Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਚੰਡੀਗੜ੍ਹ

ਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਨੌਕਰੀਆਂ ਦੇਣ ਦੀ ਪ੍ਰਵਾਨਗੀ

March 01, 2021 07:04 PM
ਚੰਡੀਗੜ੍ਹ, 1 ਮਾਰਚ (ਏਜੰਸੀ) : ਘੋਰ ਵਿੱਤੀ ਸੰਕਟ ਵਿੱਚੋਂ ਗੁਜ਼ਰ ਰਹੇ ਪੀੜਤ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਵਿਸ਼ੇਸ਼ ਕੇਸ ਵਜੋਂ ਵਿਚਾਰਦੇ ਹੋਏ ਨਿਯਮਾਂ ਵਿੱਚ ਢਿੱਲ ਦਿੰਦਿਆਂ ਉਨ੍ਹਾਂ ਦੀ ਯੋਗਤਾ ਮੁਤਾਬਕ ਵੱਖ-ਵੱਖ ਵਿਭਾਗਾਂ/ਸੰਸਥਾਵਾਂ ਵਿੱਤ ਨੌਕਰੀਆਂ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਦੱਸਣਯੋਗ ਹੈ ਕਿ ਇਹ ਰੇਲ ਹਾਦਸਾ 19 ਅਕਤੂਬਰ, 2018 ਨੂੰ ਅੰਮ੍ਰਿਤਸਰ ਵਿਖੇ ਜੌੜੇ ਫਾਟਕ 'ਤੇ ਦੁਸਹਿਰੇ ਵਾਲੇ ਦਿਨ ਵਾਪਰਿਆ ਸੀ ਜਿਸ ਵਿੱਚ 58 ਵਿਅਕਤੀਆਂ ਦੀ ਮੌਤ ਹੋ ਗਈ ਸੀ ਜਦਕਿ 71 ਵਿਅਕਤੀ ਜ਼ਖ਼ਮੀ ਹੋ ਗਏ ਸਨ।
ਇਹ ਪਰਿਵਾਰਕ ਮੈਂਬਰ ਤਰਸ ਦੇ ਆਧਾਰ 'ਤੇ ਨੌਕਰੀ ਲਈ ਸੂਬੇ ਦੀ ਮੌਜੂਦਾ ਨੀਤੀ ਅਤੇ ਇਸ ਨਾਲ ਸਬੰਧਤ 21 ਨਵੰਬਰ, 2002 ਦੀਆਂ ਹਦਾਇਤਾਂ ਦੇ ਦਾਇਰੇ ਹੇਠ ਨਹੀਂ ਆਉਂਦੇ ਸਨ। ਇਸ ਤੋਂ ਬਾਅਦ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਪ੍ਰਸਤਾਵ ਉਪਰ ਮੁੱਖ ਮੰਤਰੀ ਦਫ਼ਤਰ ਨੇ ਵਿਚਾਰ-ਵਟਾਂਦਰਾ ਕਰਨ ਉਪਰੰਤ ਫੈਸਲਾ ਕੀਤਾ ਕਿ 58 ਮ੍ਰਿਤਕਾਂ ਦੇ 34 ਪਰਿਵਾਰਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਹਿਸਾਬ ਨਾਲ ਸੂਬੇ ਦੇ ਵੱਖ-ਵੱਖ ਵਿਭਾਗਾਂ/ਸੰਸਥਾਵਾਂ ਵਿੱਚ ਨੌਕਰੀ ਲਈ ਵਿਚਾਰਿਆ ਜਾਵੇ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਚੰਡੀਗੜ੍ਹ : ਐਕਸਿਸ ਬੈਂਕ 'ਚ ਹੋਈ ਚੋਰੀ ਦੇ ਮਾਮਲੇ 'ਚ ਬੈਂਕ ਦਾ ਸਕਿਉਰਿਟੀ ਗਾਰਡ ਗਿਰਫ਼ਤਾਰ

ਮੁਲਾਜ਼ਮਾਂ ਤੇ ਬੁੱਧੀ ਜੀਵੀਆਂ ਵੱਲੋਂ ਸੈਨੇਟ ਚੋਣਾਂ ’ਚ ਡਾ. ਰਾਬਿੰਦਰ ਨਾਥ ਸ਼ਰਮਾ ਦੀ ਹਮਾਇਤ ਦਾ ਐਲਾਨ

ਚੰਡੀਗੜ੍ਹ ’ਚ ਰਾਤ ਦੇ ਕਰਫ਼ਿਊ ਦਾ ਐਲਾਨ

ਡੇਢ ਮਹੀਨੇ ਦੇ ਬੱਚੇ ਦੀ ਪੀਜੀਆਈ ਚੰਡੀਗੜ੍ਹ ’ਚ ਕੋਰੋਨਾ ਕਾਰਨ ਮੌਤ

ਭਾਜਪਾ ਆਗੂ ਨਾਰੰਗ ਦੀ ਕੁੱਟਮਾਰ ਮਾਮਲੇ ‘ਚ ਭਾਕਿਯੂ ਦੇ ਸੱਤ ਆਗੂਆਂ ਸਮੇਤ 300 ਪ੍ਰਦਰਸ਼ਨਕਾਰੀਆਂ ਖਿਲਾਫ ਕੇਸ ਦਰਜ

ਸੀਟੂ ਵੱਲੋਂ ਭਾਰਤ ਬੰਦ ਦੌਰਾਨ ਸੈਕਟਰ-17 ’ਚ ਰੈਲੀ

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਸਾਬਕਾ ਮੰਤਰੀ ਅਬੁਲ ਖੁਰਾਣਾ ਦੇ ਦੇਹਾਂਤ 'ਤੇ ਕੈਪਟਨ ਨੇ ਜਤਾਇਆ ਦੁੱਖ

‘ਕਿਸਾਨ ਅੰਦੋਲਨ ’ਚ ਮੀਡੀਆ ਦੀ ਭੂਮਿਕਾ’ ਵਿਸ਼ੇ ’ਤੇ ਪੰਜਾਬੀ ਲੇਖਕ ਸਭਾ ਨੇ ਕਰਵਾਇਆ ਵਿਚਾਰ-ਚਰਚਾ ਸਮਾਗਮ

ਟਾਈਕਾਨ 2021 ਵੱਲੋਂ ਐਸਟੀਪੀਆਈ ਐਵਾਰਡ ਪ੍ਰੋਗਰਾਮ ਆਯੋਜਿਤ