Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਹਰਿਆਣਾ

ਹਰਿਆਣਾ ਵਿਧਾਨ ਸਭਾ ਸੈਸ਼ਨ : ਲਿੰਕ ਨਹਿਰ ਦਾ ਮੁੱਦਾ ਆਇਆ ਰਾਜਪਾਲ ਦੇ ਭਾਸ਼ਣ ਵਿੱਚ

March 05, 2021 04:38 PM

ਚੰਡੀਗੜ੍ਹ, 5 ਮਾਰਚ (ਏਜੰਸੀ) : ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਸਦਨ ਨੂੰ ਸੰਬੋਧਿਤ ਕਰਦਿਆਂ ਹਰਿਆਣਾ ਦੇ ਰਾਜਪਾਲ ਸਤਅਦੇਵ ਨਰਾਇਣ ਆਰਿਆ ਨੇ ਸਤਲੁਜ ਯਮੁਨਾ ਲਿੰਕ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਰਿਆਣਾ ਨੇ ਇਸ ਮਾਮਲੇ  ਵਿੱਚ ਮਜ਼ਬੂਤੀ ਨਾਲ ਪੈਰਵੀ ਕੀਤੀ ਹੈ ਅਤੇ ਇਹ ਨਹਿਰ ਛੇਤੀ ਬਣ ਸਕੇ, ਇਸਦੇ ਲਈ ਕੇਂਦਰ ਨਾਲ ਮੀਟਿੰਗ ਵਿੱਚ ਜ਼ੋਰਦਾਰ ਮੰਗ ਕੀਤੀ ਹੈ। ਉਨ੍ਹਾਂ ਨੇ ਕੋਰੋਨਾ ਮਹਾਮਾਰੀ ਨਾਲ ਨਜਿਠਣ ਲਈ ਰਾਜ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਦੇਸ਼ ਵਿਚ ਹੋਰ ਸੂਬਿਆਂ ਦੀ ਤਰ੍ਹਾ ਹਰਿਆਣਾ ਵਿਧਾਨਸਭਾ ਦਾ ਆਯੋਜਨ ਵੀ ਵਿਸ਼ਵ ਮਹਾਮਾਰੀ ਸੰਕਟ ਵਿੱਚ ਹੋ ਰਿਹਾ ਹੈ, ਜਿਸ ਨੇ ਦੁਨੀਆ ਨੂੰ ਅਣਗਿਨਤ ਢੰਗਾਂ ਨਾਲ ਬਦਲ ਦਿੱਤਾ ਹੈ। ਇਸ ਮਹਾਮਾਰੀ ਦੇ ਪ੍ਰਸਾਰ ਨੂੰ ਪ੍ਰਭਾਵੀ ਢੰਗ ਨਾਲ ਕੰਟਰੋਲ ਕਰਨ ਦੇ ਲਈ ਹਰਿਆਣਾ ਸਰਕਾਰ ਨੇ ਕਈ ਪਹਿਲ ਕੀਤੀਆਂ ਹਨ। ਰਾਜਪਾਲ ਅੱਜ ਇੱਥੇ ਹਰਿਆਣਾ ਵਿਧਾਨਸਭਾ ਬਜਟ ਸ਼ੈਸ਼ਨ ਦੇ ਪਹਿਲੇ ਦਿਨ ਸਦਨ ਨੂੰ ਸੰਬੋਧਿਤ ਕਰ ਰਹੇ ਸਨ।

ਉਨ੍ਹਾਂ ਕੋਵਿਡ-19 ਸੰਕਟ ਦੌਰਾਨ ਰਾਜ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦੇ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਰਕਾਰ ਨੇ ਇਸ ਮਹਾਮਾਰੀ ਦੇ ਪ੍ਰਸਾਰ ਨੂੰ ਪ੍ਰਭਾਵੀ ਢੰਗ ਨਾਲ ਕੰਟਰੋਲ ਕੀਤਾ ਹੈ, ਜਿਸ ਦੇ ਨਤੀਜੇ ਵਜੋ ਕੋਵਿਡ ਨਮੂਨਿਆਂ ਦੀ ਸੰਕ੍ਰਮਣ ਦਰ 4.8 ਫੀਸਦੀ 'ਤੇ ਆ ਗਈ ਹੈ ਅਤੇ ਮੌਤ ਦਰ 1.1 ਫੀਸਦੀ ਹੈ ਜਦੋਂ ਕਿ ਰਿਕਵਰੀ ਦਰ 98.4 ਫੀਸਦੀ ਹੈ। ਕੋਵਿਡ-19 ਮਹਾਮਾਰੀ ਦੌਰਾਨ ਆਈ ਪਰੇਸ਼ਾਨ.ਆਂ ਨੂੰ ਦੂਰ ਕਰਨ ਲਈ ਸੂਬਾ ਸਰਕਾਰ ਨੇ ਅਪ੍ਰੈਲ ਤੋਂ ਜੂਨ , 2020 ਤਕ ਜਨਤਕ ਵੰਡ ਪ੍ਰਣਾਲੀ ਰਾਹੀਂ ਜਰੂਰੀ ਵਸਤੂਆਂ ਦੀ ਮੁਫਤ ਵੰਡ ਕੀਤੀ ।

ਆਰਿਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਗਰੀਬ ਭਲਾਈ ਯੋਜਨਾ ਦੇ ਤਹਿ ਗਰੀਬੀ ਰੇਖਾ ਤੋਂ ਹੇਠਾ ਜੀਵਨ ਬਤੀਤ ਕਰਨ ਵਾਲੇ ਅਤੇ ਹੋਰ ਪਹਿਲ ਵਾਲੇ ਪਰਿਵਾਰਾਂ ਦੇ ਲਾਭਪਾਤਰੀਆਂ ਨੂੰ ਅੰਤੋਦੇਯ ਅਨਾਜ ਯੋਜਨਾ ਵਿਚ ਵੱਧ ਕਣਕ ਅਤੇ ਸਾਬਤ ਛੋਲੇ ਵੰਡ ਕੀਤੇ ਗਏ।

ਰਾਜਪਾਲ ਨੇ ਕਿਹਾ ਕਿ ਹਰਿਆਣਾ ਦੇਸ਼ ਦਾ ਪਹਿਲਾ ਰਾਜ ਹੈ ਜਿਸ ਨੇ ਆਤਮਨਿਰਭਰ ਭਾਰਤ ਤੇ ਡਿਸਟ੍ਰੈਸ ਰਾਸ਼ਨ ਟੋਕਨ ਯੋਜਨਾ ਲਾਗੂ ਕੀਤੀ। ਇਸ ਯੋਜਨਾ ਦਾ ਉਦੇਸ਼ ਉਨ੍ਹਾਂ ਲੋਕਾਂ ਦੀ ਮਦਦ ਕਰਨ ਸੀ ਜੋ ਕੋਵਿਡ-19 ਮਹਾਮਾਰੀ ਦੇ ਕਾਰਣ ਆਰਥਿਕ ਰੂਪ ਤੋਂ ਗ੍ਰਸਤ ਸਨ ਅਤੇ ਜਨਤਕ ਵੰਡ ਪ੍ਰਣਾਲੀ ਦੀ ਕਿਸੇ ਵੀ ਯੋਜਨਾ ਵਿਚ ਸ਼ਾਮਿਲ ਨਹੀਂ ਸਨ। ਜਿਨ੍ਹਾਂ ਲੋਕਾਂ ਦੇ ਕੋਲ ਕੋਈ ਰਾਸ਼ਨ ਕਾਰਡ ਨਹੀਂ ਸੀ, ਉਨ੍ਹਾਂ ਨੇ ਮਈ ਅਤੇ ਜੁਨ 2020 ਦੋੌਰਾਨ ਪ੍ਰਤੀ ਵਿਅਕਤੀ ਪ੍ਰਤੀ ਮਹੀਨਾ 5 ਕਿਲੋਗ੍ਰਾਮ ਕਣਕ ਅਤੇ ਪ੍ਰਤੀ ਮਹੀਨਾ ਪ੍ਰਤੀ ਪਰਿਵਾਰ ਹਿਕ ਕਿਲੋਗ੍ਰਾਮ ਦਾਲ ਪ੍ਰਦਾਨ ਕੀਤੀ ਗਈ।

