Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਮਿਸ਼ਨ ‘ਲਾਲ ਲਕੀਰ’ ਲਾਗੂ ਕਰਨ ਲਈ ਬਿੱਲ ਲਿਆਉਣ ਦੀ ਪ੍ਰਵਾਨਗੀ

March 06, 2021 11:12 AM

ਚੰਡੀਗੜ੍ਹ, 5 ਮਾਰਚ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਪੰਜਾਬ ਆਬਾਦੀ ਦੇਹ (ਰਿਕਾਰਡ ਦਾ ਅਧਿਕਾਰ) ਬਿੱਲ, 2021 ਨੂੰ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਵਿਚ ਲਿਆਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਦਾ ਉਦੇਸ਼ ਭਾਰਤ ਸਰਕਾਰ ਦੇ ਸਹਿਯੋਗ ਨਾਲ ਉਸ ਦੀ ‘ਸਵਾਮਿਤਵਾ ਸਕੀਮ’ ਅਧੀਨ ਮਿਸ਼ਨ ਲਾਲ ਲਕੀਰ ਨੂੰ ਲਾਗੂ ਕਰਨ ਦੇ ਮਕਸਦ ਨਾਲ ਪਿੰਡਾਂ ਵਿਚ ਲਾਲ ਲਕੀਰ ਦੇ ਅੰਦਰ ਆਉਣ ਵਾਲੀਆਂ ਜਾਇਦਾਦਾਂ ਦਾ ਰਿਕਾਰਡ ਤਿਆਰ ਕਰਨ ਅਤੇ ਇਨ੍ਹਾਂ ਜਾਇਦਾਦਾਂ ਸਬੰਧੀ ਪੈਦਾ ਹੋਏ ਝਗੜਿਆਂ ਨੂੰ ਨਿਪਟਾਉਣ ਵਿਚ ਸੂਬਾ ਸਰਕਾਰ ਦੀ ਮਦਦ ਕਰਨਾ ਹੈ।
ਇਸ ਤੋਂ ਇਲਾਵਾ ਇਹ ਕਾਨੂੰਨ ਪਿੰਡ ਵਾਸੀਆਂ/ਮਾਲਕਾਂ ਨੂੰ ਜਾਇਦਾਦ ਦੇ ਮੁਦਰੀਕਰਨ ਦੇ ਅਧਿਕਾਰ ਪ੍ਰਦਾਨ ਕਰਨ ਅਤੇ ਸਰਕਾਰੀ ਵਿਭਾਗਾਂ/ਸੰਸਥਾਵਾਂ ਅਤੇ ਬੈਂਕਾਂ ਦੁਆਰਾ ਮੁਹੱਈਆ ਕਰਵਾਏ ਜਾਂਦੇ ਵੱਖ-ਵੱਖ ਲਾਭਾਂ ਦਾ ਫਾਇਦਾ ਲੈਣ ਲਈ ਸਹੂਲਤ ਪ੍ਰਦਾਨ ਕਰੇਗਾ।
ਇਹ ਜ਼ਿਕਰਯੋਗ ਹੈ ਕਿ ਸੂਬੇ ਵਿਚ ਜ਼ਮੀਨਾਂ ਦੀ ਮੁਰੱਬਾਬੰਦੀ ਮੌਕੇ ਪਿੰਡਾਂ ਵਿਚ ਆਬਾਦੀ ਵਾਲੀਆਂ ਥਾਵਾਂ ਨੂੰ ਲਾਲ ਲਕੀਰ ਵਿਚ ਰੱਖਿਆ ਗਿਆ। ਲਾਲ ਲਕੀਰ ਅੰਦਰਲੇ ਖੇਤਰ ਲਈ ਕੋਈ ਵੀ ਰਿਕਾਰਡ ਤਿਆਰ ਜਾਂ ਬਣਾਇਆ ਨਹੀਂ ਗਿਆ। ਲਾਲ ਲਕੀਰ ਅੰਦਰ ਕਿਸੇ ਵੀ ਜ਼ਮੀਨ ਦੀ ਮਾਲਕੀ ਲਈ ਕਬਜ਼ੇ ਨੂੰ ਹੀ ਅਧਾਰ ਮੰਨਦੇ ਹੋਏ ਮਲਕੀਅਤ ਦਿੱਤੀ ਗਈ ਸੀ। ਕੁਝ ਮਾਮਲਿਆਂ ਵਿਚ ਚੁੱਲ੍ਹਾ ਟੈਕਸ ਆਦਿ ਦੇ ਅਧਾਰ ’ਤੇ ਰਜਿਸਟਰੀਆਂ ਹੋਈਆਂ ਹਨ ਪਰ ਜ਼ਿਆਦਾਤਰ ਮਾਮਲਿਆਂ ਵਿਚ ਲਾਲ ਲਕੀਰ ਵਿਚ ਆਉਣ ਵਾਲੀ ਜਾਇਦਾਦ ਦੀ ਮਲਕੀਅਤ ਨੂੰ ਗੈਰ-ਰਸਮੀ ਇਕਰਾਰਨਾਮੇ ਅਨੁਸਾਰ ਮਲਕੀਅਤ ਤਬਦੀਲ ਕੀਤੀ ਜਾਂਦੀ ਹੈ ਅਤੇ ਕਬਜ਼ੇ ਨੂੰ ਹੀ ਮਾਲਕੀ ਦਾ ਅਧਾਰ ਮੰਨਿਆ ਜਾਂਦਾ ਹੈ।
