Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਹਰਿਆਣਾ

ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ, ਜੇਲ੍ਹ ਤੋਂ ਰਿਹਾਅ

March 05, 2021 10:58 AM

ਜਸਬੀਰ ਸਿੰਘ ਦੁੱਗਲ
ਕੁਰੂਕਸ਼ੇਤਰ/4 ਮਾਰਚ : ਦਲਿਤ ਮਜ਼ਦੂਰ ਅਧਿਕਾਰਾਂ ਦੀ ਕਾਰਕੁਨ ਨਵਦੀਪ ਕੌਰ ਦੇ ਕਰੀਬੀ ਸ਼ਿਵਕੁਮਾਰ ਨੂੰ ਆਖਰਕਾਰ 52 ਦਿਨਾਂ ਬਾਅਦ ਵੀਰਵਾਰ ਨੂੰ ਜ਼ਮਾਨਤ ਮਿਲੀ ਅਤੇ ਉਨ੍ਹਾਂ ਨੂੰ ਸੋਨੀਪਤ ਜੇਲ੍ਹ ਤੋਂ ਰਿਹਾ ਕਰ ਦਿੱਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਯਤਨਾਂ ਸਦਕਾ ਉਸ ਨੂੰ ਇਹ ਸਫਲਤਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਵਜੀਤ ਸਿੰਘ ਵਿਰਕ ਨੇ ਦਸਿਆ ਕਿ ਸੋਨੀਪਤ ਸੈਸ਼ਨ ਕੋਰਟ ਨੇ ਵੀਰਾਵਰ ਨੂੰ ਜ਼ਮਾਨਤ ਦੇਣ ਲਈ ਨਿਰਦੇਸ਼ ਦਿੱਤੇ ਹਨ। ਵਿਰਕ ਨੇ ਦੱਸਿਆ ਕਿ ਸ਼ਿਵ ਕੁਮਾਰ ਵੀ ਸੋਨੀਪਤ ਜੇਲ੍ਹ ਅੰਦਰ ਨਵਦੀਪ ਕੌਰ ਨਾਲ ਝੂਠੇ ਕੇਸ ਵਿੱਚ ਬੰਦ ਸੀ। ਕੁੰਡਲੀ ਪੁਲਿਸ ਨੇ ਉਨ੍ਹਾਂ ਖਿਲਾਫ 12 ਜਨਵਰੀ, 2021 ਨੂੰ ਐਫਆਈਆਰ ਨੰ: 25, ਧਾਰਾ 148, 149, 332, 353, 186, 384, 379-ਬੀ ਅਤੇ 307 ਦੇ ਤਹਿਤ ਕੇਸ ਦਰਜ ਕੀਤਾ ਸੀ। ਇੰਨਾ ਹੀ ਨਹੀਂ, ਸ਼ਿਵ ਕੁਮਾਰ 'ਤੇ ਪੁਲਿਸ ਦੁਆਰਾ ਥਰਡ ਡਿਗਰੀ ਦੀ ਵਰਤੋਂ ਕਰਨ ਨਾਲ ਉਸ ਦੀ ਹਾਲਤ ਵਿਗੜ ਗਈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਸ ਨੂੰ ਜ਼ਮਾਨਤ ਦਿਵਾਉਣ ਲਈ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ। ਜਿਸ ਕਾਰਨ ਉਸਨੂੰ ਦੋ ਕੇਸਾਂ ਵਿੱਚ ਜ਼ਮਾਨਤ ਮਿਲ ਗਈ ਅਤੇ ਹੁਣ ਸੈਸ਼ਨ ਕੋਰਟ ਤੋਂ ਤੀਜੇ ਕੇਸ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਉਸ ਨੂੰ ਵੀਰਵਾਰ ਨੂੰ ਸੋਨੀਪਤ ਜੇਲ੍ਹ ਤੋਂ ਰਿਹਾ ਕੀਤਾ ਗਿਆ ਹੈ। ਇਸ ਮੌਕੇ ਨਵਦੀਪ ਕੌਰ ਵਿਸ਼ੇਸ਼ ਤੌਰ 'ਤੇ ਪਹੁੰਚੀ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਨਵਦੀਪ ਕੌਰ ਨੇ ਸ਼ਿਵ ਕੁਮਾਰ ਨੂੰ ਜੇਲ੍ਹ ਤੋਂ ਰਿਹਾ ਹੋਣ ‘ਤੇ ਸਿਰੋਪਾਉ ਦਿੱਤਾ। ਸਰਬਜੀਤ ਸਿੰਘ ਵਿਰਕ ਨੇ ਕਿਹਾ ਕਿ ਦਿੱਲੀ ਹਾਈ ਕੋਰਟ ਦੇ ਸੀਨੀਅਰ ਵਕੀਲ ਆਰ ਐਸ ਚੀਮਾ, ਹਰਿੰਦਰ ਸਿੰਘ ਬੈਂਸ, ਜਿਤੇਂਦਰ ਕੁਮਾਰ, ਬਿਸ਼ਨੋਈ ਅਤੇ ਜਸਦੀਪ ਸਿੰਘ ਢਿਲੋਂ ਵਰਗੇ ਵਕੀਲਾਂ ਦੇ ਸਹਿਯੋੋਗ ਨਾਲ ਆਖਰਕਾਰ ਸੱਚ ਦੀ ਜਿੱਤ ਹੋਈ ਹੈ। ਉਨ੍ਹਾਂ ਨੇ ਕਿਸਾਨੀ ਸੰਘਰਸ਼ ਵਿੱਚ ਪੁਲਿਸ ਅੱਤਿਆਚਾਰ ਦੇ ਸਾਰੇ ਪੀੜਤਾਂ ਨੂੰ ਭਰੋਸਾ ਦਿਵਾਇਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਉਨ੍ਹਾਂ ਦੇ ਨਾਲ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਵਿਗੜ ਰਹੇ ਕੋਰੋਨਾ ਹਾਲਾਤਾਂ ਨੂੰ ਲੈ ਕੇ ਡੀਸੀ ਸਿਰਸਾ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਦਿਸ਼ਾ ਨਿਰਦੇਸ਼

