਏ ਅਤੇ ਇਥੇ ਮੇਨ ਬਜ਼ਾਰ ਵਿਖੇ ਹੀ ਸਥਿਤ ਇਕ ਦੁਕਾਨ ਬੰਬੇ ਮੈਚਿੰਗ ਸੈਂਟਰ ਦੇ ਮਾਲਕ ਮੁਹੰਮਦ ਤਹਿਸਿਮ ਨੇ ਦੱਸਿਆ ਚੋਰ ਉਸ ਦੀ ਦੁਕਾਨ ਦੇ ਜਿੰਦੇ ਤੋੜ ਕੇ ਉਸ ਦੀ ਦੁਕਾਨ ’ਚੋਂ ਵੀ 2 ਹਜਾਰ ਰੁਪੈ ਦੇ ਕਰੀਬ ਦੀ ਨਗਦੀ ਚੋਰੀ ਕਰਕੇ ਲੈ ਗਏ। ਇਨ੍ਹਾਂ ਘਟਨਾਵਾਂ ਦੀ ਸੂਚਨਾਂ ਦੁਕਾਨਦਾਰਾਂ ਵੱਲੋਂ ਸਥਾਨਕ ਪੁਲਸ ਨੂੰ ਦਿੱਤੀ ਗਈ ਅਤੇ ਪੁਲਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਘਟਨਾਵਾਂ ਦਾ ਜਾਇਜਾਂ ਲਿਆ। 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