Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਦੇਸ਼

ਦਿੱਲੀ : 2 ਬੱਚਿਆਂ ਦਾ ਕਤਲ ਕਰਕੇ ਮਾਂ ਨੇ ਕੀਤੀ ਖੁਦਕੁਸ਼ੀ

March 06, 2021 11:01 AM

ਨਵੀਂ ਦਿੱਲੀ, 5 ਮਾਰਚ (ਏਜੰਸੀਆਂ): ਉੱਤਰ ਪੱਛਮੀ ਦਿੱਲੀ ਦੇ ਸ਼ਕਰਪੁਰ ਇਲਾਕੇ ’ਚ 22 ਸਾਲਾ ਇੱਕ ਜਨਾਨੀ ਅਤੇ ਉਸ ਦੇ 2 ਬੱਚਿਆਂ ਦੀਆਂ ਲਾਸ਼ਾਂ ਘਰ ’ਚ ਲਟਕੀਆਂ ਮਿਲੀਆਂ। ਪੁਲਿਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਅਨੁਸਾਰ ਘਟਨਾ ਉੱਤਰ ਪੱਛਮੀ ਦਿੱਲੀ ਦੇ ਸ਼ਕਰਪੁਰ ਇਲਾਕੇ ’ਚ ਵੀਰਵਾਰ ਨੂੰ ਹੋਈ ਅਤੇ ਉਸ ਨੂੰ ਇਸ ਦੀ ਜਾਣਕਾਰੀ ਰਾਤ ਕਰੀਬ 10.40 ਵਜੇ ਮਿਲੀ। ਪੁਲਿਸ ਨੇ ਦੱਸਿਆ ਕਿ ਘਟਨਾ ਦੇ ਸਮੇਂ ਜਨਾਨੀ ਦਾ ਪਤੀ ਕੰਮ ’ਤੇ ਗਿਆ ਹੋਇਆ ਸੀ। ਘਰ ਆਉਣ ’ਤੇ ਉਸ ਨੇ ਤਿੰਨਾਂ ਦੀਆਂ ਲਾਸ਼ਾਂ ਲਟਕੀਆਂ ਮਿਲੀਆਂ। ਜਨਾਨੀ ਨੇ ਦੋਹਾਂ ਬੱਚਿਆਂ ਦਾ ਕਤਲ ਕਰਨ ਤੋਂ ਬਾਅਦ ਖੁਦਕੁਸ਼ੀ ਕਰ ਲਈ।
ਪੁਲਿਸ ਅਨੁਸਾਰ ਗੁਆਂਢੀਆਂ ਦੀ ਮੱਦਦ ਨਾਲ ਉਸ ਨੇ ਉਸ ਕਮਰੇ ਦਾ ਦਰਵਾਜਾ ਤੋੜਿਆ, ਜਿਸ ’ਚ ਤਿੰਨਾਂ ਦੀਆਂ ਲਾਸ਼ਾਂ ਲਟਕੀਆਂ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਸ਼ੁਰੂਆਤੀ ਜਾਂਚ ’ਚ ਪਤਾ ਲੱਗਾ ਹੈ ਕਿ ਜਨਾਨੀ ਦੀ ਬਿਹਾਰ ਦੇ ਮਧੁਬਨੀ ’ਚ ਜੱਦੀ ਪਿੰਡ ਜਾਣ ਨੂੰ ਲੈ ਕੇ ਆਪਣੇ ਪਤੀ ਨਾਲ ਵੀਰਵਾਰ ਸਵੇਰੇ ਬਹਿਸ ਹੋਈ ਸੀ। ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਜੋੜੇ ਦਾ 5 ਸਾਲ ਪਹਿਲਾਂ ਵਿਆਹ ਹੋਇਆ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