Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਪੰਜਾਬ

ਤਹਿਸੀਲਦਾਰ ਗੁਰਮੀਤ ਸਹੋਤਾ ਨੇ ਦਫਤਰੀ ਸਟਾਫ ਤੇ ਹੋਰਾਂ ਨਾਲ ਲਗਵਾਇਆ ਕੋਰੋਨਾ ਰੋਕੂ ਟੀਕਾ

March 06, 2021 12:33 PM

- ਤਹਿਸੀਲਦਾਰ ਸਹੋਤਾ ਨੇ ਜੀਓਜੀ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਲੋਕਾਂ ਨੂੰ ਜਾਗਰੂਕ ਕਰਨ ਦੀ ਕੀਤੀ ਅਪੀਲ

ਕ੍ਰਿਸ਼ਨ ਸਿੰਗਲਾ
ਬਾਘਾ ਪੁਰਾਣਾ, 5 ਮਾਰਚ : ਸਥਾਨਕ ਸਿਵਲ ਹਸਪਤਾਲ ਵਿਖੇ ਐੱਸ.ਐੱਮ.ਓ ਸੰਜੇ ਪਵਾਰ ਅਤੇ ਇੰਚਾਰਜ ਓਪਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੂਸਾਰ ਤੀਜੇ ਗੇੜ ਤਹਿਤ ਕੋਰੋਨਾ ਵੈਕਸੀਨ ਦਾ ਟੀਕਾਕਰਨ ਜਾਰੀ ਹੈ,ਜਿਸਦੇ ਤਹਿਤ ਅੱਜ ਤਹਿਸੀਲਦਾਰ ਗੁਰਮੀਤ ਸਿੰਘ ਸਹੋਤਾ ਵਲੋਂ ਦਫਤਰੀ ਸਟਾਫ,ਪਟਵਾਰੀ,ਫਰਦ ਕੇਂਦਰ ਦੇ ਕਰਮਚਾਰੀ,ਜੀ.ਓ.ਜੀ ਅਤੇ ਸੇਵਾਦਾਰਾਂ ਨੂੰ ਨਾਲ ਲੈ ਕੇ ਸਿਵਲ ਹਸਪਤਾਲ ਬਾਘਾ ਪੁਰਾਣਾ ਵਿਖੇ ਕੋਰੋਨਾ ਵੈਕਸੀਨ ਦੇ ਟੀਕੇ ਲਗਵਾਏ।ਤਹਿਸੀਲਦਾਰ ਗੁਰਮੀਤ ਸਿੰਘ ਸਹੋਤਾ ਨੇ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਕੋਰੋਨਾ ਵੈਕਸੀਨ ਦੇ ਟੀਕਾਕਰਨ ਦੀ ਮੁਹਿੰਮ ਦਾ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਉਠਾਉਣਾ ਚਾਹੀਦਾ ਹੈ,ਕਿਉਂਕਿ ਇਹ ਕੋਰੋਨਾ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ।
ਉਹਨਾਂ ਕਿਹਾ ਕਿ ਲੋਕਾਂ ਨੂੰ ਸ਼ੋਸ਼ਲ ਮੀਡੀਆਂ ਉੱਪਰ ਸਮਾਜ ਵਿਰੋਧੀ ਅਨਸਰਾਂ ਦੁਆਰਾ ਫੈਲਾਈਆ ਜਾ ਰਹੀਅ ਅਫਵਾਹਾਂ ਤੋਂ ਬਚਣ ਦੀ ਲੋੜ ਹੈ।ਤਹਿਸੀਲਦਾਰ ਸਹੋਤਾ ਨੇ ਕਿਹਾ ਕਿ ਐੱਸ.ਡੀ.ਐੱਮ ਰਾਜਪਾਲ ਸਿੰਘ ਦੀ ਅਗਵਾਈ ਸਿਵਲ ਹਸਪਤਾਲ ਦੇ ਉੱਚ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆ ਜਾ ਰਹੀਆਂ ਹਨ,ਉਹਨਾਂ ਜੀ.