Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਪੰਜਾਬ

ਔਰਤਾਂ ਨੂੰ ਆਪਣੇ ਹਿੱਸੇ ਦੀ ਸਪੇਸ ’ਤੇ ਖੁਦ ਕਾਬਜ਼ ਹੋਣਾ ਪਵੇਗਾ : ਜੱਜ ਅਮਨਦੀਪ ਸਿੰਘ

March 06, 2021 12:51 PM

- ਅਗਾਮੀ ‘ਮਹਿਲਾ ਦਿਵਸ’ ਨੂੰ ਸਮਰਪਿਤ ਸੈਮੀਨਾਰ ਦਾ ਆਯੋਜਨ

ਗੁਰਜੀਤ ਸ਼ੀਹ
ਮਾਨਸਾ, 5 ਮਾਰਚ : ਹਜ਼ਾਰਾਂ ਸਾਲਾਂ ਤੋਂ ਅਨਿਆਂ ਦਾ ਸ਼ਿਕਾਰ ਭਾਰਤੀ ਔਰਤ ਲਈ ਅਜੋਕੇ ਦੌਰ ਵਿੱਚ ਵਿਕਸਤ ਹੋਣ ਦੀਆਂ ਬਹੁਤ ਸਾਰੀਆਂ ਸੰਭਾਵਨਾਵਾਂ ਮੌਜੂਦ ਹਨ ਅਤੇ ਬਹੁਤ ਸਾਰੇ ਕਾਨੂੰਨ ਔਰਤ ਦੀ ਸੁਰੱਖਿਆ ਅਤੇ ਤਰੱਕੀ ਲਈ ਬਣਾਏ ਗਏ ਹਨ ਪਰ ਔਰਤ ਦੀ ਖੁਸ਼ਹਾਲੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਔਰਤਾਂ ਨੂੰ ਆਪਣੇ ਹਿੱਸੇ ਦੀ ਸਪੇਸ ਉੱਪਰ ਖੁਦ ਕਾਬਜ਼ ਹੋਣਾ ਪਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਮਨਦੀਪ ਸਿੰਘ ਨੇ ਅੱਜ ਮਾਈ ਭਾਗੋ ਗਰੁੱਪ ਆਫ ਇੰਸਟੀਚਿਊਟਸ (ਲੜਕੀਆਂ) ਰੱਲਾ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਔਰਤਾਂ ਦਾ ਯੌਨ ਸ਼ੋਸ਼ਣ ਇੱਕ ਗੰਭੀਰ ਸਮੱਸਿਆ ਹੈ। ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਮਰਦ ਸਮਾਜ ਨੂੰ ਔਰਤਾਂ ਦੇ ਸਨਮਾਨ ਲਈ ਅੱਗੇ ਆਉਣਾ ਚਾਹੀਦਾ ਹੈ। ਸੈਮੀਨਾਰ ਦੇ ਮੁੱਖ ਬੁਲਾਰੇ ਅਤੇ ਨੋਡਲ ਅਫਸਰ ਐਡਵੋਕੇਟ ਬਲਵੰਤ ਭਾਟੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਔਰਤ ਨੂੰ ਜਕੜਨ ਦੀ ਸਮੱਸਿਆ ਕੋਈ ਨਵੀਂ ਨਹੀਂ ਹੈ ਬਲਕਿ ਇਸ ਦੇ ਪਿੱਛੇ ਦਸ ਹਜ਼ਾਰ ਸਾਲ ਪੁਰਾਣਾ ਮਕੜ ਜਾਲ ਹੈ ਜਿਸ ਉਪਰ ਚਲਦਿਆਂ ਪੁਜਾਰੀ ਵਰਗ ਨੇ ਸਤੀ ਪ੍ਰਥਾ ਵਰਗੀਆਂ ਲਾਹਣਤਾਂ ਨੂੰ ਜਨਮ ਦਿੱਤਾ ਪਰ ਭਾਰਤੀ ਸੰਵਿਧਾਨ ਅਤੇ ਉਸ ਦੇ ਤਹਿਤ ਬਣੇ ਹੋਰ ਬਹੁਤ ਸਾਰੇ ਕਾਨੂੰਨਾਂ ਨੇ ਔਰਤਾਂ ਲਈ ਸੁਰੱਖਿਅਤ ਵਾਤਾਵਰਨ ਸਿਰਜਣ ਲਈ ਬਹੁਤ ਵੱਡੀ ਭੂਮਿਕਾ ਅਦਾ ਕੀਤੀ ਹੈ ਪਰ ਇਹ ਗੱਲ ਵੱਖਰੀ ਹੈ ਕਿ ਜਾਗਰੂਕਤਾ ਦੀ ਘਾਟ ਕਾਰਨ ਕਾਨੂੰਨ ਅਸਲ ਰੂਪ ਵਿੱਚ ਲਾਗੂ ਨਾ ਹੋ ਕੇ ਕਿਤਾਬਾਂ ਦਾ ਸ਼ਿੰਗਾਰ ਬਣ ਕੇ ਰਹਿ ਜਾਂਦੇ ਹਨ। ਕਾਨੂੰਨ ਪ੍ਰਤੀ ਜਾਗਰੂਕਤਾ ਹੀ ਔਰਤਾਂ ਸਮੇਤ ਸਮਾਜ ਦੇ ਹਰ ਵਰਗ ਲਈ ਨਿਆਂ ਦਾ ਦਰਵਾਜ਼ਾ ਖੋਲ੍ਹਦੀ ਹੈ। ਇਸ ਮੌਕੇ ਕਾਲਜ ਦੇ ਚੇਅਰਮੈਨ—ਕਮ—ਮੈਨੇਜਿੰਗ ਡਾਇਰੈਕਟਰ ਸ੍ਰ. ਕੁਲਦੀਪ ਸਿੰਘ ਖਿਆਲਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਇਸ ਗੱਲੋਂ ਸ਼ਲਾਘਾ ਕੀਤੀ ਕਿ ਇਹ ਅਥਾਰਟੀ ਕਾਨੂੰਨੀ ਜਾਗਰੂਕਤਾ ਫੈਲਾਉਣ ਲਈ ਪ੍ਰਸ਼ੰਸਾਯੋਗ ਕੰਮ ਕਰ ਰਹੀ ਹੈ। ਇਸ ਮੌਕੇ ਪf੍ਰੰਸੀਪਲ ਡਾ. ਪਰਮਿੰਦਰ ਕੁਮਾਰੀ, ਪ੍ਰੋਫੈਸਰ ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ ਮਨਪ੍ਰੀਤ ਕੌਰ, ਮਨਦੀਪ ਸਿੰਘ, ਰਮਨਪ੍ਰੀਤ ਕੌਰ ਅਤੇ ਬੂਟਾ ਸਿੰਘ ਵੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

ਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ

50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂ

ਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਜਲੰਧਰ 'ਚੋਂ ਨਕਲੀ ਆਯੁਸ਼ਮਾਨ ਕਾਰਡ ਬਣਾਉਣ ਵਾਲਾ ਗਿਰੋਹ ਕਾਬੂ

ਅੰਬੇਡਕਰ ਜੈਅੰਤੀ 'ਤੇ ਸੁਖਬੀਰ ਬਾਦਲ ਦਾ ਐਲਾਨ : ਸਾਡੀ ਸਰਕਾਰ ਆਉਣ 'ਤੇ ਦਲਿਤ ਵਰਗ ਦਾ ਹੋਵੇਗਾ ਡਿਪਟੀ ਮੁੱਖ ਮੰਤਰੀ

ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 1 ਐਲਸੀਡੀ ਤੇ 4 ਪੱਖਿਆਂ ਸਮੇਤ ਚੋਰ ਗਿਰਫ਼ਤਾਰ