Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਸਿਹਤ

ਕੋਵਿਡ : ਚਾਰ ਦਿਨਾਂ ਬਾਅਦ 16 ਹਜ਼ਾਰ ਤੋਂ ਘੱਟ ਰਹੇ ਮਾਮਲੇ

March 02, 2021 12:09 PM

ਏਜੰਸੀਆਂ
ਨਵੀਂ ਦਿੱਲੀ/1 ਮਾਰਚ : ਦੇਸ਼ ਵਿੱਚ ਚਾਰ ਦਿਨ ਬਾਅਦ ਕੋਰੋਨਾ ਲਾਗ ਦੇ ਨਵੇਂ ਮਾਮਲੇ 16 ਹਜ਼ਾਰ ਤੋਂ ਘੱਟ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਵਿੱਚ 15,510 ਨਵੇਂ ਮਾਮਲੇ ਸਾਹਮਣੇ ਆਏ, ਹਾਲਾਂਕਿ ਇਸ ਦੌਰਾਨ ਕੋਰੋਨਾ ਮੁਕਤ ਹੋਣ ਵਾਲਿਆਂ ਦੀ ਗਿਣਤੀ ਉਮੀਦ ਨਾਲੋਂ ਘੱਟ ਰਹਿਣ ਕਾਰਨ ਸਰਗਰਮ ਮਾਮਲੇ 4 ਹਜ਼ਾਰ ਤ ਜ਼ਿਆਦਾ ਵਧ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਿਸ਼ਾਣੂ ਦੇ 15,510 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 1 ਕਰੋੜ, 10 ਲੱਖ, 96 ਹਜ਼ਾਰ ਤੋਂ ਵਧ ਹੋ ਗਈ ਹੈ। ਇਸ ਤੋਂ ਪਹਿਲਾਂ 25 ਫਰਵਰੀ ਨੂੰ 16 ਹਜ਼ਾਰ, 738 ਅਤੇ 26 ਫਰਵਰੀ ਨੂੰ 16 ਹਜ਼ਾਰ, 577 ਅਤੇ 27 ਫਰਵਰੀ ਨੂੰ 16 ਹਜ਼ਾਰ 488 ਤੇ 28 ਫਰਵਰੀ ਨੂੰ 16 ਹਜ਼ਾਰ 752 ਨਵੇਂ ਮਾਮਲੇ ਸਾਹਮਣੇ ਆਏ ਸਨ। ਪਿਛਲੇ 24 ਘੰਟਿਆਂ ਵਿੱਚ 11,288 ਮਰੀਜ਼ ਸਿਹਤਯਾਬ ਹੋਣ ਨਾਲ ਹੁਣ ਤੱਕ 1 ਕਰੋੜ, 7 ਲੱਖ, 86 ਹਜ਼ਾਰ, 456 ਲੋਕ ਕੋਰੋਨਾ ਮੁਕਤ ਹੋ ਚੁੱਕੇ ਹਨ।
ਸਰਗਰਮ ਮਾਮਲੇ 4116 ਵਧ ਕੇ 1.68 ਲੱਖ ਤੋਂ ਵਧ ਹੋ ਗਏ ਹਨ। ਇਸੇ ਸਮੇਂ ਦੌਰਾਨ 106 ਮਰੀਜ਼ਾਂ ਦੀ ਮੌਤ ਹੋਣ ਨਾਲ ਇਸ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 1 ਲੱਖ, 57 ਹਜ਼ਾਰ, 157 ਹੋ ਗਈ ਹੈ। ਦੇਸ਼ ਵਿੱਚ ਰਿਕਵਰੀ ਦਰ ਘਟ ਕੇ 97.07 ਰਹਿ ਗਈ ਹੈ ਅਤੇ ਸਰਗਰਮ ਮਾਮਲਿਆਂ ਦੀ ਦਰ ਵਧ ਕੇ 1.52 ਪ੍ਰਤੀਸ਼ਤ ਹੋ ਗਈ ਹੈ, ਜਦਕਿ ਮੌਤ ਦਰ ਹਾਲੇ 1.41 ਫੀਸਦੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਕੋਰੋਨਾ ਪਾਜ਼ੇਟਿਵ, ਏਮਜ਼ ’ਚ ਦਾਖ਼ਲ

ਕੋਰੋਨਾ ਦੇ ਮਰੀਜ਼ਾਂ ਨੂੰ ਸ਼ੁਰੂ 'ਚ ਐਂਟੀਬਾਓਟਿਕ ਦਾ ਕਾਕਟੇਲ ਦੇਣਾ ਖਤਰਨਾਕ : ਡਾ. ਰਣਦੀਪ ਗੁਲੇਰੀਆ

ਕੋਰੋਨਾ ਦੀ ਇਹ ਲਹਿਰ ਸਾਹ 'ਤੇ ਭਾਰੀ, ਵਧੇ ਮਾਮਲੇ

ਕੋਰੋਨਾ ਦਾ ਕਹਿਰ : 24 ਘੰਟਿਆਂ 'ਚ ਪੌਨੇ ਤਿੰਨ ਲੱਖ ਦੇ ਕਰੀਬ ਨਵੇਂ ਕੇਸ, 1619 ਮਰੀਜ਼ਾਂ ਦੀ ਮੌਤ

ਕੋਵਿਡ-19 : ਇਕ ਦਿਨ ’ਚ ਆਏ ਰਿਕਾਰਡ 2.61 ਲੱਖ ਨਵੇਂ ਮਾਮਲੇ

ਦੇਸ਼ 'ਚ ਤੀਜੇ ਦਿਨ ਵੀ ਕੋਰੋਨਾ ਦੇ ਨਵੇਂ ਮਾਮਲੇ 2 ਲੱਖ ਤੋਂ ਪਾਰ

ਰਣਦੀਪ ਸੁਰਜੇਵਾਲਾ ਹੋਏ ਕੋਰੋਨਾ ਪਾਜ਼ੇਟਿਵ, ਟਵੀਟ ਰਾਹੀਂ ਦਿੱਤੀ ਜਾਣਕਾਰੀ

ਹਵਾ ਰਾਹੀਂ ਫੈਲਿਆ ਹੈ ਨਵੀਨ ਕੋਰੋਨਾ ਵਿਸ਼ਾਣੂ

ਕੋਵਿਡ-19 : ਇੱਕ ਦਿਨ 'ਚ ਆਏ 2.17 ਲੱਖ ਤੋਂ ਵੱਧ ਨਵੇਂ ਮਾਮਲੇ, 1185 ਲੋਕਾਂ ਦੀ ਮੌਤ

ਕੋਰੋਨਾ ਸੰਕਟ : ਪਿਛਲੇ 24 ਘੰਟਿਆਂ 'ਚ ਨਵੇਂ ਮਾਮਲਿਆਂ ਦੀ ਗਿਣਤੀ 2 ਲੱਖ ਦੇ ਪਾਰ