Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਚੰਡੀਗੜ੍ਹ

10 ਕਰੋੜ ਦੀ ਲਾਗਤ ਵਾਲੇ ਘਨੌਰ ਕਮਿਉਨਿਟੀ ਹੈਲਥ ਸੈਂਟਰ ਦਾ ਸਿਹਤ ਮੰਤਰੀ ਨੇ ਰੱਖਿਆ ਨੀਂਹ ਪੱਥਰ

February 28, 2021 08:16 PM
ਜੱਚਾ-ਬੱਚਾ ਕੇਂਦਰ ਸਮੇਤ ਐਮ ਆਈ ਆਈ ਤੇ ਸਿਟੀ ਸਕੈਨ ਦੀ ਸਹੂਲਤ ਵੀ ਮਿਲੇਗੀ-ਸਿੱਧ
 ਚੰਡੀਗੜ੍ਹ, 28 ਫਰਵਰੀ (ਏਜੰਸੀ) : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਸਿਹਤ ਅਤੇ ਸਿੱਖਿਆ, ਪੰਜਾਬ ਸਰਕਾਰ ਦੀਆਂ ਮੁਢਲੀਆਂ ਤਰਜੀਹਾਂ ਵਿੱਚ ਸ਼ਾਮਲ ਹੋਣ ਕਰਕੇ ਪਿਛਲੇ ਚਾਰ ਸਾਲਾਂ ਦੌਰਾਨ ਇਨ੍ਹਾਂ ਖੇਤਰਾਂ 'ਚ ਵੱਡੇ ਸੁਧਾਰ ਲਿਆਂਦੇ ਗਏ ਹਨ। ਸਿੱੱਧੂ ਅੱਜ ਘਨੌਰ ਦੇ ਕਮਿਉਨਿਟੀ ਹੈਲਥ ਸੈਂਟਰ ਦੇ ਦਰਜੇ ਵਿੱਚ ਵਾਧਾ ਕਰਨ ਅਤੇ ਕਰੀਬ 10 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਕੇ ਇਸ ਨੂੰ ਸਬ ਡਵੀਜ਼ਨ ਹਸਪਤਾਲ ਬਣਾਉਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਪੁੱਜੇ ਹੋਏ ਸਨ।ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਗਨਦੀਪ ਸਿੰਘ ਜੌਲੀ ਜਲਾਲਪੁਰ ਅਤੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਵੀ ਮੌਜੂਦ ਸਨ। 
 ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਐਲਾਨ ਕੀਤਾ ਕਿ ਘਨੌਰ ਹਸਪਤਾਲ ਨੂੰ ਜਿੱਥੇ ਅਤਿਆਧੁਨਿਕ ਸਹੂਲਤਾਂ ਪ੍ਰਦਾਨ ਕਰਕੇ 30 ਤੋਂ 50 ਬਿਸਤਰਿਆਂ ਦਾ ਹਸਪਤਾਲ ਬਣਾਇਆ ਜਾ ਰਿਹਾ ਹੈ, ਉਥੇ ਹੀ ਇਸ ਹਸਪਤਾਲ ਵਿਖੇ ਮਾਈ ਦੌਲਤਾਂ ਜੱਚਾ-ਬੱਚਾ ਕੇਂਦਰ ਸਥਾਪਤ ਕਰਨ ਤੋਂ ਇਲਾਵਾ ਐਮ ਆਰ ਆਈ ਅਤੇ ਸੀ.ਟੀ ਸਕੈਨ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਅਗਲੇ 6 ਮਹੀਨਿਆਂ 'ਚ ਇਸ ਹਸਪਤਾਲ ਵਿਖੇ ਰਿਹਾਇਸ਼ੀ ਮਕਾਨਾਂ ਦੀ ਮੁਰੰਮਤ ਵੀ ਕਰਵਾ ਦਿੱਤੀ ਜਾਵੇਗੀ ਤਾਂ ਕਿ ਸਿਹਤ ਅਮਲਾ ਇੱਥੇ ਮਰੀਜਾਂ ਦੀ ਸੇਵਾ ਲਈ 24 ਘੰਟੇ ਹਾਜਰ ਰਹਿ ਸਕੇ। ਸਿਹਤ ਮੰਤਰੀ ਨੇ ਨਾਲ ਹੀ ਡਾਕਟਰਾਂ ਤੇ ਹੋਰ ਸਿਹਤ ਅਮਲੇ ਨੂੰ ਮਰੀਜਾਂ ਦੀ ਸੇਵਾ ਲਈ ਇਮਾਨਦਾਰੀ ਤੇ ਤਨਦੇਹੀ ਨਾਲ ਤਤਪਰ ਰਹਿਣ ਦੀ ਤਾਕੀਦ ਵੀ ਕੀਤੀ। 
