Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਪੰਜਾਬ

ਸੰਸਥਾ ਪਹਿਲਾਂ ਇਨਸਾਨੀਅਤ ਨੇ ਲੋੜਵੰਦ ਨੂੰ ਵ੍ਹੀਲਚੇਅਰ ਭੇਟ ਕੀਤੀ : ਅਜੈਵੀਰ ਸਿੰਘ ਲਾਲਪੁਰਾ

March 06, 2021 12:34 PM

ਕੁਲਦੀਪ
ਨੂਰਪੁਰ ਬੇਦੀ, 5 ਮਾਰਚ : ਇਲਾਕੇ ਦੇ ਉੱਘੇ ਸਮਾਜ ਸੇਵੀ ਸ ਅਜੈਵੀਰ ਸਿੰਘ ਲਾਲਪੁਰਾ ਦੀ ਬਣਾਈ ਹੋਈ ਸੰਸਥਾ ਪਹਿਲਾਂ ਇਨਸਾਨੀਅਤ ਨੇ ਇਲਾਕੇ ਦੇ ਲੋੜਵੰਦ ਅੰਗਹੀਣ ਭੈਣ ਭਰਾਵਾਂ ਨੂੰ ਵੀਲ੍ਹ ਚੇਅਰ ਦੇਣ ਦਾ ਵਾਅਦਾ ਕੀਤਾ ਸੀ। ਸੰਸਥਾ ਨੇ ਕੋਰ ਕਮੇਟੀ ਦੀ ਟੀਮ ਨਾਲ ਬੈਠਕ ਕਰ ਕੇ ਇਹ ਵਿਚਾਰ ਕੀਤੀ ਕਿ ਇਨ੍ਹਾਂ ਵਿੱਚ ਅਜਿਹੇ ਬਹੁਤ ਲੋੜਵੰਦ ਭੈਣ ਭਰਾ ਹਨ ਜਿਨ੍ਹਾਂ ਕੋਲ ਵੀਲ੍ਹ ਚੇਅਰ ਨਾ ਹੋਣ ਕਰਕੇ ਬਹੁਤ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਹੜੇ ਸਾਡੇ ਅੰਗਹੀਣ ਭੈਣ ਭਰਾ ਹਨ ਮੰਜੇ ਤੇ ਬੈਠ ਕੇ ਸਾਰਾ ਦਿਨ ਗੁਜ਼ਾਰ ਲੈਂਦੇ ਹਨ ਅਤੇ ਉਨ੍ਹਾਂ ਲਈ ਇਕ ਬਹੁਤ ਵੱਡੀ ਮੁਸ਼ਕਿਲ ਹੈ ਕਿਉਂਕਿ ਉਹ ਬਾਹਰ ਘੁੰਮਣ ਫਿਰਨ ਲਈ ਅਸਮਰੱਥ ਹਨ। ਇਹਨਾਂ ਵੀਰ ਭੈਣਾਂ ਜੋ ਕੁਦਰਤੀ ਸੱਟ ਵੱਜਣ ਕਾਰਨ ਇਸ ਹਾਦਸੇ ਦਾ ਸ਼ਿਕਾਰ ਹਨ ਪਰ ਉਨ੍ਹਾਂ ਦਾ ਜਜ਼ਬਾ ਬਹੁਤ ਉੱਚਾ ਹੈ ਅਤੇ ਜ਼ਿੰਦਗੀ ਦੀ ਲੜਾਈ ਬਹੁਤ ਹੌਸਲੇ ਨਾਲ ਲੜ ਰਹੇ ਹਨ।
ਜਦੋਂ ਲਾਲਪੁਰਾ ਨੇ ਇਹ ਕਾਰਨ ਜਾਣਨਾ ਚਾਹਿਆ ਤਾਂ ਪਤਾ ਲੱਗਾ ਕਿ ਜਦੋਂ ਵੀ ਕੋਈ ਸੰਸਥਾ ਇਹਨਾਂ ਨੂੰ ਵੀਲ ਚੇਅਰ ਦੇਣ ਲਈ ਬੁਲਾਉਂਦੀ ਹੈ ਤਾਂ ਇਨ੍ਹਾਂ ਕੋਲ ਜਾਣ ਲਈ ਕੋਈ ਸਾਧਨ ਨਹੀਂ ਹੁੰਦਾ ਅਤੇ ਰਸਤਾ ਖ਼ਰਾਬ ਹੋਣ ਕਾਰਨ ਬਹੁਤ ਜ਼ਿਆਦਾ ਮੁਸ਼ਕਲ ਆਉਂਦੀ ਹੈ। ਇਨ੍ਹਾਂ ਜਰੂਰਤਮੰਦਾਂ ਨੂੰ ਬਾਕੀ ਸੰਸਥਾਵਾਂ ਜਾਂ ਸਰਕਾਰ ਤੋਂ ਲੋੜੀਂਦੀ ਚੀਜ਼ ਮੁਹੱਈਆ ਨਹੀਂ ਹੋ ਪਾ ਰਹੀ ਸੀ। ਕੁਝ ਮਰੀਜ਼ ਅਜਿਹੇ ਹਨ ਜਿਹੜੇ ਬਹੁਤ ਚਿਰ ਤੋਂ ਇਕ ਬੜੀ ਵੱਡੀ ਜੰਗ ਲੜ ਰਹੇ ਸਨ। ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਇਹ ਇਲਾਕਾ ਸਾਡਾ ਹੈ ਇਹ ਸਾਡੇ ਹੀ ਭੈਣ ਭਰਾ ਹਨ ਇਸ ਲਈ ਇਹ ਸਾਡੀ ਜਿੰਮੇਵਾਰੀ ਬਣਦੀ ਹੈ ਕਿ ਇਸ ਸਮਾਜ ਵਿੱਚ ਅਸੀਂ ਇਸ ਵਰਗ ਨੂੰ ਵੀ ਨਾਲ ਤਕੜਾ ਕਰ ਕੇ ਚਲੀਏ। ਇਹ ਇੱਕ ਜਿੰਦਗੀ ਦੀ ਬਹੁਤ ਵੱਡੀ ਜੰਗ ਲੜ ਰਹੇ ਹਨ। ਇਸ ਨਾਲ ਜਿੱਥੇ ਅਸੀਂ ਬਾਕੀ ਜੰਗਾਂ ਨਾਲ ਲੜ ਰਹੇ ਹਾਂ ਉਥੇ ਹੀ ਇਸ ਜੰਗ ਤੋਂ ਵੀ ਜਿੱਤਣਾ ਬਹੁਤ ਜਰੂਰੀ ਹੈ। ਸੰਸਥਾ ਪਹਿਲਾਂ ਇਨਸਾਨੀਅਤ ਇਹ ਪ੍ਰਣ ਕਰਦੀ ਹੈ ਕਿ ਜਿੰਨੇ ਵੀ ਸਾਡੇ ਇਲਾਕੇ ਦੇ ਲੋੜਵੰਦ ਅੰਗਹੀਣ ਭੈਣ ਭਰਾ ਹਨ ਜਿਨ੍ਹਾਂ ਨੂੰ ਅਜੇ ਤੱਕ ਵ੍ਹੀਲ ਚੇਅਰ ਨਹੀਂ ਮਿਲੀਆਂ ਉਨ੍ਹਾਂ ਲੋੜਵੰਦ ਵੀਰਾਂ ਭੈਣਾਂ ਨੂੰ ਸਪੈਸ਼ਲ ਵੀਲਚੇਅਰ ਮੁਹੱਈਆ ਕਰਵਾਈਆਂ ਜਾਣਗੀਆਂ। ਇਸੇ ਤਹਿਤ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਨੀਲੀ ਰਾਜਗੀਰੀ ਵਿਚ ਇਕ ਪਰਿਵਾਰ ਦੇ 2 ਲੋੜਵੰਦਾਂ ਨੂੰ ਸੰਸਥਾ ਪਹਿਲਾ ਇਨਸਾਨੀਅਤ ਵਲੋਂ ਵ੍ਹੀਲ ਚੇਅਰ ਭੇਟ ਕੀਤੀਆਂ ਗਈਆਂ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

ਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ

50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂ

ਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਜਲੰਧਰ 'ਚੋਂ ਨਕਲੀ ਆਯੁਸ਼ਮਾਨ ਕਾਰਡ ਬਣਾਉਣ ਵਾਲਾ ਗਿਰੋਹ ਕਾਬੂ

ਅੰਬੇਡਕਰ ਜੈਅੰਤੀ 'ਤੇ ਸੁਖਬੀਰ ਬਾਦਲ ਦਾ ਐਲਾਨ : ਸਾਡੀ ਸਰਕਾਰ ਆਉਣ 'ਤੇ ਦਲਿਤ ਵਰਗ ਦਾ ਹੋਵੇਗਾ ਡਿਪਟੀ ਮੁੱਖ ਮੰਤਰੀ

ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 1 ਐਲਸੀਡੀ ਤੇ 4 ਪੱਖਿਆਂ ਸਮੇਤ ਚੋਰ ਗਿਰਫ਼ਤਾਰ