ਇਸ ਤੋਂ ਇਲਾਵਾ, ਰਾਜ ਸਰਕਾਰ ਨੇ ਕੋਵਿਡ-19 ਮਹਾਮਾਰ ਦ। ਕੰਟਰੋਲ ਦੇ ਲਈ ਰਾਜ ਆਪਦਾ ਪ੍ਰਤੀਕ੍ਰਿਆ ਕੋਸ਼ ਤੋਂ ਮੈਡੀਕਲ ਸਿਖਿਆ ਅਤੇ ਖੋਜ, ਸ਼ਹਿਰੀ ਸਥਾਨਕ ਨਿਗਮ, ਗ੍ਰਹਿ ਅਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ 131.8 ਕਰੋੜ ਰੁਪਏ ਦੀ ਰਕਮ ਵੰਡੀ ਗਈ। ਇਸ ਤੋਂ ਇਲਾਵਾ, ਹਿਸ ਕਾਰਜ ਦੇ ਲਈ ਰਾਜ ਦੇ ਡਿਪਟੀ ਕਮਿਸ਼ਨਰਾਂ ਨੂੰ 9.10 ਕਰੋੜ ਰੁਪਏ ਵੀ ਮੰਜੂਰ ਕੀਤੇ ਗਏ।

ਆਰਿਆ ਨੇ ਕਿਹਾ ਕਿ ਰਾਜ ਸਰਕਾਰ ਨੇ ਕੋਵਿਡ-19 ਦੌਰਾਨ 3,000 ਤੋਂ 5,000 ਰੁਪਏ ਪ੍ਰਤੀ ਪਰਿਵਾਰ ਦੀ ਦਰ ਨਾਲ 17 ਲੱਖ ਤੋਂ ਵੱਧ ਪਰਿਵਾਰਾਂ ਨੂੰ 730 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ। ਮੁੱਖ ਮੰਤਰੀ ਪਰਿਵਾਰ ਸਮਰਿੱਧ ਯੋਜਨਾ ਦੇ ਤਹਿਤ 8 ਲੱਖ 76 ਹਜਾਰ 103 ਪਰਿਵਾਰਾਂ ਨੂੰ 270 ਕਰੋੜ ਰੁਪਏ ਦੀ ਰਕਮ ਦਿੱਤੀ ਗਈ। 4 ਲੱਖ 67 ਹਜਾਰ 604 ਬੀਪੀਐਲ ਪਰਿਵਾਰਾਂ ਨੂੰ 270 ਕਰੋੜ ਰੁਪਏ ਅਤੇ 3 ਲੱਖ 50 ਹਜਾਰ 621 ਰਜਿਸਟਰਡ ਭਵਨ ਅਤੇ ਹੋਰ ਨਿਰਮਾਣ ਮਜਦੂਰਾਂ ਨੂੰ ਕ੍ਰਮਵਾਰ 250 ਕਰੋੜ ਰੁਪਏ ਅਤੇ 175 ਕਰੋੜ ਰੁਪਏ ਜਾਰੀ ਕੀਤੇ ਗਏ। ਗੈਰ-ਸੰਗਠਤ ਖੇਤਰ ਦੇ 70।000 ਤੋਂ ਵੱਧ ਕਾਮਿਆਂ ਨੂੰ 35 ਕਰੋੜ ਰੁਪਏ ਦੀ ਰਕਮ ਵਿੱਤੀ ਸਹਿਯੋਗ ਦੇ ਰੂਪ ਵਿੱਚ ਵੰਡੀ ਗਈ।

ਰਾਜਪਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਰੇਸ਼ਨ ਸੰਵੇਦਨਾ ਦੇ ਤਹਿਤ 4 ਲੱਖ 44 ਹਜਾਰ 422 ਪ੍ਰਵਾਸੀ ਕਾਮਿਆਂ ਨੂੰ 100 ਵਿਸ਼ੇਸ਼ ਗੱਡੀਆਂ ਅਤੇ 6629 ਬੱਸਾਂ ਰਾਹੀਂ 8 ਕਰੋੜ 21 ਲੱਖ ਰੁਪਏ ਖਰਚ ਕਰ ਕੇ ਉਨ੍ਹਾਂ ਦੇ ਘਰ ਪਹੁੰਚਾਇਆ।