 ਉਨ੍ਹਾਂ ਦੱਸਿਆ ਕਿ ਮਹਾਂਮਾਰੀ ਭਾਵੇਂ ਕਿ ਅਜੇ ਵੀ ਚਿੰਤਾ ਦਾ ਵਿਸ਼ਾ ਹੈ ਪਰੰਤੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੋਰੋਨਾ ਮਹਾਂਮਾਰੀ ਉਪਰ ਕਾਬੂ ਪਾਉਣ ਲਈ ਪੰਜਾਬ ਸਰਕਾਰ ਨੇ ਗੰਭੀਰ ਉਪਰਾਲੇ ਕੀਤੇ ਹਨ, ਜਿਸ ਲਈ ਪ੍ਰਧਾਨ ਮੰਤਰੀ ਨੇ ਵੀ ਪੰਜਾਬ ਦੀ ਸ਼ਲਾਘਾ ਕੀਤੀ ਸੀ। 
ਸਿਹਤ ਮੰਤਰੀ ਨੇ ਲੋਕਾਂ ਨੂੰ ਕੋਵਿਡ ਮਹਾਂਮਾਰੀ ਤੋਂ ਬਚਾਅ ਲਈ ਸੁਚੇਤ ਕਰਦਿਆਂ ਦੱਸਿਆ ਕਿ ਕੋਵਿਡ-19 ਦੀ ਦੂਜੀ ਲਹਿਰ ਪ੍ਰਤੀ ਸੂਬਾ ਸਰਕਾਰ ਗੰਭੀਰ ਹੈ।
 ਹਸਪਤਾਲ ਦੀ ਨਵੀਂ ਇਮਾਰਤ ਦੀ ਉਸਾਰੀ ਕਾਰਜ ਦੀ ਸ਼ੁਰੂਆਤ ਹਲਕੇ ਲੋਕਾਂ ਵੱਲੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਹਲਕਾ ਵਿਧਾਇਕ ਮਦਲ ਲਾਲ ਜਲਾਲਪੁਰ ਦੀ ਹਾਜਰੀ 'ਚ ਟੱਕ ਲਗਾ ਕੇ ਕਰਵਾਈ ਗਈ। ਇਸ ਮੌਕੇ ਸਿਵਲ ਸਰਜਨ ਡਾ. ਸਤਿੰਦਰ ਸਿੰਘ, ਦਿਹਾਤੀ ਕਾਂਗਰਸ ਪ੍ਰਧਾਨ ਗੁਰਦੀਪ ਸਿੰਘ ਊਂਟਸਰ, ਐਸ.ਐਮ.ਓ. ਡਾ. ਕਿਰਨਜੋਤ ਕੌਰ, ਏ.ਸੀ.ਐਸ. ਡਾ. ਪਰਵੀਨ ਪੁਰੀ, ਸਿਹਤ ਤੇ ਪਰਿਵਾਰ ਭਲਾਈ ਅਫ਼ਸਰ ਡਾ. ਜਤਿੰਦਰ ਕਾਂਸਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਜੀਲਾ ਖ਼ਾਨ, ਨਗਰ ਪੰਚਾਇਤ ਦੇ ਪ੍ਰਧਾਨ ਨਰਭਿੰਦਰ ਸਿੰਘ ਭਿੰਦਾ, ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਬਲਜੀਤ ਸਿੰਘ ਗਿੱਲ, ਮਾਰਕੀਟ ਕਮੇਟੀ ਰਾਜਪੁਰਾ ਦੇ ਵਾਈਸ ਚੇਅਰਮੈਨ ਜਗਰੂਪ ਸਿੰਘ ਹੈਪੀ ਸੇਹਰਾ, ਵਾਈਸ ਚੇਅਰਮੈਨ ਰਾਮ ਸਿੰਘ ਸੀਲ, ਲੈਂਡਮਾਰਗੇਜ਼ ਬੈਂਕ ਘਨੌਰ ਦੇ ਚੇਅਰਮੈਨ ਹਰਵਿੰਦਰ ਸਿੰਘ ਕਾਮੀਂ, ਚੇਅਰਮੈਨ ਅੱਛਰ ਸਿੰਘ ਭੇਡਵਾਲ, ਚੇਅਰਮੈਨ ਜਗਦੀਪ ਸਿੰਘ ਡਿੰਪਲ ਚਪੜ, ਵਾਈਸ ਚੇਅਰਮੈਨ ਗੁਰਦੇਵ ਸਿੰਘ ਬਘੌਰਾ ਸਮੇਤ ਹੋਰ ਵੀ ਹਾਜ਼ਰ ਸਨ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਉਮੀਦਵਾਰ ਐਡਵੋਕੇਟ ਰੰਧਾਵਾ ਵੱਲੋਂ ਸੈਨੇਟ ਚੋਣਾਂ ਸਬੰਧੀ ਮੀਟਿੰਗ

