ਚੰਡੀਗੜ੍ਹ, 1 ਮਾਰਚ (ਏਜੰਸੀ) : ਪੰਜਾਬ ਦੇ ਬਠਿੰਡਾ ‘ਚ ਚੰਡੀਗੜ੍ਹ ਰੋਡ ‘ਤੇ ਵਾਪਰੇ ਸੜਕ ਹਾਦਸੇ ਕਾਰ ਸਵਾਰ ਦੋ ਜਣਿਆ ਦੀ ਮੌਤ ਹੋ ਗਈ ਜਦਕਿ ਚਾਰ ਜਣੇ ਗੰਭੀਰ ਰੂਪ ਵਿੱਚ ਜ਼ਖਮੀਂ ਹੋ ਗਏ। ਜਿਹਨਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬਰਨਾਲਾ ਸਾਈਡ ਤੋਂ ਆ ਰਹੀ ਕਾਰ ਬਠਿੰਡਾ ਵੱਲ ਨੂੰ ਜਾ ਰਹੀ ਸੀ। ਜਦੋਂ ਤਪਾ ਬਾਈਪਾਸ ਕੋਲੋਂ ਲੰਘਣ ਲੱਗੀ ਤਾਂ ਡਿਵਾਈਡਰ 'ਚ ਵੱਜਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ ਇਕ ਬੱਚੇ ਸਮੇਤ ਚਾਰ ਵਿਅਕਤੀ ਜ਼ਖ਼ਮੀ ਹੋ ਗਏ, ਜਦਕਿ ਦੋ ਦੀ ਮੌਤ ਹੋ ਗਈ। ਦੱਸਿਆ ਜਾ ਰਿਹੈ ਕਿ ਕਾਰ ਸਵਾਰ ਵਿਅਕਤੀ ਮਲੋਟ ਦੇ ਕੋਲੇ ਝਰੋੜ ਪਿੰਡ ਦੇ ਰਹਿਣ ਵਾਲੇ ਹਨ। ਸਾਰੇ ਜ਼ਖ਼ਮੀਆਂ ਦਾ ਤਪਾ ਦੇ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਇਲਾਜ ਕੀਤਾ ਜਾ ਰਿਹਾ ਹੈ। ਸਥਾਨਕ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।