ਪੰਜਾਬ ਵਿਲੇਜ ਕਾਮਨ ਲੈਂਡ ਐਕਟ ਵਿਚ ਸੋਧ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਪੰਜਾਬ ਵਿਲੇਜ ਕਾਮਨ ਲੈਂਡ (ਰੈਗੂਲੇਸ਼ਨ) ਐਕਟ, 1961 ਦੀ ਧਾਰਾ 2 ਵਿਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕਿ ਧਾਰਾ 2(ਜੀ)(1) ਅਤੇ ਧਾਰਾ 2(ਜੀ)(4) ਤੋਂ ਬਾਅਦ ਉਪ ਧਾਰਾ 4(ਏ) ਦਰਜ ਕਰਕੇ ਗੈਰ-ਕਾਨੂੰਨੀ ਕਬਜ਼ਿਆਂ ਤੋਂ ਆਬਾਦੀ ਦੇਹ ਜਾਂ ਲਾਲ ਲਕੀਰ ਜਾਂ ਗੋਰਾਹ ਦੇਹ ਅੰਦਰ ਪਈਆਂ ਖਾਲੀ ਜ਼ਮੀਨਾਂ ਦੀ ਸੁਰੱਖਿਆ ਕੀਤੀ ਜਾ ਸਕੇ।
ਸਿਹਤ ਅਤੇ ਮੈਡੀਕਲ ਸਿੱਖਿਆ ਦੇ ਸਾਂਝੇ ਕਾਡਰ ਦੀ ਵੰਡ ਨੂੰ ਮਨਜ਼ੂਰੀ
ਇੱਕ ਹੋਰ ਫੈਸਲੇ ਵਿੱਚ, ਮੰਤਰੀ ਮੰਡਲ ਵੱਲੋਂ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗਾਂ ਦੇ ਸਾਂਝੇ ਕਾਡਰ ਦੀ ਵੰਡ ਨੂੰ ਪ੍ਰਵਾਨਗੀ ਦਿੱਤੀ ਗਈ। ਇਸ ਕਦਮ ਦਾ ਮੰਤਵ ਕੰਟਰੋਲਿੰਗ ਅਥਾਰਟੀ ਅਤੇ ਦੋਵਾਂ ਵਿਭਾਗਾਂ ਦੇ ਨਿਯਮਾਂ ਨੂੰ ਵੱਖ ਕਰਕੇ ਇਨ੍ਹਾਂ ਦੋਵਾਂ ਵਿਭਾਗਾਂ ਦਰਮਿਆਨ ਸਥਾਪਤੀ ਸਬੰਧੀ ਮਾਮਲਿਆਂ ਨਾਲ ਪੈਦਾ ਹੋਏ ਵਿਵਾਦਾਂ ਦਾ ਤੁਰੰਤ ਹੱਲ ਕਰਨਾ ਹੈ। ਇਸ ਦੇ ਨਾਲ ਹੀ 13 ਜਨਵਰੀ, 2021 ਨੂੰ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਅਫਸਰ ਕਮੇਟੀ ਦੀ ਮੀਟਿੰਗ ਵਿੱਚ ਉਭਰੀ ਸਹਿਮਤੀ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਚਲਿਤ ਨਿਯਮਾਂ ਦੇ ਦਾਇਰੇ ਤੋਂ ਸਾਂਝੇ ਕਾਡਰ (ਮਨਿਸਟਰੀਅਲ, ਨਰਸਿੰਗ ਅਤੇ ਪੈਰਾ-ਮੈਡੀਕਲ) ਦੀਆਂ ਅਸਾਮੀਆਂ ਹਟਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਅਤੇ ਇਹ ਅਸਾਮੀਆਂ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਨੂੰ ਅਲਾਟ ਕੀਤੀਆਂ ਗਈਆਂ।
