Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਹਰਿਆਣਾ

ਬੱਚੇ ਹੁਣ ਸਕੂਲਾਂ ’ਚ ਮੋਬਾਈਲ ਨਹੀਂ ਲਿਜਾ ਸਕਣਗੇ

March 05, 2021 12:22 PM

ਪੰਚਕੂਲਾ/4 ਮਾਰਚ/ਪੀ. ਪੀ. ਵਰਮਾ: ਹਰਿਆਣਾ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਵਿਦਿਆਰਥੀ ਮੋਬਾਈਲ ਫ਼ੋਨ ਨਹੀਂ ਲਿਆ ਸਕਣਗੇ। ਸਰਕਾਰ ਨੇ ਮੋਬਾਈਲ ਲਿਆਉਣ ਉੱਤੇ ਪਾਬੰਦੀ ਲਾ ਦਿੱਤੀ ਹੈ। ਜਿਨ੍ਹਾਂ ਵਿਦਿਆਰਥੀਆਂ ਨੇ ਆਨ-ਲਾਈਨ ਪੜ੍ਹਾਈ ਕਰਨੀ ਹੈ ਉਹ ਘਰ ਬੈਠ ਕੇ ਹੀ ਪੜ੍ਹਾਈ ਕਰਨਗੇ। ਸਿੱਖਿਆ ਮੰਤਰੀ ਕੰਵਰਪਾਲ ਨੇ ਵਿਭਾਗ ਨੂੰ ਇਸ ਸਬੰਧੀ ਸਪੱਸ਼ਟ ਨਿਰਦੇਸ਼ ਜਾਰੀ ਕਰ ਦਿੱਤੇ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇੱਛਾਂ ਅਨੁਸਾਰ ਜੇਬੀਟੀ ਅਧਿਆਪਕ ਆਪਣੀ ਬਦਲੀਆਂ ਜਲਦੀ ਕਰਵਾ ਸਕਣਗੇ। ਸਿੱਖਿਆ ਮੰਤਰੀ ਨੇ ਵਿਭਾਗ ਤੋਂ ਕਈ ਯੋਜਨਾਵਾਂ ਦੀ ਤਰੱਕੀ ਰਿਪੋਰਟ ਲਈ। ਉਹਨਾਂ ਨੇ ਵਿਭਾਗ ਵਿੱਚ ਬਰਖਾਸ਼ਤ ਹੋਏ ਭਰਤੀ ਮਾਮਲਿਆਂ ਵਿੱਚ ਤੇਜ਼ੀ ਨਾਲ ਕੰਮ ਕਰਨ ਬਾਰੇ ਕਿਹਾ। ਕਵਰ ਪਾਲ ਨੇ ਦੱਸਿਆ ਕਿ ਨਵੀਆਂ ਭਰਤੀਆਂ ਵਿੱਚ ਜਿਹੜੀਆਂ ਰੁਕਾਵਟਾਂ ਆ ਰਹੀਆਂ ਹਨ ਉਹਨਾਂ ਨੂੰ ਜਲਦੀ ਹੀ ਦੂਰ ਕਰ ਦਿੱਤਾ ਜਾਵੇਗਾ। ਉਹਨਾਂ ਨੇ ਵਿਭਾਗ ਵਿੱਚ ਗਰੁੱਪ-ਡੀ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਜਲਦੀ ਹੀ ਭਰਿਆ ਜਾਵੇਗਾ ਇਸ ਬਾਰੇ ਵੀ ਨਿਰਦੇਸ਼ ਦਿੱਤੇ। ਅਧਿਆਪਕਾਂ ਦੀਆਂ ਬਦਲੀਆਂ ਨੂੰ ਪਹਿਲ ਦੇ ਆਧਾਰ ਤੇ ਨਜਿੱਠਿਆ ਜਾਵੇਗਾ।
136 ਮਾਡਲ ਸੰਸਕ੍ਰਿਤ ਸਕੂਲਾਂ ਵਿੱਚੋਂ 122 ਸਕੂਲਾਂ ਨੂੰ ਸੀਬੀਐੱਸਈ ਨੇ ਮਾਨਤਾ ਮਿਲ ਗਈ ਹੈ। ਕੋਵਿਡ ਕਾਰਨ ਪ੍ਰਾਇਵੇਟ ਸਕੂਲਾਂ ਦੇ 2 ਲੱਖ ਤੋਂ ਵੱਧ ਬੱਚਿਆਂ ਨੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲਿਆ ਹੈ। ਇਹਨਾਂ ਵਿੱਚ 9ਵੀਂ ਕਲਾਸ ਦੇ ਵਿਦਿਆਰਥੀਆਂ ਦੀ ਸੰਖਿਆ ਜ਼ਿਆਦਾ ਹੈ। ਨਵੀਂ ਸਿੱਖਿਆ ਨਿਤੀ ਉੱਤੇ ਵੀ ਬੈਠਕ ਵਿੱਚ ਚਰਚਾ ਕੀਤੀ ਗਈ। ਮੰਤਰੀ ਨੇ ਨਵੀਂ ਸਿੱਖਿਆ ਨੀਤੀ ਨੂੰ ਰਾਜ ਵਿੱਚ ਲਾਗੂ ਕਰਨ ਲਈ ਬਣਾਈ ਗਈ ਕਮੇਟੀ ਤੋਂ ਰਿਪੋਰਟ ਜਲਦੀ ਹੀ ਪੇਸ਼ ਕਰਨ ਲਈ ਕਿਹਾ ਹੈ ਤਾਂ ਕਿ ਨੀਤੀ ਨੂੰ ਜਲਦੀ ਹੀ ਮੰਜ਼ੂਰੀ ਮਿਲ ਸਕੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਵਿਗੜ ਰਹੇ ਕੋਰੋਨਾ ਹਾਲਾਤਾਂ ਨੂੰ ਲੈ ਕੇ ਡੀਸੀ ਸਿਰਸਾ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਦਿਸ਼ਾ ਨਿਰਦੇਸ਼

