Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਪੰਜਾਬ

ਮਾਤਾ ਗੁਜਰੀ ਕਾਲਜ ਵਿਖੇ 53ਵੀਂ ਸਲਾਨਾ ਅਥਲੈਟਿਕ ਮੀਟ ਦਾ ਆਯੋਜਨ

March 06, 2021 01:34 PM

ਫ਼ਤਹਿਗੜ੍ਹ ਸਾਹਿਬ/5 ਮਾਰਚ/ਰਵਿੰਦਰ ਸਿੰਘ ਢੀਂਡਸਾ: ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਵਿਚ 53ਵੀਂ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ ਸਫਲਤਾ ਪੂਰਵਕ ਕੀਤਾ ਗਿਆ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਜਗਦੀਪ ਸਿੰਘ ਚੀਮਾ, ਆਨਰੇਰੀ ਸਕੱਤਰ, ਕਾਲਜ ਗਵਰਨਿੰਗ ਬਾਡੀ ਅਤੇ ਅਵਤਾਰ ਸਿੰਘ ਰਿਆ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਿਰਕਤ ਕੀਤੀ। ਇਸ ਮੌਕੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦੀਆਂ ਟੁਕੜੀਆਂ ਦੇ 650 ਤੋਂ ਵੱਧ ਵਿਦਿਆਰਥੀਆਂ ਨੇ ਖ਼ਾਲਸਾਈ ਰੰਗਤ ਵਿਚ ਮਾਰਚ ਪਾਸਟ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ।
ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦਿਆਂ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਅਧੀਨ ਮਾਤਾ ਗੁਜਰੀ ਕਾਲਜ ਜਿੱਥੇ ਵਿੱਦਿਅਕ ਖੇਤਰ ਵਿੱਚ ਆਪਣੀਆਂ ਵਡਮੁੱਲੀਆਂ ਸੇਵਾਵਾਂ ਨਿਭਾ ਰਿਹਾ ਹੈ ਉੱਥੇ ਕਾਲਜ ਦੇ ਵਿਦਿਆਰਥੀ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੀ ਨਾਮਣਾ ਖੱਟ ਰਹੇ ਹਨ।
ਮਹਿਮਾਨਾਂ ਦਾ ਸਵਾਗਤ ਕਰਦਿਆਂ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਾਲਜ ਦੀਆਂ ਵਿੱਦਿਅਕ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਮਾਤਾ ਗੁਜਰੀ ਕਾਲਜ ਮੌਜੂਦਾ ਸਮੇਂ ਅਤੇ ਇਲਾਕੇ ਦੀਆਂ ਵਿੱਦਿਅਕ ਲੋੜਾਂ ਦੀ ਪੂਰਤੀ ਕਰਦੇ ਹੋਏ ਵਿਦਿਆਰਥੀਆਂ ਦਾ ਹਰ ਪੱਖੋਂ ਵਿਕਾਸ ਕਰਨ ਲਈ ਵਚਨਬੱਧ ਹੈ।
ਇਨ੍ਹਾਂ ਮੁਕਾਬਲਿਆਂ ਵਿੱਚ ਲੜਕਿਆਂ ਵਿੱਚੋਂ ਬੈਸਟ ਐਥਲੀਟ ਦਾ ਪਹਿਲਾ ਸਥਾਨ ਬੀ.ਏ. ਭਾਗ ਪਹਿਲਾ ਦੇ ਲਵਪ੍ਰੀਤ ਸਿੰਘ ਅਤੇ ਦੂਸਰਾ ਸਥਾਨ ਬੀਐਸਸੀ ਐਗਰੀਕਲਚਰ ਦੇ ਅੰਕਿਤ ਨੇ ਹਾਸਲ ਕੀਤਾ। ਲੜਕੀਆਂ ਵਿੱਚੋਂ ਬੈਸਟ ਐਥਲੀਟ ਦਾ ਪਹਿਲਾ ਸਥਾਨ ਐਮਐਸਸੀ ਭਾਗ-ਦੂਸਰਾ ਦੀ ਹਰਮਨਜੋਤ ਕੋਰ ਨੇ ਪ੍ਰਾਪਤ ਕੀਤਾ ਅਤੇ ਦੂਸਰਾ ਸਥਾਨ ਬੀ.ਏ. ਭਾਗ ਪਹਿਲਾ ਦੀ ਰੁਪਿੰਦਰ ਕੌਰ ਨੇ ਪ੍ਰਾਪਤ ਕੀਤਾ। ਅਖੀਰ ਵਿੱਚ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਰਾਜਿੰਦਰ ਕੌਰ ਨੇ ਅਥਲੈਟਿਕ ਮੀਟ ਵਿੱਚ ਪਹੁੰਚੇ ਸਭ ਮਹਿਮਾਨਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਕਾਮਰਸ ਵਿਭਾਗ ਦੇ ਮੁਖੀ ਡਾ. ਬਿਕਰਮਜੀਤ ਸਿੰਘ ਨੇ ਮਾਰਚ ਪਾਸਟ ਦੇ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ। ਇਸ ਮੌਕੇ ਡਾ. ਅੰਮ੍ਰਿਤਪਾਲ ਸਿੰਘ, ਪ੍ਰੋ. ਹਰਜੀਤ ਕੌਰ, ਬਹਾਦਰ ਸਿੰਘ, ਪ੍ਰੋ. ਬੀਰਇੰਦਰ ਸਿੰਘ ਸਰਾਓ, ਕਬੱਡੀ ਕੋਚ ਧਰਮ ਸਿੰਘ, ਅਥਲੈਟਿਕਸ ਕੋਚ ਜੋਗਿੰਦਰ ਪਾਲ ਸਿੰਘ ਅਤੇ ਹੋਰ ਅਧਿਆਪਕ ਸਾਹਿਬਾਨ ਤੇ ਵਿਦਿਆਰਥੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

ਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ

50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂ

ਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਜਲੰਧਰ 'ਚੋਂ ਨਕਲੀ ਆਯੁਸ਼ਮਾਨ ਕਾਰਡ ਬਣਾਉਣ ਵਾਲਾ ਗਿਰੋਹ ਕਾਬੂ

ਅੰਬੇਡਕਰ ਜੈਅੰਤੀ 'ਤੇ ਸੁਖਬੀਰ ਬਾਦਲ ਦਾ ਐਲਾਨ : ਸਾਡੀ ਸਰਕਾਰ ਆਉਣ 'ਤੇ ਦਲਿਤ ਵਰਗ ਦਾ ਹੋਵੇਗਾ ਡਿਪਟੀ ਮੁੱਖ ਮੰਤਰੀ

ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 1 ਐਲਸੀਡੀ ਤੇ 4 ਪੱਖਿਆਂ ਸਮੇਤ ਚੋਰ ਗਿਰਫ਼ਤਾਰ