ਲਾਲ ਫੀਤਾਸ਼ਾਹੀ ਵਿਰੋਧੀ ਬਿੱਲ ਨੂੰ ਬਜਟ ਸੈਸ਼ਨ ’ਚ ਪੇਸ਼ ਕਰਨ ਦੀ ਮਨਜ਼ੂਰੀ
ਲਾਲ ਫੀਤਾ ਸ਼ਾਹੀ ਨੂੰ ਖਤਮ ਕਰਨ ਅਤੇ ਜਨਤਕ ਮਾਮਲਿਆਂ ਦੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਨੂੰ ਉਤਸ਼ਾਹਤ ਕਰਨ ਦੀ ਕੋਸ਼ਿਸ਼ ਵਿੱਚ ਮੰਤਰੀ ਮੰਡਲ ਵੱਲੋਂ ‘ਪੰਜਾਬ ਐਂਟੀ ਰੈੱਡ ਟੇਪ ਬਿੱਲ-2021’ ਨੂੰ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਵਿੱਚ ਪੇਸ਼ ਕਰਨ ਲਈ ਮਨਜ਼ੂਰੀ ਦਿੱਤੀ ਗਈ। ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਸਰਕਾਰ ਦੇ ਸੁਧਾਰ ਏਜੰਡੇ ਦੇ ਹਿੱਸਾ ਵਜੋਂ ਇਸ ਬਿੱਲ ਵਿਚ ਆਸਾਨ ਅਤੇ ਭੋਰਸੇਯੋਗ ਪ੍ਰਕਿਰਿਆਵਾਂ ਰਾਹੀਂ ਨਾਗਰਿਕਾਂ ਅਤੇ ਕਾਰੋਬਾਰਾਂ ’ਤੇ ਨਿਯਮਾਂ ਦੀ ਲਾਗਤ ਅਤੇ ਬੋਝ ਨੂੰ ਘਟਾਉਣ ਦੀ ਵਿਵਸਥਾ ਹੈ ਜੋ ਪ੍ਰਕਿਰਿਆ ਵਿੱਚ ਤੇਜ਼ੀ ਲਿਆਏਗਾ ਅਤੇ ਅਤੇ ਸ਼ਾਸਨ ਨੂੰ ਕੁਸ਼ਲ ਬਣਾਏਗਾ। ਇਹ ਬਿੱਲ ਸਿਸਟਮ ਵਿਚਲੀਆਂ ਤਰੁੱਟੀਆਂ ਅਤੇ ਲਾਲ ਫੀਤਾਸ਼ਾਹੀ ਨੂੰ ਦੂਰ ਕਰਕੇ ਨਾਗਰਿਕਾਂ ਅਤੇ ਕਾਰੋਬਾਰ ਦੀ ਸਹਾਇਤਾ ਲਈ ਪ੍ਰਸ਼ਾਸਨ ਦੀਆਂ ਪ੍ਰਣਾਲੀਆਂ ਵਿਚ ਸੁਧਾਰ ਲਿਆਉਣ ਵਿਚ ਮਹੱਤਵਪੂਰਣ ਯੋਗਦਾਨ ਪਾਵੇਗਾ। ਇਹ ਸਰਕਾਰੀ ਵਿਵਸਥਾਵਾਂ ਦੇ ਸਰਲੀਕਰਨ, ਰੀ-ਇੰਜੀਨੀਅਰਿੰਗ ਸਰਕਾਰੀ ਪ੍ਰਣਾਲੀ, ਨਿਯਮਾਂ ਸਬੰਧੀ ਭਾਰ ਨੂੰ ਘਟਾਉਣ ਅਤੇ ਬਾਹਰੀ ਵਿਚੋਲਿਆਂ ਨੂੰ ਹਟਾਉਣ ਲਈ ਕਈ ਉਪਾਅ ਪ੍ਰਦਾਨ ਕਰੇਗਾ ਜਿਸ ਨਾਲ ਨਾਗਰਿਕਾਂ ਅਤੇ ਕਾਰੋਬਾਰ ਦੀ ਸਹਾਇਤਾ ਨੂੰ ਯਕੀਨੀ ਬਣਾਇਆ ਜਾਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