ਇੱਕ ਕਿੱਲੋਂ ਅਫੀਮ ਸਮੇਤ ਨੌਜਵਾਨ ਚੜ੍ਹਿਆ ਪੁਲਿਸ ਅੜਿੱਕੇ

ਪਿੰਡ ਸੁਨਪੇਡ ਅੱਗਨੀਕਾਂਡ ਕੇਸ ਦੇ 11 ਮੁਲਜ਼ਮਾਂ ਨੂੰ ਸੀਬੀਆਈ ਅਦਾਲਤ ਨੇ ਕੀਤਾ ਬਰੀ

ਸਿਰਸਾ ਜ਼ਿਲ੍ਹੇ ਵਿੱਚ ਵੀ ਰੁਕਣ ਦਾ ਨਾਮ ਨਹੀ ਲੈ ਰਿਹਾ ਕੋਰੋਨਾ ਦਾ ਕਹਿਰ

ਪੈਟਰੋਲ ਪੰਪ ਸੰਚਾਲਕਾਂ ਨਾਲ ਡਿਜੀਟਲ ਭੁਗਤਾਨ ਰਾਹੀਂ 1.50 ਲੱਖ ਰੁਪਏ ਦੀ ਜਾਲਸਾਜ਼ੀ ਕਰਨ ਵਾਲੇ ਦੋ ਗ੍ਰਿਫ਼ਤਾਰ

ਕਿਸਾਨਾਂ ਦੀ ਕਣਕ ਵੱਧ ਤੋਲਣ 'ਤੇ 21 ਆੜ੍ਹਤੀਆਂ ਦੇ ਲਾਇਸੰਸ ਮੁਅੱਤਲ

ਜਾਗਰੂਕ ਕਿਸਾਨਾਂ ਵਲੋਂ 14 ਫਰਮਾਂ ਦੇ ਤੋਲ ’ਚ ਹੇਰਾਫੇਰੀ ਦਾ ਪਰਦਾਫਾਸ਼

ਕੁਰੂਕਸ਼ੇਤਰ : ਕਿਸਾਨਾਂ ਵੱਲੋਂ ਭਾਜਪਾ ਸਾਂਸਦ ਦਾ ਵਿਰੋਧ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਹੁੱਡਾ ਤੇ ਪਤਨੀ ਕੋਰੋਨਾ ਪਾਜ਼ੇਟਿਵ

18 ਸਾਲਾਂ ਬੀਐਸਸੀ ਵਿਦਿਆਰਥਣ ਨੇ ਕੀਤਾ ਸੁਸਾਈਡ