Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਦੇਸ਼

ਕਿਸਾਨ ਅੰਦੋਲਨ ਲੰਬਾ ਚੱਲੇਗਾ : ਟਿਕੈਤ

March 05, 2021 10:59 AM

- ਕਿਹਾ, ਅੰਦੋਲਨ ਦੇ ਸਮਰਥਨ ’ਚ ਇੱਕ ਭਾਜਪਾ ਸਾਂਸਦ ਦੇਵੇਗਾ ਅਸਤੀਫ਼ਾ

ਏਜੰਸੀਆਂ
ਨਵੀਂ ਦਿੱਲੀ/4 ਮਾਰਚ : ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਕਰੀਬ ਤਿੰਨ ਮਹੀਨਿਆਂ ਤੋਂ ਵਧ ਸਮੇਂ ਤੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ, ਪਰ ਸਰਕਾਰ ਇਸ ਪਾਸੇ ਵੱਲ ਧਿਆਨ ਨਹੀਂ ਦੇ ਰਹੀ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਤਿੰਨੋਂ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਅਤੇ ਐਮਐਸਪੀ ’ਤੇ ਕਾਨੂੰਨੀ ਗਾਰੰਟੀ ਨਹੀਂ ਦਿੱਤੀ ਜਾਂਦੀ, ਅੰਦੋਲਨ ਜਾਰੀ ਰਹੇਗਾ।
ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਵੀਰਵਾਰ ਨੂੰ ਕਿਸਾਨ ਅੰਦੋਲਨ ਦੇ ਲੰਬਾ ਚੱਲਣ ਦੀ ਗੱਲ ਮੁੜ ਦੋਹਰਾਈ ਹੈ। ਉਨ੍ਹਾਂ ਆਖਿਆ ਕਿ ਜਦੋਂ ਤੱਕ ਸਰਕਾਰ ਗੱਲ ਨਹੀਂ ਮੰਨੇਗੀ, ਅੰਦੋਲਨ ਇੰਝ ਹੀ ਚਲਦਾ ਰਹੇਗਾ। ਸਰਕਾਰ ਨਾਲ ਅਜੇ ਗੱਲਬਾਤ ਦੀ ਕੋਈ ਗੁੰਜਾਇਸ਼ ਨਹੀਂ ਹੈ, ਤਿਆਰੀ ਲੰਬੀ ਹੈ।
ਦੱਸਣਾ ਬਣਦਾ ਹੈ ਕਿ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਧਾਰ ਦੇਣ ਦੀ ਤਿਆਰੀ ਚੱਲ ਰਹੀ ਹੈ। ਰਾਕੇਸ਼ ਟਿਕੈਤ ਵਲੋਂ ਸਮਰਥਨ ਜੁਟਾਉਣ ਲਈ ਕਿਸਾਨ ਮਹਾਪੰਚਾਇਤਾਂ ਕੀਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਟਿਕੈਤ ਨੇ ਦਾਅਵਾ ਕੀਤਾ ਕਿ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਇੱਕ ਹੋਰ ਭਾਜਪਾ ਸਾਂਸਦ ਅਸਤੀਫ਼ਾ ਦੇਵੇਗਾ, ਹਾਲਾਂਕਿ ਉਨ੍ਹਾਂ ਨੇ ਉਸ ਸਾਂਸਦ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ। ਇਸ ਦਾਅਵੇ ਤੋਂ ਬਾਅਦ ਦੇਸ਼ ਵਿੱਚ ਕਈ ਤਰ੍ਹਾਂ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ।
ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਕਰੀਬ 3 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਕਿਸਾਨਾਂ ਨੇ ਦਿੱਲੀ ਵਿਚ ਗਰਮੀ ਤੋਂ ਨਿਜ਼ਾਤ ਪਾਉਣ ਲਈ ਸਾਰੇ ਇੰਤਜਾਮ ਕਰ ਲਏ ਹਨ। ਦਿੱਲੀ ਵਿਚ ਗਰਮੀਆਂ ਦਾ ਮੌਸਮ ਦਸਤਕ ਦੇ ਚੁੱਕਾ ਹੈ। ਅਜਿਹੇ ਵਿਚ ਅੰਦੋਲਨਕਾਰੀ ਕਿਸਾਨਾਂ ਨੇ ਟੈਂਟ ਤਿਆਰ ਕਰ ਲਏ ਹਨ, ਤਾਂ ਕਿ ਹਵਾ ਆਸਾਨੀ ਨਾਲ ਆਰ-ਪਾਰ ਹੋ ਸਕੇ ਅਤੇ ਕਿਸਾਨਾਂ ਨੂੰ ਰਾਤ ਸਮੇਂ ਸੌਂਣ ਵੇਲੇ ਗਰਮੀ ਨਾ ਸਤਾਏ। ਧਰਨੇ ਵਾਲੀ ਥਾਂ ’ਤੇ ਪੱਖੇ, ਬੋਰਵੈੱਲ ਅਤੇ ਫਰਿੱਜ ਦਾ ਇੰਤਜ਼ਾਮ ਕੀਤਾ ਹੈ।
ਕਿਸਾਨਾਂ ਨੇ ਟਰੈਕਟਰ-ਟਰਾਲੀਆਂ ਵਿਚ ਹੀ ਗਰਮੀਆਂ ਨੂੰ ਧਿਆਨ ਰੱਖਦੇ ਹੋਏ ਇੰਤਜਾਮ ਕੀਤੇ ਹਨ। ਟਰਾਲੀਆਂ ਵਿਚ ਸੋਲਰ ਪੈਨਲ ਲਾ ਦਿੱਤੇ ਗਏ ਹਨ। ਗਾਜ਼ੀਪੁਰ ਸਰਹੱਦ ’ਤੇ ਟੈਂਟਾਂ ਤੋਂ ਇਲਾਵਾ ਜ਼ਮੀਨ ਦੀ ਤਪਸ਼ ਤੋਂ ਬਚਣ ਲਈ ਪਿੰਡ ਵਿਚ ਇਸਤੇਮਾਲ ਹੋਣ ਵਾਲੇ ਛੱਪਰ ਤਿਆਰ ਕੀਤੇ ਜਾ ਰਹੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਪ੍ਰਸ਼ਾਸਨ ਦੀ ਲਾਪ੍ਰਵਾਹੀ ਆਈ ਸਾਮ੍ਹਣੇ : ਮਹਾਕੁੰਭ ਦੇ ਮੇਲੇ 'ਚ ਨਾ ਮਾਸਕ 'ਤੇ ਨਾ ਹੀ ਸੋਸ਼ਲ ਡਿਸਟੇਨਸਿੰਗ