ਰਾਜਪਾਲ ਆਰਿਆ ਨੇ ਕੋਵਿਡ-19 ਦਾ ਮੁਕਾਬਲਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਰਾਜ ਦੇ ਕੋਰੋਨਾ ਵਾਰਿਅਰਸ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸਾਡੇ ਕੋਰੋਨਾ ਯੋਧਾਵਾਂ ਨੇ ਇਸ ਘਾਤਕ ਵਾਇਰਸ ਦੇ ਖਿਲਾਫ ਲੜਾਈ ਦੀ ਅਗਵਾਈ ਕੀਤੀ ਹੈ। ਉਨ੍ਹਾਂ ਨੇ ਅਨਗਿਣਤ ਡਾਕਟਰਾਂ, ਸਿਹਤ ਕਰਮਚਾਰੀਆਂ, ਪੁਲਿਸ ਕਰਮਚਾਰੀਆਂ, ਸਵੱਛਤਾ ਕਰਮਚਾਰੀਆਂ, ਮਾਲ ਅਧਿਕਾਰੀਆਂ, ਸਰਕਾਰੀ ਕਰਮਚਾਰੀਆਂ, ਗੇਰ-ਸਰਕਾਰੀ ਸੰਗਠਨਾਂ, ਸਮਾਜਿਕ ਕਾਰਜਕਰਤਾਵਾਂ, ਸਵੈ ਸੇਵਕਾਂ ਅਤੇ ਕਈ ਹੋਰ ਲੋਕਾ ਦੇ ਨਿਸਵਾਰਥ ਯਤਨਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਬੀਮਾਰੀ ਦੇ ਕਾਰਣ ਦੁਰਭਾਗ ਨਾਲ ਜਾਣ ਗਵਾਉਣ ਵਾਲੇ ਲੋਕਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕੀਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਵਿਗੜ ਰਹੇ ਕੋਰੋਨਾ ਹਾਲਾਤਾਂ ਨੂੰ ਲੈ ਕੇ ਡੀਸੀ ਸਿਰਸਾ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਦਿਸ਼ਾ ਨਿਰਦੇਸ਼

ਇੱਕ ਕਿੱਲੋਂ ਅਫੀਮ ਸਮੇਤ ਨੌਜਵਾਨ ਚੜ੍ਹਿਆ ਪੁਲਿਸ ਅੜਿੱਕੇ

ਪਿੰਡ ਸੁਨਪੇਡ ਅੱਗਨੀਕਾਂਡ ਕੇਸ ਦੇ 11 ਮੁਲਜ਼ਮਾਂ ਨੂੰ ਸੀਬੀਆਈ ਅਦਾਲਤ ਨੇ ਕੀਤਾ ਬਰੀ

ਸਿਰਸਾ ਜ਼ਿਲ੍ਹੇ ਵਿੱਚ ਵੀ ਰੁਕਣ ਦਾ ਨਾਮ ਨਹੀ ਲੈ ਰਿਹਾ ਕੋਰੋਨਾ ਦਾ ਕਹਿਰ

ਪੈਟਰੋਲ ਪੰਪ ਸੰਚਾਲਕਾਂ ਨਾਲ ਡਿਜੀਟਲ ਭੁਗਤਾਨ ਰਾਹੀਂ 1.50 ਲੱਖ ਰੁਪਏ ਦੀ ਜਾਲਸਾਜ਼ੀ ਕਰਨ ਵਾਲੇ ਦੋ ਗ੍ਰਿਫ਼ਤਾਰ

ਕਿਸਾਨਾਂ ਦੀ ਕਣਕ ਵੱਧ ਤੋਲਣ 'ਤੇ 21 ਆੜ੍ਹਤੀਆਂ ਦੇ ਲਾਇਸੰਸ ਮੁਅੱਤਲ

ਜਾਗਰੂਕ ਕਿਸਾਨਾਂ ਵਲੋਂ 14 ਫਰਮਾਂ ਦੇ ਤੋਲ ’ਚ ਹੇਰਾਫੇਰੀ ਦਾ ਪਰਦਾਫਾਸ਼

ਕੁਰੂਕਸ਼ੇਤਰ : ਕਿਸਾਨਾਂ ਵੱਲੋਂ ਭਾਜਪਾ ਸਾਂਸਦ ਦਾ ਵਿਰੋਧ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਹੁੱਡਾ ਤੇ ਪਤਨੀ ਕੋਰੋਨਾ ਪਾਜ਼ੇਟਿਵ

18 ਸਾਲਾਂ ਬੀਐਸਸੀ ਵਿਦਿਆਰਥਣ ਨੇ ਕੀਤਾ ਸੁਸਾਈਡ