ਓ.ਜੀ ਬਾਘਾ ਪੁਰਾਣਾ ਦੀ ਟੀਮ ਅਤੇ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਤਾਂ ਜੋ ਲੋਕਾਂ ਦੇ ਮਨ ਅੰਦਰੋਂ ਕਿਸੇ ਕਿਸਮ ਦੀ ਕੋਈ ਸ਼ੰਕਾ ਹੈ ਤਾਂ ਉਹ ਦੂਰ ਹੋ ਸਕੇ ਅਤੇ ਲੋਕ ਸਰਕਾਰ ਦੀ ਇਸ ਟੀਕਾਕਰਨ ਮੁਹਿੰਮ ਦਾ ਵੱਡੇ ਪੱਧਰ ਤੇ ਹਿੱਸਾ ਬਣਨ ਤਾਂ ਜੋ ਕੋਰੋਨਾ ਵਾਇਰਸ ਦਾ ਪੂਰੀ ਤਰ੍ਹਾਂ ਖਾਤਮਾ ਕੀਤਾ ਜਾਵੇ।ਇਸ ਮੌਕੇ ਐੱਸ.ਐੱਮ.ਓ ਸੰਜੇ ਪਵਾਰ ਤੇ ਕੋਰੋਨਾ ਵੈਕਸੀਨ ਦੇ ਇੰਚਾਰਜ ਨਵਦੀਪ ਸ਼ਰਮਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਦਾ ਟੀਕਾ ਲਗਾਉਣ ਵਾਲੇ ਵਿਅਕਤੀ ਨੂੰ ਦੋ ਡੋਜਾਂ ਲਗਾਈਆ ਜਾਣਗੀਆ।ਇਸ ਮੌਕੇ ਰਜਨੀ ਰਜਿਸਟ੍ਰੇਸ਼ਨ ਅਫਸਰ,ਸਿਹਤ ਕਰਮਚਾਰੀ ਪਿੰਕੀ ਤੋਂ ਇਲਾਵਾ ਰੀਡਰ ਜਸਵੀਰ ਸਿੰਘ,ਆਰ.ਸੀ ਗੁਰਦੀਪ ਸਿੰਘ,ਕੁਲਵੰਤ ਸਿੰਘ ਕੰਪਿਊਟਰ ਆਪ੍ਰੇਟਰ,ਕੈਪਟਨ ਬਲਵਿੰਦਰ ਸਿੰਘ ਇੰਚਾਰਜ ਜੀ.ਓ.ਜੀ,ਇਸ਼ਾਨ ਗੁਪਤਾ ਏ.ਐੱਸ.ਐੱਮ,ਸੁਖਬੀਰ ਸਿੰਘ ਤੇ ਸੁਖਜੀਤ ਕੁਮਾਰ ਕੰਪਿਊਟਰ ਆਪ੍ਰੇਟਰ ਆਦਿ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

ਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ

50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂ

ਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਜਲੰਧਰ 'ਚੋਂ ਨਕਲੀ ਆਯੁਸ਼ਮਾਨ ਕਾਰਡ ਬਣਾਉਣ ਵਾਲਾ ਗਿਰੋਹ ਕਾਬੂ

ਅੰਬੇਡਕਰ ਜੈਅੰਤੀ 'ਤੇ ਸੁਖਬੀਰ ਬਾਦਲ ਦਾ ਐਲਾਨ : ਸਾਡੀ ਸਰਕਾਰ ਆਉਣ 'ਤੇ ਦਲਿਤ ਵਰਗ ਦਾ ਹੋਵੇਗਾ ਡਿਪਟੀ ਮੁੱਖ ਮੰਤਰੀ

ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 1 ਐਲਸੀਡੀ ਤੇ 4 ਪੱਖਿਆਂ ਸਮੇਤ ਚੋਰ ਗਿਰਫ਼ਤਾਰ