ਇੱਕ ਕਿੱਲੋਂ ਅਫੀਮ ਸਮੇਤ ਨੌਜਵਾਨ ਚੜ੍ਹਿਆ ਪੁਲਿਸ ਅੜਿੱਕੇ

ਪਿੰਡ ਸੁਨਪੇਡ ਅੱਗਨੀਕਾਂਡ ਕੇਸ ਦੇ 11 ਮੁਲਜ਼ਮਾਂ ਨੂੰ ਸੀਬੀਆਈ ਅਦਾਲਤ ਨੇ ਕੀਤਾ ਬਰੀ

ਸਿਰਸਾ ਜ਼ਿਲ੍ਹੇ ਵਿੱਚ ਵੀ ਰੁਕਣ ਦਾ ਨਾਮ ਨਹੀ ਲੈ ਰਿਹਾ ਕੋਰੋਨਾ ਦਾ ਕਹਿਰ

ਪੈਟਰੋਲ ਪੰਪ ਸੰਚਾਲਕਾਂ ਨਾਲ ਡਿਜੀਟਲ ਭੁਗਤਾਨ ਰਾਹੀਂ 1.50 ਲੱਖ ਰੁਪਏ ਦੀ ਜਾਲਸਾਜ਼ੀ ਕਰਨ ਵਾਲੇ ਦੋ ਗ੍ਰਿਫ਼ਤਾਰ

ਕਿਸਾਨਾਂ ਦੀ ਕਣਕ ਵੱਧ ਤੋਲਣ 'ਤੇ 21 ਆੜ੍ਹਤੀਆਂ ਦੇ ਲਾਇਸੰਸ ਮੁਅੱਤਲ

ਜਾਗਰੂਕ ਕਿਸਾਨਾਂ ਵਲੋਂ 14 ਫਰਮਾਂ ਦੇ ਤੋਲ ’ਚ ਹੇਰਾਫੇਰੀ ਦਾ ਪਰਦਾਫਾਸ਼

ਕੁਰੂਕਸ਼ੇਤਰ : ਕਿਸਾਨਾਂ ਵੱਲੋਂ ਭਾਜਪਾ ਸਾਂਸਦ ਦਾ ਵਿਰੋਧ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਹੁੱਡਾ ਤੇ ਪਤਨੀ ਕੋਰੋਨਾ ਪਾਜ਼ੇਟਿਵ

18 ਸਾਲਾਂ ਬੀਐਸਸੀ ਵਿਦਿਆਰਥਣ ਨੇ ਕੀਤਾ ਸੁਸਾਈਡ