ਵਿਦੇਸ਼ੀ ਟੀਕੇ ਦੀ ਇਜਾਜ਼ਤ 'ਤੇ ਰਾਹੁਲ ਦਾ ਵਿਅੰਗ, ਕਿਹਾ : ਉਹ ਲੜਨਗੇ ਪਰ ਤੁਸੀਂ ਜਿੱਤੋਗੇ

ਮੰਗਲੁਰੂ : ਕਿਸ਼ਤੀ ਤੇ ਵਿਦੇਸ਼ੀ ਜਹਾਜ਼ ਟਕਰਾਏ, 3 ਮਛੇਰਿਆਂ ਦੀ ਮੌਤ

ਜੈਤੋ ਨਗਰ ਕੌਸਲ ਦੀ ਪ੍ਰਧਾਨਗੀ ਅਕਾਲੀ ਖੇਮੇ ਵਿੱਚ ਜਾਣ ਲੱਗੀ 

ਸੁਸ਼ੀਲ ਚੰਦਰਾ ਨੇ ਮੁੱਖ ਚੋਣ ਕਮਿਸ਼ਨਰ ਵਜੋਂ ਸਾਂਭਿਆ ਅਹੁਦਾ

ਗੁਲਬਰਗਾ ਸੁਸਾਇਟੀ ਦੰਗਾ ਮਾਮਲੇ ਦੀ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ

ਸਪੁਤਨਿਕ-ਵੀ ਨੂੰ ਡੀਸੀਜੀਆਈ ਤੋਂ ਵੀ ਮਿਲੀ ਪ੍ਰਵਾਨਗੀ

ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ : ਗੁ : ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਤੋਂ ਜੈਕਾਰਿਆਂ ਦੀ ਗੂੰਜ ’ਚ ਅਗਲੇ ਪੜਾਅ ਲਈ ਰਵਾਨਾ

ਕਾਂਗਰਸ ਦੀ ਬਿੰਦੂ ਰਾਣਾ ਬਣੀ ਨਗਰ ਕੌਂਸਲ ਲਾਲੜੂ ਦੀ ਪ੍ਰਧਾਨ

ਜੰਮੂ-ਕਸ਼ਮੀਰ : ਬੱਸ ਹਾਦਸੇ ’ਚ 6 ਮੌਤਾਂ