ਢੀਂਡਸਾ ਤੇ ਬ੍ਰਹਮਪੁਰਾ ਨੇ ਆਪਣੀਆਂ ਪਾਰਟੀਆਂ ਭੰਗ ਕਰਕੇ ਨਵੀਂ ਪਾਰਟੀ ਬਣਾਉਣ ਦਾ ਕੀਤਾ ਐਲਾਨ

ਅਕਾਲੀ ਦਲ ਟਕਸਾਲੀ ਅਤੇ ਡੇਮੋਕ੍ਰੇਟਿਕ ਦਾ ਰਲੇਵਾਂ ਅੱਜ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ ਲਈ ਸਰਗਰਮੀਆਂ ਜ਼ੋਰਾਂ ’ਤੇ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕੋਰੋਨਾ ਪਾਜ਼ੇਟਿਵ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੀਕਐਂਡ ਲਾਕਡਾਊਨ ਦਾ ਐਲਾਨ

ਰਾਜਪਾਲ ਨੂੰ ਮਿਲ ਕੇ ਆਏ ਪੁਲਿਸ ਅਧਿਕਾਰੀ ਕੁੰਵਰ ਨੇ ਆਪਣੀ ਅਸਤੀਫੇ ਨੂੰ ਮੁੜ ਤਸਦੀਕ ਕੀਤਾ

ਹੈਲੀਕਾਪਟਰ ਘੁਟਾਲੇ ’ਚ ਆਈਡੀਐੱਸ ਨੇ ਇੰਟਰਸਟੇਲਰ ਨੂੰ ਦਿੱਤੇ ਸਨ 7.40 ਲੱਖ ਯੂਰੋ

ਚੰਡੀਗੜ੍ਹ : ਐਕਸਿਸ ਬੈਂਕ 'ਚ ਹੋਈ ਚੋਰੀ ਦੇ ਮਾਮਲੇ 'ਚ ਬੈਂਕ ਦਾ ਸਕਿਉਰਿਟੀ ਗਾਰਡ ਗਿਰਫ਼ਤਾਰ

ਮੁਲਾਜ਼ਮਾਂ ਤੇ ਬੁੱਧੀ ਜੀਵੀਆਂ ਵੱਲੋਂ ਸੈਨੇਟ ਚੋਣਾਂ ’ਚ ਡਾ. ਰਾਬਿੰਦਰ ਨਾਥ ਸ਼ਰਮਾ ਦੀ ਹਮਾਇਤ ਦਾ ਐਲਾਨ