Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਦੇਸ਼

ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲੈਣ ਬਾਅਦ ਵਿਅਕਤੀ ਦੀ ਮੌਤ

March 06, 2021 11:02 AM

ਠਾਣੇ, 5 ਮਾਰਚ (ਏਜੰਸੀਆਂ) : ਦੇਸ਼ ’ਚ ਕੋਰੋਨਾ ਮਹਾਮਾਰੀ ਨੂੰ ਰੋਕਣ ਲਈ ਟੀਕਾਕਰਨ ਦਾ ਦੂਜਾ ਪੜਾਅ ਜਾਰੀ ਹੈ। ਇਸ ਵਿੱਚ ਮਹਾਰਾਸ਼ਟਰ ਤੋਂ ਇਕ ਬੁਰੀ ਖਬਰ ਸਾਹਮਣੇ ਆਈ ਹੈ। ਜਿੱਥੇ ਵੈਕਸੀਨ ਦੀ ਦੂਜੀ ਡੋਜ ਲੈਣ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ। ਮੀਡੀਆ ਰਿਪੋਰਟ ਅਨੁਸਾਰ ਮਹਾਰਾਸ਼ਟਰ ਦੇ ਭਿਵੰਡੀ ’ਚ ਮੰਗਲਵਾਰ ਨੂੰ ਇੱਕ 45 ਸਾਲਾ ਵਿਅਕਤੀ ਦੀ ਮੌਤ ਹੋ ਗਈ। ਕਿਹਾ ਜਾ ਰਿਹਾ ਹੈ ਕਿ ਇਸ ਵਿਅਕਤੀ ਦੀ ਕੋਰੋਨਾ ਵੈਕਸੀਨ ਦੀ ਦੂਜੀ ਡੋਜ ਲੈਣ ਤੋਂ ਹੀ ਮੌਤ ਹੋ ਗਈ। ਫਿਲਹਾਲ ਹਾਲੇ ਸਪੱਸ਼ਟ ਨਹੀਂ ਹੋਇਆ ਹੈ ਕਿ ਇਸ ਵਿਅਕਤੀ ਦੀ ਮੌਤ ਡੋਜ ਕਾਰਨ ਹੋਈ ਹੈ ਜਾਂ ਫਿਰ ਹੋਰ ਕਿਸੇ ਕਾਰਨ। ਡਾਕਟਰਾਂ ਦੀ ਇੱਕ ਟੀਮ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ’ਚ ਜੁਟੀ
ਡਰਾਇਵਰ ਦੇ ਤੌਰ ’ਤੇ ਕੰਮ ਕਰਨ ਵਾਲੇ 45 ਸਾਲਾ ਸੁਖਦੇਵ ਕਿਰਦਿਤ ਨੂੰ ਵੈਕਸੀਨ ਦੀ ਦੂਜੀ ਡੋਜ ਦਿੱਤੀ ਗਈ ਸੀ। ਵੈਕਸੀਨ ਲਗਾਉਣ ਤੋਂ ਬਾਅਦ ਨਿਗਰਾਨੀ ਰੂਮ ’ਚ ਰੱਖਿਆ ਗਿਆ ਸੀ। ਇਸ ਦੌਰਾਨ ਉਨ੍ਹਾਂ ਨੇ ਚੱਕਰ ਆਉਣ ਦੀ ਸ਼ਿਕਾਇਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਕਿਰਦਿਤ ਨੂੰ ਕੋਲ ਦੇ ਆਈ.ਜੀ.ਐੱਮ. ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ 30 ਮਿੰਟ ਬਾਅਦ ਉਸ ਨੂੰ ਮਿ੍ਰਤਕ ਐਲਾਨ ਕਰ ਦਿੱਤਾ। ਭਿਵੰਡੀ ਨਿਜਾਮਪੁਰਾ ਨਗਰ ਨਿਗਮ ਦੇ ਸਿਹਤ ਅਧਿਕਾਰੀ ਡਾ. ਕੇ. ਖਰਾਤ ਨੇ ਦੱਸਿਆ ਕਿ ਕਿਰਦਿਤ ਦੇ ਮਰਨ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਲੱਗੇਗਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਮੈਡੀਕਲ ਸਥਿਤੀ ਦਾ ਪਤਾ ਲਾਇਆ ਜਾ ਰਿਹਾ ਹੈ। ਕਿਰਦਿਤ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਟੀਕਾ ਲਗਵਾਉਣ ਲਈ ਜਦੋਂ ਉਹ ਘਰੋਂ ਨਿਕਲੇ ਤਾਂ ਪੂਰੀ ਤਰ੍ਹਾਂ ਸਿਹਤਮੰਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