Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਦੇਸ਼

ਕੇਐਮਪੀ ’ਤੇ ਅੱਜ ਹੋਵੇਗਾ ਚੱਕਾ ਜਾਮ

March 06, 2021 11:13 AM

- ਕੁੱਲ ਹਿੰਦ ਕਿਸਾਨ ਸਭਾ ਨੇ ਬਣਾਈ ਵਿਉਂਤਬੰਦੀ

ਸਿੰਘੂ ਬਾਰਡਰ, ਨਵੀਂ ਦਿੱਲੀ 5 ਮਾਰਚ (ਸੁਰਜੀਤ ਸਿੰਘ ਢੇਰ): ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ ’ਤੇ ਸ਼ਨੀਵਾਰ 6 ਮਾਰਚ ਨੂੰ ਕੇਐਮਪੀ ’ਤੇ ਚੱਕਾ ਜਾਮ ਨੂੰ ਸਫ਼ਲ ਬਣਾਉਣ ਲਈ ਕੁੱਲ ਹਿੰਦ ਕਿਸਾਨ ਸਭਾ ਦੀ ਮੀਟਿੰਗ ਸਿੰਘੂ ਬਾਰਡਰ ’ਤੇ ਕਾਬਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਵਿੱਚ ਸੂਬਾ ਜਨਰਲ ਸਕੱਤਰ ਮੇਜਰ ਸਿੰਘ ਪੁੰਨਾਵਾਲ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਨੇ ਇਹ ਫ਼ੈਸਲਾ ਕੀਤਾ ਕਿ ਅੰਦੋਲਨ ਨੂੰ ਹਰ ਵਰਗ ਤੱਕ ਪਹੁੰਚਾਇਆ ਜਾਵੇਗਾ। ਜਿਸ ਦੇ ਤਹਿਤ ਮੋਦੀ ਸਰਕਾਰ ਨੂੰ ਹਲੂਣਾ ਦੇਣ ਲਈ 6 ਮਾਰਚ ਨੂੰ 5 ਘੰਟੇ ਲਈ ਚੱਕਾ ਜਾਮ ਦਾ ਸੱਦਾ ਦਿੱਤਾ ਹੈ। ਇਸ ਤੋਂ ਬਾਅਦ ਅਗਲੇ ਐਕਸ਼ਨਾਂ ਨੂੰ ਸਫ਼ਲ ਕਰਨ ਦਾ ਵੀ ਹੋਕਾ ਦਿੱਤਾ। ਉਨ੍ਹਾਂ ਨੇ ਕਿਹਾ ਦਿੱਲੀ ਦੇ ਬਾਰਡਰਾਂ ’ਤੇ ਬੈਠਿਆਂ ਨੂੰ 100 ਦਿਨ ਪੂਰਾ ਹੋ ਗਿਆ । ਹਰ ਵਰਗ ਨੇ ਭਰਪੂਰ ਸਹਿਯੋਗ ਦਿੱਤਾ ਹੈ। 250 ਤੋਂ ਉਪਰ ਕਿਸਾਨਾਂ ਦੀਆਂ ਸ਼ਹੀਦੀਆਂ ਵੀ ਹੋਈਆਂ । ਪਰ ਮੋਦੀ ਸਰਕਾਰ ਆਪਣੀ ਅੜੀ ਨਹੀਂ ਛੱਡ ਰਹੀ ਹੈ। ਉਨ੍ਹਾਂ ਨੇ ਕਿਹਾ ਮੋਦੀ ਸਰਕਾਰ ਨੇ ਦੇਸ਼ ਨੂੰ ਵੇਚਣ ਲਈ ਪੂਰੀ ਤਿਆਰੀ ਕੀਤੀ ਹੋਈ ਹੈ। ਜਿਸ ਕਰਕੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਲਿਆਂਦੇ ਹਨ । ਕਿਸਾਨਾਂ ਨੇ ਮੋਦੀ ਸਰਕਾਰ ਦੇ ਹਰ ਜਬਰ ਜ਼ੁਲਮ ਦਾ ਡੱਟ ਕੇ ਮੁਕਾਬਲਾ ਕੀਤਾ।
ਉਨ੍ਹਾਂ ਨੇ ਕਿਹਾ ਕਿ ਅੱਜ ਵੀ ਭਾਜਪਾ ਸਰਕਾਰ ਦੇਸ਼ ਨੂੰ ਵੇਚਣ ਤੋਂ ਪਿੱਛੇ ਨਹੀਂ ਹੱਟ ਰਹੀ ਹੈ । ਭਾਰਤ ਦੇ ਲੋਕਾਂ ਨੂੰ ਮੋਦੀ ਸਰਕਾਰ ਦਾ ਵਿਰੋਧ ਕਰਨ ਹੀ ਸਮੇਂ ਦਾ ਤਕਾਜ਼ਾ ਹੈ। ਉਨ੍ਹਾਂ ਨੇ ਕਿਹਾ ਕਾਲੇ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਲੋਕਾਂ ਨੇ ਲੜਾਈ ਸ਼ੁਰੂ ਕੀਤੀ ਪਰ ਸਮੁੱਚੇ ਭਾਰਤ ਦਾ ਕਿਸਾਨ ਇਸ ਅੰਦੋਲਨ ਵਿਚ ਕੁੱਦ ਪਿਆ ਹੈ। ਦੇਸ਼ ਵਿਦੇਸ਼ ਵਿੱਚ ਰਹਿੰਦੇ ਲੋਕਾਂ ਵੱਲੋਂ ਹੀ ਸਮੱਰਥਨ ਨਹੀਂ ਦਿੱਤਾ ਸਗੋਂ ਬਾਹਰਲੇ ਮੁਲਕਾਂ ਦੀਆਂ ਸਰਕਾਰਾਂ ਵੀ ਕਿਸਾਨੀ ਸੰਘਰਸ਼ ਦਾ ਸਮਰਥਨ ਕਰ ਰਹੀਆਂ ਹਨ ।
ਇਸ ਮੌਕੇ ’ਤੇ ਬਲਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਕਿਸਾਨ ਸਭਾ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਅ ਰਹੀ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਹਰ ਸੱਦੇ ਨੂੰ ਕਾਮਯਾਬ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।
ਉਨ੍ਹਾਂ ਵਲੰਟੀਅਰਜ਼ ਦੀ ਡਿਊਟੀ ਵੀ ਲਗਾਈ । ਅੱਜ ਦੀ ਚੱਕਾ ਜਾਮ ਦੀ ਰਿਪੋਰਟ ਵੀ ਕੀਤੀ। ਇਸ ਮੀਟਿੰਗ ਵਿੱਚ ਬਲਦੇਵ ਸਿੰਘ ਲਤਾਲਾ, ਰਜਿੰਦਰ ਸਿੰਘ, ਅਮਰਜੀਤ ਸਿੰਘ ਧਰਮਕੋਟ, ਕੁਲਵਿੰਦਰ ਸਿੰਘ ਭੂੰਦੜ, ਗੁਰਦੀਪ ਸਿੰਘ, ਚਮਕੌਰ ਸਿੰਘ, ਸੁਖਦੇਵ ਸਿੰਘ, ਨਛੱਤਰ ਸਿੰਘ, ਪਿਆਰਾ ਸਿੰਘ, ਦਰਸ਼ਨ ਸਿੰਘ ਕੁਠਾਲਾ, ਕੁਲਦੀਪ ਸਿੰਘ ਕੁਠਾਲਾ ਤੇ ਸੁਰਜੀਤ ਸਿੰਘ ਢੇਰ ਆਦਿ ਕਿਸਾਨ ਆਗੂ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